December 2010 Archive

ਇਕ ਨਿਰਭੈ ਯੋਧਾ ਭਾਈ ਗੁਰਦੇਵ ਸਿੰਘ ਕਾਉਂਕੇ (ਸਾਬਕਾ ਜਥੇਦਾਰ ਅਕਾਲ ਤਖਤ ਸਾਹਿਬ)

26 ਜਨਵਰੀ 1986 ਨੂੰ ਅਕਾਲ ਤਖਤ ਸਾਹਿਬ ’ਤੇ ਹੋਏ ਸਰਬੱਤ ਖਾਲਸਾ ਨੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜਥੇਦਾਰ ਛਾਪਿਆ, ਪ੍ਰੰਤੂ ਉਨ੍ਹਾਂ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦੀ ਕਾਰਨ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ।

ਸ਼ਿੰਗਾਰ ਸਿਨੇਮਾ ਬੰਬ ਕਾਂਡ ਵਿੱਚ ਬਣਾਏ ਦੋਸ਼ੀ ਹਰਮਿੰਦਰ ਸਿੰਘ ਨਾਲ ਇੱਕ ਮੁਲਾਕਾਤ

ਲੁਧਿਆਣਾ (23 ਦਸੰਬਰ 2010): ਕਿਸੇ ਸਮੇਂ ਮੇਰੀ ਸੇਵਾ ਨਿਭਾ ਚੁੱਕੇ ਬਤੌਰ ਕੰਪਿਊਟਰ ਆਪਰੇਟਰ ਅਤੇ ਹੁਣ ਸ਼ਿੰਗਾਰ ਸਿਨੇਮਾ ਬੰਬ ਕਾਂਡ ਵਿੱਚ ਪੇਸ਼ੀ ਭੁਗਤਣ ਆਏ ਹਰਮਿੰਦਰ ਸਿੰਘ ਨਾਲ ਅੱਜ ਨਵੀਂ ਜ਼ਿਲਾ ਕਚਹਿਰੀ ਲੁਧਿਆਣਾ ਵਿਖੇ ਅਚਾਨਕ ਹੀ ਮੇਰੀ ਮੁਲਾਕਾਤ ਹੋਈ।

ਫਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਮੌਕੇ ਸਜਾਏ ਨਗਰ ਕੀਰਤਨ ਦੌਰਾਨ ਲੱਖਾਂ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ

ਫਤਹਿਗੜ੍ਹ ਸਾਹਿਬ (28 ਦਸੰਬਰ): ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਵੱਲੋਂ ਮਨੁੱਖਤਾ, ਧਰਮ ਅਤੇ ਸਚਾਈ ਦੀ ਰੱਖਿਆ ਲਈ ਦਿੱਤੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਦੀ ਇਤਿਹਾਸਕ ਪਵਿੱਤਰ ਧਰਤੀ ’ਤੇ ਤਿੰਨ ਰੋਜਾ ਸਾਲਾਨਾ ਸ਼ਹੀਦੀ ਜੋੜ ਮੇਲ ਦੇ ਅੰਤਿਮ ਦਿਨ ਅੱਜ ਇੱਥੇ ਇੱਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਪ੍ਰਾਰੰਭ ਹੋਇਆ ਅਤੇ ਸਰਧਾ ਦੇ ਪ੍ਰਤੀਕ, ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਪਵਿੱਤਰ ਸਸਕਾਰ ਅਸਥਾਨ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ ਵਿਖੇ ਪਹੁੰਚਣ ’ਤੇ ਅਰਦਾਸ ਉਪਰੰਤ ਸੰਪੰਨ ਹੋਇਆ।

ਜੋੜ ਮੇਲੇ ਦੌਰਾਨ ਪਾਲਕੀ ਸਹਿਬ ਮੋਢਿਆਂ ’ਤੇ ਚੁੱਕ ਕੇ ਲਿਜਾਣ ਦੀ ਪਿਰਤ ਦੁਬਾਰਾ ਸ਼ੁਰੂ ਹੋਵੇ : ਪੰਚ ਪ੍ਰਧਾਨੀ

ਪੰਚ ਪ੍ਰਧਾਨੀ ਫ਼ਤਿਹਗੜ੍ਹ ਸਾਹਿਬ, 28 ਦਸੰਬਰ (ਪੰਜਾਬ ਨਿਊਜ਼ ਨੈੱਟ.) : ਸ਼ਹੀਦੀ ਜੋੜ ਮੇਲੇ ਮੌਕੇ ਅੱਜ ਰਾਤ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ ਸਜੇ ਧਾਰਮਿਕ ਦੀਵਾਨਾਂ ਵਿਚ ਸੰਤ ਬਾਬਾ ਬਲਜੀਤ ਸਿੰਘ ਦਾਦੂ ਸਾਹਿਬ ਵਾਲਿਆਂ ਨੇ ਇਨ੍ਹਾਂ ਅਦੁੱਤੀ ਸ਼ਹਾਦਤਾਂ ਬਾਰੇ ਚਾਣਨਾ ਪਾਇਆ। ਉਨ੍ਹਾਂ ਕਿਹਾ ਕਿ ਅਸੀਂ ਉਸ ਮਕਸਦ ਦੀ ਪੂਰਤੀ ਲਈ ਇੱਕਮੁਠ ਹੋਈਏ, ਜਿਸ ਮਕਸਦ ਲਈ ਸਾਹਿਬਜ਼ਾਦਿਆ ਨੇ ਜ਼ਿੰਦਗੀ ਦੇ ਵਿਕਲਪ ਨੂੰ ਠੁਕਰਾ ਕੇ ਸ਼ਹਾਦਤਾਂ ਦਾ ਰਾਹ ਚੁਣਿਆ ਤਾਂ ਇਹ ਸ਼ਹੀਦੀ ਦਿਹਾੜੇ ਮਨਾਉਣੇ ਸਫ਼ਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਲੀਡਰ ਸ਼ਹੀਦਾਂ ਦੇ ਨਕਸ਼ੇ-ਕਦਮਾਂ

ਰਾਤ ਦੇ ਦੀਵਾਨਾਂ ਵਿੱਚ ਸਿੱਖ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ

ਫਤਹਿਗੜ੍ਹ ਸਾਹਿਬ (27 ਦਸੰਬਰ, 2010): ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਜਗਤ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਫਤਹਿਗੜ੍ਹ ਸਾਹਿਬ ਵਿਖੇ ਸਿੱਖ ਪੰਥ ਵੱਲੋਂ ਸ਼ਹੀਦੀ ਜੋੜ ਮੇਲਾ ਮਨਾਇਆ ਜਾ ਰਿਹਾ ਹੈ।

ਕੌਮ ਗੁਲਾਮੀ ਦੀ ਮਾਨਸਿਕਤਾ ਛੱਡ ਕੇ ਆਜ਼ਾਦੀ ਦਾ ਰਾਹ ਫੜੇ: ਪੰਚ ਪ੍ਰਧਾਨੀ

ਫ਼ਤਿਹਗੜ੍ਹ ਸਾਹਿਬ (27 ਦਸੰਬਰ, 2010) : ਸ਼ਹੀਦੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੀ ਸਟੇਜ ਤੋਂ ਪੰਚ ਪ੍ਰਧਾਨੀ, ਖ਼ਾਲਸਾ ਐਕਸ਼ਨ ਕਮੇਟੀ, ਦਲ ਖਾਲਸਾ ਅਤੇ ਸਿੱਖ ਸਟੂਡੈਂਟ ਫ਼ੈਡਰੇਸ਼ਨ (ਪੀਰ ਮੁਹੰਮਦ) ਦੇ ਆਗੂਆਂ ਨੇ ਇੱਕ ਮੱਤ ਹੋ ਕੇ ਇਲਜ਼ਾਮ ਲਗਾਇਆ ਕਿ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੇ ਪੰਜਾਬ ਦੀ ਰਾਜਨੀਤੀ ਦਾ ਅਪਰਾਧੀਕਰਨ ਅਤੇ ਵਪਾਰੀਕਰਨ ਕਰ ਦਿੱਤਾ ਹੈ। ਉਕਤ ਜਥੇਬੰਦੀਆਂ ਨੇ ਸਿੱਖਾਂ ਦਾ ਸ੍ਵੈ ਨਿਰਣੈ ਦਾ ਹੱਕ ਪ੍ਰਾਪਤ ਕਰਨ ਲਈ ਵਚਨਵੱਧਤ ਦਾ ਪ੍ਰਗਟਾਵਾ ਕੀਤਾ।

ਸ਼ਹੀਦੀ ਸਭਾ ਮੌਕੇ ਸਿਆਸੀ ਪਾਰਟੀਆਂ ਵੱਲੋਂ ਕਾਨਫਰੰਸਾਂ ਕੀਤੀਆਂ ਗਈਆਂ

ਫਤਿਹਗੜ੍ਹ ਸਾਹਿਬ (27 ਦਸੰਬਰ, 2010): ਅੱਜ ਫਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਚੱਲ ਰਹੇ ਸਮਾਗਮਾਂ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਕਾਨਫਰੰਸਾਂ ਕਰਕੇ ਜਿੱਥੇ ਸਾਹਿਬਜ਼ਾਦਿਆਂ ਨੂੰ ਅਕੀਦਤ ਦੇ ਫੁੱਲ ਭੇਟ ਕੀਤੇ, ਓਥੇ ਉਨ੍ਹਾਂ ਲੋਕਾਂ ਨੂੰ ਆਪਣੀਆਂ ਨੀਤੀਆਂ ਤੋਂ ਵੀ ਜਾਣੂ ਕਰਵਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਾਰ ਪੰਜਾਬ ਦੀ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ (ਬਾਦਲ), ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਅਤੇ ਕਾਂਗਰਸ ਵੱਲੋਂ ਕਾਨਫਰੰਸਾਂ ਲਗਾਈਆਂ ਗਈਆਂ।

ਸ਼ਹੀਦਾਂ ਦੀ ਧਰਤੀ ਉੱਤੇ ਸੰਗਤਾਂ ਦੀ ਆਮਦ ਸ਼ੁਰੂ

ਫਤਹਿਗੜ੍ਹ ਸਾਹਿਬ (25 ਦਸੰਬਰ, 2010): ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਨਤਮਸਤਕ ਹੋਣ ਲਈ ਸਿੱਖ ਸੰਗਤਾਂ ਸ਼ਹੀਦਾਂ ਦੀ ਧਰਤੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚ ਰਹੀਆਂ ਹਨ।

ਸ਼ਹੀਦੀ ਜੋੜ ਮੇਲਾ ਸ਼ੁਰੂ ਪਰ ਸ਼ਰਾਬ ਦੇ ਠੇਕੇ ਅਜੇ ਵੀ ਖੁੱਲ੍ਹੇ

ਫ਼ਤਿਹਗੜ੍ਹ ਸਾਹਿਬ, 25 ਦਸੰਬਰ : ਭਲਕ ਤੋਂ ਸ਼ੁਰੂ ਹੋ ਰਹੇ ਸ਼ਹੀਦੀ ਜੋੜ ਮੇਲੇ ਸੰਗਤ ਪਹੁੰਚਣੀ ਸ਼ੁਰੂ ਹੋ ਚੁੱਕੀ ਹੈ ਪਰ ਫ਼ਤਿਹਗੜ੍ਹ ਸਾਹਿਬ ਵਿਚਲੇ ਸ਼ਰਾਬ ਦੇ ਠੇਕੇ ਅਜੇ ਤੱਕ ਬੰਦ ਨਹੀਂ ਕਰਵਾਏ ਗਏ। ਜੋਤੀ ਸਰੂਪ ਚੌਂਕ ਨਜ਼ਦੀਕ ਸਰਹਿੰਦ ਬਸੀ ਰੋਡ ’ਤੇ ਇਕ ਠੇਕਾ ਤਾਂ ਦੋਵਾਂ ਮੁੱਖ ਗੁਰਦੁਆਰਿਆਂ - ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਤੋਂ ਕ੍ਰਮਵਾਰ ਇੱਕ ਅਤੇ ਅੱਧਾ ਕਿਲੋਮੀਟਰ ਦੂਰੀ ’ਤੇ ਸਥਿਤ ਹੈ। ਜ਼ਿਕਰਯੋਗ ਹੈ ਕਿ ਇਸ ਠੇਕੇ ਅਤੇ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦੇ ਲੱਗਭੱਗ ਇਕ ਕਿਲੋਮੀਟਰ ਦੇ ਰਸਤੇ ਵਿੱਚ ਦੋ ਹੋਰ ਇਤਿਹਾਸਕ ਗੁਰਦੁਆਰੇ ਵੀ ਆਉਂਦੇ ਹਨ। ਇਸ ਦੇ ਨਾਲ ਹੀ ਬਾਬਾ ਜੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਪਬਲਿਕ ਸਕੂਲ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੀ ਇਸ ਠੇਕੇ ਤੋਂ ਕੁਝ ਕੁ ਗਜ਼ ਦੀ ਦੂਰੀ ’ਤੇ ਹੀ ਸਥਿਤ ਹਨ। ਮੋਹਨ ਦਾਸ ਕਰਮਚੰਦ ਗਾਂਧੀ ਦੇ ਜਨਮ ਦਿਨ ’ਤੇ ਤਾਂ ਸਾਰੇ ਠੇਕੇ ਮੁਕੰਮਲ ਤੌਰ ’ਤੇ ਬੰਦ ਰਹੇ ਪਰ ਇਸ ਮਹਾਨ ਸਾਕੇ ਦੇ ਇਨ੍ਹਾਂ ਸ਼ਹੀਦਾਂ ਦਾ ਅਪਮਾਨ ਕੀਤਾ ਜਾ ਰਿਹਾ ਹੈ।

ਸਿੰਘੋਂ ਕੀ ਸਲਤਨਤ ਕਾ ਹੈ ਪੌਦਾ ਲਗਾ ਚਲੇ

ਕੁਲ ਦੁਨੀਆਂ ਭਰ ਵਿੱਚ ਬੈਠੀ 26 ਮਿਲੀਅਨ ਸਿੱਖ ਕੌਮ, ਦਸਮੇਸ਼ ਪਿਤਾ, ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਚੌਹਾਂ ਸਾਹਿਬਜ਼ਾਦਿਆਂ (ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ) ਅਤੇ ਮਾਤਾ ਗੁਜਰੀ ਜੀ ਦੀ ਸ਼ਹੀਦੀ ਦੀ ਯਾਦ ਵਿੱਚ, ਬੜੇ ਭਾਵੁਕ ਅਤੇ ਸ਼ਰਧਾਲੂ ਭਾਵ ਨਾਲ ਦੀਵਾਨਾਂ, ਸਮਾਗਮਾਂ, ਕਾਨਫਰੰਸਾਂ, ਸੈਮੀਨਾਰਾਂ ਆਦਿ ਦਾ ਆਯੋਜਨ ਕਰ ਰਹੀ ਹੈ। ਨਾਨਕਸ਼ਾਹੀ ਕੈ¦ਡਰ ਅਨੁਸਾਰ 21 ਦਸੰਬਰ ਦਾ ਦਿਨ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਹੈ ਅਤੇ 26 ਦਸੰਬਰ ਦਾ ਦਿਨ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਨ ਵਜੋਂ ਮਿੱਥਿਆ ਗਿਆ ਹੈ।

Next Page »