ਖਾਸ ਖਬਰਾਂ

ਰਾਮ ਮੰਦਰ ਜਰੂਰ ਬਣੇਗਾ: ਤੋਗੜੀਆ

May 31, 2014 | By

ਆਨੰਦਪੁਰ ਸਾਹਿਬ (30 ਮਈ2014): ਅੱਜ ਅਨੰਦਪੁਰ ਸਾਹਿਬ ਪਹੁੰਚੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਪ੍ਰਵੀਨ ਤੋਗੜੀਆ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਲੱਗੀ ਧਾਰਾ 370 ਨੂੰ ਹਰ ਹਾਲ ਵਿੱਚ ਖ਼ਤਮ ਕਰਨਾ ਚਾਹੀਦਾ ਹੈ  ਕਿਉਂਕਿ ਇਹ ਪੂਰੇ ਦੇਸ਼ ਵਾਸੀਆਂ ਦੀ ਮੰਗ ਹੈ। ਇਸ ਦੇ ਨਾਲ ਹੀ ਕਸ਼ਮੀਰ ਅੰਦਰ ਹਿੰਦੂਆਂ ਦਾ ਮੁੜ ਵਸੇਵਾ ਕਰਕੇ ਉਨ੍ਹਾਂ ਦੀ ਸੁਰੱਖਿਆ ਲਈ ਫੌਜ ਦੀ ਤੈਨਾਤੀ ਕਰਨੀ ਚਾਹੀਦੀ ਹੈ। ਅਤੇ ਰਾਮ ਮੰਦਰ ਵੀ ਜ਼ਰੂਰ ਬਣਨਾ ਚਾਹੀਦਾ ਹੈ। ਜੇਕਰ ਇਹ ਮਸਲੇ ਹੁਣ ਹੱਲ ਨਹੀਂ ਹੋਣਗੇ ਤਾਂ ਫਿਰ ਕਦੋਂ ਹੱਲ ਹੋਣਗੇ।

ਤੋਗੜੀਆ ਬੀਤੀ ਦੇਰ ਸ਼ਾਮ ਇੱਥੇ ਨਿੱਜੀ ਕੰਮ ਲਈ ਆਏ ਹੋਏ ਸਨ। ਉਨ੍ਹਾਂ ਕਿਹਾ ਕਿ ਜੰਮੂ ਅਤੇ ਕਸ਼ਮੀਰ ਵਿੱਚ ਲੱਗੀ ਧਾਰਾ 370 ਨੂੰ ਤੁਰੰਤ ਖ਼ਤਮ ਕਰਨਾ ਚਾਹੀਦਾ ਹੈ ਅਤੇ ਜਿਹੜੇ ਲੋਕ ਉੱਥੋਂ ਉਜਾੜੇ ਗਏ ਸਨ, ਉਨ੍ਹਾਂ ਨੂੰ ਵੀ ਤੁਰੰਤ ਵਸਾਇਆ ਜਾਣਾ ਚਾਹੀਦਾ ਹੈ। ਇਹ ਹੀ ਨਹੀਂ ਨਵੇਂ ਸਿਰੇ ਤੋਂ ਵਸਣ ਵਾਲੇ ਲੋਕਾਂ ਦੇ ਪਰਿਵਾਰਾਂ ਲਈ ਪ੍ਰਤੀ ਪਰਿਵਾਰ ਪੰਜ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ।

ਦੇਸ਼ ਵਿੱਚ ਲੋਕ ਸਭਾ ਚੋਣਾਂ ਦੌਰਾਨ ਹਰ ਵਾਰ ਗਰਮਾਉਣ ਵਾਲੇ ਰਾਮ ਮੰਦਰ ਦੇ ਮੁੱਦੇ ’ਤੇ ਤੋਗੜੀਆ ਨੇ ਕਿਹਾ ਕਿ ਰਾਮ ਮੰਦਰ ਹਰ ਹਾਲ ਵਿੱਚ ਬਣਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਨਰਿੰਦਰ ਮੋਦੀ ਦੀ ਸਰਕਾਰ ਤੋਂ ਬਹੁਤ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਜਿੱਥੇ ਦੇਸ਼ ਵਿਸ਼ਵ ਪੱਧਰ ’ਤੇ ਤਰੱਕੀ ਕਰੇਗਾ ਉੱਥੇ ਆਰਥਿਕ ਪੱਖ ਤੋਂ ਵੀ ਕਾਫੀ ਮਜ਼ਬੂਤ ਹੋਵੇਗਾ।

ਇਸ ਮੌਕੇ ਉਨ੍ਹਾਂ ਨਾਲ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕੁੱਲੂ ਦੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਰਾਹੁਲ ਸੋਲੰਕੀ, ਬੇਦੀ ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,