May 2011 Archive

ਪ੍ਰੋ. ਭੁੱਲਰ ਨੂੰ ਫਾਂਸੀ ਦਾ ਫੈਸਲਾ ਸਿੱਖਾਂ ਨੂੰ ਵੰਗਾਰ

26 ਮਈ 2011 ਨੂੰ ਭਾਰਤ ਦੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ 1995 ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਵਲੋਂ ਦਿੱਤੇ ਫਾਂਸੀ ਦੇ ਫੇਸਲੇ ਖਿਲਾਫ ਕੀਤੀ ਅਪੀਲ ਨੂੰ ਖਾਰਜ ਕਰ ਦਿੱਤਾ ਹੈ। ਪ੍ਰੋ. ਭੁੱਲਰ ਪਹਿਲਾਂ ਦੀ 16 ਸਾਲ ਤੋਂ ਵੱਧ ਦੀ ਕੈਦ ਕੱਟ ਚੁੱਕੇ ਹਨ ਅਤੇ ਹੁਸ ਫਾਸੀ ਦੀ ਸਜ਼ਾ ਉਹਨਾਂ ਨੂੰ ਦੋਹਰੀ ਸਜ਼ਾ ਦੇ ਤੌਰ 'ਤੇ ਦਿੱਤੀ ਜਾ ਰਹੀ ਹੈ।

6 ਜੂਨ ਨੂੰ ਪੰਥਕ ਜਥੇਬੰਦੀਆਂ ਵੱਲੋਂ ਸ਼ਹੀਦ ਗੈਲਰੀ ਖੋਲ੍ਹਣ ਦਾ ਫੈਸਲਾ; ਪ੍ਰੋ. ਭੁੱਲਰ ਦੀ ਅਰਜ਼ੀ ਰੱਦ ਕਰਨ ਉੱਤੇ ਸਖਤ ਪ੍ਰਤੀਕਿਰੀਆ

ਜਲੰਧਰ (27 ਮਈ, 2011): ... ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 6 ਜੂਨ ਤੱਕ ਸ਼ਹੀਦੀ ਗੈਲਰੀ ਖੋਲ੍ਹਣ ਅਤੇ ਸ਼ਹੀਦੀ ਯਾਦਗਾਰ ਬਣਾਉਣ ਸੰਬੰਧੀ ਅਲਟੀਮੇਟਮ ਦਿੰਦਿਆਂ ਐਲਾਨ ਕੀਤਾ ਹੈ ਕਿ ਜੇਕਰ ਸ਼੍ਰੋਮਣੀ ਕਮੇਟੀ ਅਜਿਹਾ ਨਹੀਂ ਕਰਦੀ ਤਾਂ 6 ਜੂਨ ਨੂੰ ਪੰਥਕ ਜਥੇਬੰਦੀਆਂ ਵੱਲੋਂ ਸਿੱਖ ਸੰਗਤਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੇ ਸਹਿਯੋਗ ਨਾਲ ਸ਼ਹੀਦੀ ਗੈਲਰੀ ਖੋਲ੍ਹੀ ਜਾਵੇਗੀ।

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਫਾਂਸੀ ਦੇ ਦਿੱਤੀ ਜਾਵੇ: ਭਾਰਤ ਸਰਕਾਰ

ਦਿੱਲੀ (26 ਮਈ, 2011): ਭਾਰਤ ਦੀ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਭਾਰਤ ਸਰਕਾਰ ਦੇ ਫੈਸਲੇ ਅਨੁਸਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਫਾਂਸੀ ਲਗਾ ਦੇਣ ਦੀ ਮਨਜੂਰੀ ਦੇ ਦਿੱਤੀ ਹੈ। "ਇਕਨਾਮਿਕਸ ਟਾਈਮਜ਼" ਦੀ ਖਬਰ ਅਨੁਸਾਰ ਰਾਸ਼ਟਰਪਤੀ ਭਵਨ ਦੇ ਬੁਲਾਰਿਆਂ ਨੇ ਇਸ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਹੈ।

ਕੇਂਦਰੀ ਜੇਲ ’ਚ ਨਸ਼ਿਆਂ ਦੇ ਕਾਰੋਬਾਰ ਦੀ ਸੀ.ਬੀ.ਆਈ. ਪੜਤਾਲ ਕਰਵਾਈ ਜਾਵੇ : ਸਿਰਸਾ

ਅਜਨਾਲਾ/ਅੰਮ੍ਰਿਤਸਰ (26 ਮਈ, 2011): ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਸਕੱਤਰ ਬਲਦੇਵ ਸਿੰਘ ਸਿਰਸਾ ਨੇ ਡੀ ਸੀ ਕਾਹਨ ਸਿੰਘ ਪੰਨੂ ਨੂੰ ਮੰਗ ਪੱਤਰ ਦੇ ਕੇ ਕੇਂਦਰੀ ਜੇਲ ਅੰਮ੍ਰਿਤਸਰ ਵਿਚ ਚਲ ਰਹੇ ਨਸ਼ਿਆਂ ਦੇ ਕਾਰੋਬਾਰੇ ਦੀ ਸੀ ਬੀ ਆਈ ਪੜਤਾਲ ਦੀ ਮੰਗ ਕੀਤੀ।

ਸ਼ਹੀਦੀ ਯਾਦਗਾਰ ਬਣਾਉਣ ਲਈ ਸਮੂਹ ਪੰਥਕ ਧਿਰਾਂ ਦਾ ਏਕਾ ਜਰੂਰੀ: ਫੈਡਰੇਸ਼ਨ

ਪਟਿਆਲਾ (24 ਮਈ, 2011): ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਜੂਨ 1984 ਦੇ ਸਿੱਖ ਸ਼ਹੀਦਾਂ ਦੀ ਯਾਦਗਾਰ ਬਣਾਏ ਜਾਣ ਦੀ ਹਿਮਾਇਤ ਕਰਦਿਆਂ ਇਸ ਸੰਬੰਧੀ 27 ਮਈ ਨੂੰ ਹੋਣ ਵਾਲੀ ਇਕੱਤਰਤਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਫੈਡਰੇਸ਼ਨ ਦੇ ਮੀਤ ਪ੍ਰਧਾਨ ਸ੍ਰ. ਮੱਖਣ ਸਿੰਘ ਗੰਢੂਆਂ ਨੇ ਜਾਣਕਾਰੀ ਦਿੱਤੀ ਹੈ ਕਿ ਜੂਨ 1984 ਦੇ ਸ਼ਹੀਦਾਂ ਦੀ ਯਾਦਗਾਰ ਬਣਾਉਣ ਲਈ ਬੀਤੇ ਦਿਨੀਂ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਕੇ ਦਰਬਾਰ ਸਾਹਿਬ ਦੇ ਵਿਹੜੇ ਵਿਚ “ਸ਼ਹੀਦੀ ਯਾਦਗਾਰ” ਬਣਾਉਣ ...

ਸ਼ਹੀਦੀ ਯਾਦਗਾਰ ਦਾ ਮਸਲਾ ਮੁੜ ਭਖਿਆ; ਪੰਥਕ ਜਥੇਬੰਦੀਆਂ ਦਾ ਇਕੱਠ 27 ਨੂੰ

ਅੰਮ੍ਰਿਤਸਰ (21 ਮਈ, 2011): ਸਾਕਾ ਨੀਲਾ ਤਾਰਾ ਦੀ 27ਵੀਂ ਵਰ੍ਹੇਗੰਢ ਮੌਕੇ ਜੂਨ 1984 ਦੇ ਘੱਲੂਘਾਰੇ ਦੀ ਸ਼ਹੀਦੀ ਯਾਦਗਾਰ ਦਾ ਮੁੱਦਾ ਭਖਦਾ ਨਜ਼ਰ ਆ ਰਿਹਾ ਹੈ। ਇਸ ਵਾਰ ਸਿੱਖ ਜਥੇਬੰਦੀਆਂ ਨੇ ਅਕਾਲੀਆਂ ਉਤੇ ਇਲਜ਼ਾਮ ਲਾਇਆ ਹੈ ਕਿ ਉਹ ਸ਼ਹੀਦੀ ਯਾਦਗਾਰ ਬਾਰੇ ਦੜ ਵੱਟੀ ਬੈਠੇ ਹਨ ਕਿਉਂਕਿ ਉਨ੍ਹਾਂ ਨੂੰ ਭਾਰਤੀ ਆਗੂਆਂ ਦਾ ਖੌਫ ਸਤਾ ਰਿਹਾ ਹੈ ਜਿੰਨਾਂ ਨੇ ਦਰਬਾਰ ਸਾਹਿਬ ਉਤੇ 27 ਵਰ੍ਹੇ ਪਹਿਲਾਂ ਫੌਜਾਂ ਚਾੜ੍ਹਨ ਦਾ ਹੁਕਮ ਦਿੱਤਾ ਸੀ।

ਕਾਲੀ ਸੂਚੀ ਵਿੱਚੋਂ ਬਾਕੀ ਰਹਿੰਦੇ ਨਾਂ ਵੀ ਕੱਢੇ ਜਾਣ : ਭਾਈ ਬਿੱਟੂ

ਫ਼ਤਿਹਗੜ੍ਹ ਸਾਹਿਬ, 16 ਮਈ : ਭਾਰਤ ਸਰਕਾਰ ਵਲੋਂ ਪ੍ਰਵਾਸੀ ਸਿੱਖਾ ਦੀ ਬਣਾਈ ਗਈ ਕਾਲੀ ਸੂਚੀ ਵਿੱਚੋਂ 142 ਸਿੱਖਾਂ ਦੇ ਨਾਂ ਕੱਢਣ ਦਾ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਪ੍ਰਧਾਨ ਭਾਈ ਦਲਜੀਤ ਸਿਘ ਬਿੱਟੂ ਨੇ ਸਵਾਗਤ ਕਰਦਿਆਂ ਕਿਹਾ ਕਿ ਇਸ ਸੂਚੀ ਦੇ ਖ਼ਾਤਮੇ ਲਈ ਯਤਨ ਕਰਨ ਲਈ ਸਮੁੱਚੀਆਂ ਜਥੇਬੰਦੀਆਂ ਵਧਾਈ ਦੀਆ ਪਾਤਰ ਹਨ। ਉਨ੍ਹਾਂ ਕਿਹਾ ਕਿ ਇਹ ਸੂਚੀ ਤਾਂ ਬਣਨੀ ਹੀ ਨਹੀਂ ਸੀ ਚਾਹੀਦੀ।ਉਨ੍ਹਾਂ ਕਿਹਾ ਕਿ ਹੁਣ ਬਾਕੀ ਰਹਿੰਦੇ ਸਿੱਖਾਂ ਦੇ ਨਾਂ ਵੀ ਇਸ ਸੂਚੀ ਵਿੱਚੋਂ ਛੇਤੀ ਹੀ ਹਟਾ ਲੈਣੇ ਚਾਹੀਦੇ ਹਨ।

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਰਬਾਰ ਸਾਹਿਬ ਵਿੱਚ ਸ਼ਹੀਦੀ ਯਾਦਗਾਰ ਬਣਾਉਣ ਦੀ ਹਮਾਇਤ ਕੀਤੀ

ਫ਼ਤਹਿਗੜ੍ਹ ਸਾਹਿਬ (15 ਮਈ, 2011): ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਅਕਾਲੀ ਦੱਲ ਪੰਚ ਪ੍ਰਧਾਨੀ ਵੱਲੋ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਲਿਖੇ ਪੱਤਰ ਜੋਰਦਾਰ ਹਮਾਇਤ ਕੀਤੀ ਹੈ, ਜਿਸ ਰਾਹੀਂ ਜਥੇਦਾਰ ਸਾਹਿਬ ਨੂੰ ਦਰਬਾਰ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦਗਾਰ ਬਣਾਉਣ ਬਾਰੇ ਲਿਖਿਆ ਗਿਆ ਸੀ। ...

ਕਾਲੀ ਸੂਚੀ ਦਾ ਖਾਤਮਾ ਸਿਆਸੀ ਡਰਾਮਾ; ਖਾਲਸਤਾਨ ਲਈ ਸੰਘਰਸ਼ ਜਾਰੀ ਰਹੇਗਾ…

ਲੰਡਨ (15 ਮਈ, 2011): ਯੂਨਾਈਟਿਡ ਖਾਲਸਾ ਦਲ ਯੂ,ਕੇ ਦੇ ਜਨਰਲ ਸਕੱਤਰ ਸ੍ਰ. ਲਵਸ਼ਿੰਦਰ ਸਿੰਘ ਡੱਲੇਵਾਲ ਨੇ ਭਾਰਤ ਸਰਕਾਰ ਵਲੋਂ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਨੂੰ ਸਿਆਸੀ ਡਰਾਮਾ ਕਰਾਰ ਦਿੰਦਿਆਂ ਕਿਹਾ ਹੈ ਕਿ “ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਅਤੇ ਸਾਥੀ ਸਿੰਘਾਂ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਅਰੰਭ ਹੋਇਆ ਸਿੱਖ ਸੰਘਰਸ਼ ਨੂੰ ਅਜਿਹੀਆਂ ਸੂਚੀਆਂ ਨਾਲ ਪ੍ਰਭਾਵਿਤ ਨਹੀਂ ਕੀਤਾ ਜਾ ਸਕਦਾ, ਬਲਕਿ ਹੱਕ ਸੱਚ ਇਨਸਾਫ ਅਤੇ ਧਰਮ ਤੇ ਅਧਾਰਤ ਇਹ ਸੰਘਰਸ਼ ਖਾਲਿਸਤਾਨ ਦੀ ਕਾਇਮੀ ਤੱਕ ਜਾਰੀ ਰਹੇਗਾ।”

ਕੇਂਦਰ ਸਰਕਾਰ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਵੇ…

ਫ਼ਤਿਹਗੜ੍ਹ ਸਾਹਿਬ (15 ਮਈ, 2011): ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਨੇ ਕੇਂਦਰ ਸਰਕਾਰ ਵਲੋਂ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਤਾਜ਼ਾ ਵਾਧੇ ਨੂੰ ਆਮ ਲੋਕਾਂ ’ਤੇ ਬੋਝ ਦੱਸਦੇ ਹੋਏ ਇਸ ਵਾਧੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦਲ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਤੇ ਜਥੇਬੰਦਕ ਸਕੱਤਰ ਸੰਤੋਖ ਸਿੰਘ ਸਲਾਣਾ ਨੇ ਕਿਹਾ ਕਿ ਸਰਕਾਰ ਦਾ ਇਹ ਲੋਕ ਮਾਰੂ ਕਦਮ ਹੈ ਜਿਸ ਨਾਲ ਪਹਿਲਾਂ ਹੀ ਮਹਿੰਗਾਈ ਦੀ ਚੱਕੀ ਵਿੱਚ ਪਿਸ ਰਹੇ ਲੋਕਾਂ ’ਤੇ ਹੋਰ ਬੋਝ ਪਵੇਗਾ।

« Previous PageNext Page »