October 2011 Archive

31 ਅਕਤੂਬਰ ਨੂੰ ਅਦਾਲਤ ਸੁਣਾ ਸਕਦੀ ਹੈ ਲੁਧਿਆਣਾ ਬੈਂਕ ਡਕੈਤੀ ਕੇਸ ਦਾ ਫੈਸਲਾ

ਲੁਧਿਆਣਾ (27 ਅਕਤੂਬਰ, 2011): 25 ਸਾਲ ਪੁਰਾਣੇ ਲੁਧਿਆਣਾ ਬੈਂਕ ਡਕੈਤੀ ਕੇਸ ਦਾ ਫੈਸਲਾ ਲੁਧਿਆਣਾ ਸਥਿਤ ਟਾਡਾ ਖਾਸ ਅਦਾਲਤ ਵੱਲੋਂ ਆਉਂਦੀ 31 ਅਕਤੂਬਰ ਨੂੰ ਸੁਣਾਇਆ ਜਾ ਸਕਦਾ ਹੈ। ਇਸ ਕੇਸ ਵਿਚ ਸਿੱਖ ਖਾੜਕੂ ਸੰਘਰਸ਼ ਨਾਲ ਸੰਬੰਧਤ ਆਗੂਆਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਸਮੇਤ ਕਈਆਂ ਨੂੰ ਨਾਮਜ਼ਦ ਕੀਤਾ ਗਿਆ ਸੀ।

ਖਾਲੜਾ ਹੱਤਿਆ ਕਾਂਡ ਦੇ ਚਸ਼ਮਦੀਦ ਗਵਾਹ ਕੁਲਦੀਪ ਸਿੰਘ ਨਹੀਂ ਰਿਹਾ

ਤਰਨ ਤਾਰਨ, (27 ਅਕਤੂਬਰ, 2011): ਮਨੁੱਖੀ ਅਧਿਕਾਰਾਂ ਦੇ ਅੰਤਰ ਰਾਸ਼ਟਰੀ ਪੱਧਰ ਦੇ ਆਗੂ ਜਸਵੰਤ ਸਿੰਘ ਖਾਲੜਾ ਨੂੰ ਜ਼ਿਲ੍ਹਾ ਪੁਲੀਸ ਵਲੋਂ ਅਗਵਾ ਕਰਨ ਉਪਰੰਤ ਮਾਰ ਮੁਕਾਉਣ ਦੇ ਮਾਮਲੇ ਦੇ ਚਸ਼ਮਦੀਦ ਗਵਾਹ 42 ਸਾਲਾ ਕੁਲਦੀਪ ਸਿੰਘ ਬਚੜੇ ਦੀ ਬੀਤੀ ਰਾਤ ਇਥੋਂ ਚਾਰ ਕਿਲੋਮੀਟਰ ਦੂਰ ਉਸ ਦੇ ਜੱਦੀ ਪਿੰਡ ਬਚੜੇ ਵਿਖੇ ਮੌਤ ਹੋ ਗਈ। ਕੁਲਦੀਪ ਸਿੰਘ ਜੋ ਪਹਿਲਾਂ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦਾ ਜਵਾਨ ਸੀ, ਨੂੰ ਇਸ ਅਤਿ ਕਿਸਮ ਦੇ ਸੰਵੇਦਨਸ਼ੀਲ ਮਾਮਲੇ ਦਾ ਚਸ਼ਮਦੀਦ ਗਵਾਹ ਹੋਣ ਕਰਕੇ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸੀ.ਆਰ.ਪੀ. ਐਫ. ਦੀ ਸੁਰੱਖਿਆ ਮਿਲੀ ਹੋਈ ਸੀ।

ਸ਼ਹੀਦ ਭਾਈ ਜਸਵੀਰ ਸਿੰਘ ਬੱਬਰ ਉਰਫ਼ ਭੋਲਾ

ਪਿੰਡ ਮੱਲ੍ਹਾ, ਕਸਬਾ ਬਾਜਾਖਾਨਾ ਤੋਂ ਬਰਨਾਲਾ ਨੂੰ ਜਾਂਦਿਆਂ ਮੁੱਖ ਸੜਕ ਤੋਂ ਪਾਸੇ ‘ਤੇ ਹੈ। ਭਾਰਤ ਦੀ ਬੁੱਚੜ ਸਰਕਾਰ ਦੇ ਅੰਨ੍ਹੇ ਜ਼ਬਰ ਦਾ ਸੱਲ ਆਪਣੇ ਸੀਨੇ ਵਿੱਚ ਦੱਬੀ ਬੈਠੇ ਹਨ, ਇਸ ਪਿੰਡ ਦੇ ਦੋ ਸ਼ਹੀਦਾਂ ਦੇ ਪਰਿਵਾਰ। ਇਕ ਸ਼ਹੀਦ ਭਾਈ ਬਲਜੀਤ ਸਿੰਘ ਬੱਬਰ (ਬੱਲੀ ਬੱਕਰੀਆਂ ਵਾਲਾ) ਤੇ ਦੂਜਾ ਸ਼ਹੀਦ ਭਾਈ ਜਸਵੀਰ ਸਿੰਘ ਉਰਫ਼ ਭੋਲਾ ਬੱਬਰ ਦਾ ਪਰਿਵਾਰ।

ਰਮਜ਼ਾਂ

ਮੈ ਕੁਝ ਸਾਲ ਗੁਜਾਰੇ ਮਾਹੀ, ਦਰ ਤੈਂਡੇ ਦੇ ਸਾਹਮੇ। ਜਾਂਦਾ ਰਿਹਾ ਮੈਂ ਵਾਰੇ ਮਾਹੀ, ਦਰ ਤੈਂਡੇ ਦੇ ਸਾਹਮੇ।

ਸ਼ਹੀਦ ਭਾਈ ਜੁਗਰਾਜ ਸਿੰਘ ਤੂਫਾਨ

ਬਟਾਲੇ ਤੋਂ ਕਰੀਬ 20 ਕਿ: ਮੀ: ਦੂਰ ਪਿੰਡ ਚੀਮਾਂ ਖੁੱਡੀ (ਨੇੜੇ ਸ਼੍ਰੀ ਹਰਿਗੋਬਿੰਦਪੁਰ) ਵਿਖੇ ਇਕ ਸਧਾਰਨ ਕਿਸਾਨ ਸ. ਮਹਿੰਦਰ ਸਿੰਘ ਦੇ ਘਰ ਮਾਤਾ ਹਰਬੰਸ ਕੌਰ ਦੀ ਕੁੱਖੋਂ ਸੰਨ 1971 ਈ. ਨੂੰ ਇਕ ਸਪੁੱਤਰ ਨੇ ਜਨਮ ਲਿਆ, ਜਿਸ ਦਾ ਨਾਮ ਜੁਗਰਾਜ ਸਿੰਘ ਰੱਖਿਆ ਗਿਆ। ਪਿੰਡ ਵਿਚ ਭਾਈ ਸਾਹਿਬ ਦੇ ਪਰਿਵਾਰ ਨੂੰ ਬੰਦੂਕਚੀਆਂ ਦਾ ਟੱਬਰ ਕਰਕੇ ਜਾਣਿਆਂ ਜਾਂਦਾ ਸੀ, ਕਿਉਂਕਿ ਸ. ਮਹਿੰਦਰ ਸਿੰਘ ਦੇ ਦਾਦਾ ਸ. ਭਾਨ ਸਿੰਘ ਬੜੇ ਪ੍ਰਸਿੱਧ ਨਿਸ਼ਾਨੇ ਬਾਜ ਸਨ। ਬੜੀ ਡੂੰਘੀ ਸੋਚ ਦਾ ਮਾਲਕ, ਪੰਜਾਂ ਭੈਣਾ ਦਾ ਇਕੱਲਾ ਭਰਾ ਜੁਗਰਾਜ ਸਿੰਘ ਬਚਪਨ ਤੋਂ ਹੀ ਬੜਾ ਚੁੱਪ-ਚਾਪ ਰਹਿੰਦਾ ਸੀ।

ਸ਼ਹੀਦ ਜਨਰਲ ਸੁਬੇਗ ਸਿੰਘ ਜੀ

ਸਿੱਖ ਕੌਮ ਨੇ ਗੁਰੂ ਅਰਜਨ ਦੇਵ ਜੀ ਦੇ ਸਮੇਂ ਤੋਂ ਹੀ ਕੌਮੀ ਕਾਰਜਾਂ ਪ੍ਰਤੀ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਹਰੇਕ ਹਮਲਾਵਰ ਦਾ ਆਪਣੀਆਂ ਜਾਨਾਂ ਵਾਰ ਕੇ ਮੁਕਾਬਲਾ ਕੀਤਾ ਹੈ। ਗੁਰੂ ਅਰਜਨ ਦੇਵ ਜੀ ਨੇ ਸਿੱਖ ਸਿਧਾਂਤਾਂ ਲਈ ਚੰਦੂ ਸ਼ਾਹ ਵਲੋਂ ਪੰਜੀ ਲੱਖ ਰੁਪਏ ਦੇ ਜੁਰਮਾਨੇ ਦੀ ਮੰਗ ਨੂੰ ਠੁਕਰਾ ਕੇ ਸ਼ਹੀਦੀ ਦੇਣ ਦੀ ਚੋਣ ਕੀਤੀ ਸੀ। ਗੁਰੂ ਤੇਗ ਬਹਾਦਰ ਜੀ ਨੇ ਬ੍ਰਾਹਮਣਾਂ ਦੇ ਆਪਣੇ ਧਰਮ ਨੂੰ ਮੰਨਣ ਦੀ ਅਜਾਦੀ ਅਤੇ ਜਬਰੀ ਧਰਮ ਬਦਲਣ ਦੇ ਮੁਗਲ ਬਾਦਸ਼ਾਹ ਔਰੰਗਜੇਬ ਦੀ ਨੀਤੀ ਵਿਰੁੱਧ ਆਪਣੀ ਕੁਰਬਾਨੀ ਦਿੱਤੀ। ਗੁਰੂ ਗੋਬਿੰਦ ਸਿੰਘ ਨੇ ਸਿੱਖ ਸਿਧਾਂਤਾਂ ਲਈ ਆਪਣੇ ਸਾਰੇ ਪਰਿਵਾਰ ਨੂੰ ਕੁਰਬਾਨ ਕਰ ਦਿੱਤਾ।

‘ਭਾਰਤ ਮਾਤਾ’ ਦਾ ਸੰਕਲਪ-ਹਿੰਦੂਤਵੀ ਘਾੜਤ

‘ਭਾਰਤ ਮਾਤਾ’ ਦਾ ਸੰਕਲਪ ਵੀ ਬੰਗਾਲ ਦੇ ਹਿੰਦੂ ਰਾਸ਼ਟਰਵਾਦੀਆਂ ਦੀ ਕਾਢ ਸੀ। ਉਂਝ ਤਾਂ ਸਮੁੱਚੀ ਹਿੰਦੂ ਕੌਮ ਦੇ ਤੇਤੀ ਕਰੋੜ ਦੇਵੀ ਦੇਵਤਿਆਂ ਵਿਚੋਂ ਵੱਡੀ ਗਿਣਤੀ ਦੇਵੀਆਂ ਦੀ ਹੈ ਜਿਨ੍ਹਾਂ ਦੀਆਂ ਮੂਰਤੀਆਂ ਦੀ ਉਹ ਪੂਜਾ ਕਰਦੇ ਹਨ, ਪਰ ਬੰਗਾਲ ਦੇ ਹਿੰਦੂ ਤਾਂ ਜਨੂੰਨ ਦੀ ਹੱਦ ਤੱਕ ਦੁਰਗਾ ਦੇਵੀ ਦੇ ਪੂਜਕ ਹਨ।

ਖਾਲਸਾ ਪੰਥ ਨੂੰ ਸ਼ਿਵ ਸੈਨਾ ਦਾ ਚੈਲੰਜ ਖਿੜੇ ਮੱਥੇ ਪ੍ਰਵਾਨ ਹੈ; ਸਾਰੀ ਸਿੱਖ ਕੌਮ ਭਾਈ ਹਵਾਰਾ ਦੇ ਨਾਲ ਹੈ: ਅਖੰਡ ਕੀਰਤਨੀ ਜਥਾ

ਲੰਡਨ (25 ਅਕਤੂਬਰ, 2011): ਭਾਈ ਜਗਤਾਰ ਸਿੰਘ ਹਵਾਰਾ ਉੱਤੇ ਹਮਲਾ ਕਰਨ ਸਬੰਧੀ ਸ਼ਿਵਸੈਨਾ ਦੇ ਬਿਆਨ ਬਾਰੇ ਪ੍ਰਤੀਕਰਮ ਪ੍ਰਗਟ ਕਰਦਿਆਂ ਅਖੰਡ ਕੀਰਤਨੀ ਜਥੇ ਦੇ ਆਗੂਆਂ ਨੇ ਇਸ ਦਾ ਗੰਭੀਰ ਨੋਟਿਸ ਲਿਆ ਹੈ । ਪੰਜਾਬ ਨਿਊਜ਼ ਨੈਟਵਰਕ ਨੂੰ ਭੇਜੇ ਗਏ ਬਿਆਨ ਵਿਚ ਸਿੱਖ ਆਗੂਆਂ ਨੇ ਕਿਹਾ ਕਿ ਕੁਝ ਫਿਰਕੂ ਜਥੇਬੰਦੀਆਂ ਪੰਜਾਬ ਦਾ ਮਾਹੌਲ ਵਿਗਾੜਨ ਦਾ ਯਤਨ ਕਰ ਰਹੀਆਂ ਹਨ ।

ਪੰਜਾਬ ਦੀ ਸਿਆਸਤ ਉੱਤੇ ਕੀ ਅਸਰ ਪਾਵੇਗਾ ਤੀਜਾ ਮੋਰਚਾ? – ਸੁਰਜੀਤ ਸਿੰਘ ਗੋਪੀਪੁਰ

ਪੰਜਾਬ ਦੀ ਸਿਆਸਤ ਨੂੰ ਮੋੜਾ ਦੇਣ ਲਈ ਪੀਪਲਜ਼ ਪਾਰਟੀ ਆਫ ਪੰਜਾਬ (ਪੀ.ਪੀ.ਪੀ.), ਮੁੱਖ ਧਾਰਾ ਦੀਆਂ ਦੋਵੇਂ ਖੱਬੇ-ਪੱਖੀ ਪਾਰਟੀਆਂ ਸੀ.ਪੀ.ਆਈ. ਤੇ ਸੀ.ਪੀ.ਐਮ. ਅਤੇ ਅਕਾਲੀ ਦਲ (ਲੌਂਗੋਵਾਲ) ਵੱਲੋਂ ਬਣਾਇਆ 'ਸਾਂਝਾ ਮੋਰਚਾ' ਪੰਜਾਬ ਵਿਚ ਤੀਜਾ ਸਿਆਸੀ ਬਦਲ ਬਣੇ ਭਾਵੇਂ ਨਾ ਪਰ ਇਸ ਨੇ ਰਾਜ ਵਿਚ ਬਣੀ ਸਿਆਸੀ ਖੜੋਤ ਨੂੰ ਤੋੜਨ ਦੀ ਦਿਸ਼ਾ 'ਚ ਕੁਝ ਹਲਚਲ ਜ਼ਰੂਰ ਮਚਾਈ ਹੈ।

‘ਅਮਰੀਕਾ-ਪਾਕਿਸਤਾਨ ਸੰਬੰਧਾਂ ਦੀ ਕੁੜੱਤਣ ਦਾ ਅੰਜ਼ਾਮ : ਸਾਊਥ ਏਸ਼ੀਆ ਵਿੱਚ ਅਸਥਿਰਤਾ ਅਤੇ ਬਦਅਮਨੀ’

ਪਿਛਲੇ ਕੁਝ ਦਿਨਾਂ ਵਿੱਚ ਅਮਰੀਕਾ ਅਤੇ ਪਾਕਿਸਤਾਨ ਦੇ ਸਬੰਧਾਂ ਵਿੱਚ ਬਹੁਤ ਜ਼ਿਆਦਾ ਜ਼ਹਿਰ ਘੁਲਿਆ ਹੈ ਅਤੇ ਓਪਰੀ ਨਜ਼ਰ ਨਾਲ ਦੇਖਿਆਂ, ਉਹ ਜੰਗਬਾਜ਼ੀ ਦੀ ਸਥਿਤੀ ਵੱਲ ਵਧ ਰਹੇ ਲੱਗਦੇ ਹਨ। ਇਸ ਸਥਿਤੀ ਨੂੰ ਲੈ ਕੇ ਜਿੱਥੇ ਪਾਕਿਸਤਾਨ ਵਿੱਚ ਰੋਹ, ਡਰ ਅਤੇ ਨਫਰਤ ਦੇ ਮਿਲੇ-ਜੁਲੇ ਭਾਵ ਹਨ, ਉਥੇ ਭਾਰਤੀ ਨੀਤੀ-ਘਾੜੇ ਇਸ ਨੂੰ ਆਪਣੇ ਲਈ ਸ਼ੁੱਭ-ਸ਼ਗਨ ਸਮਝ ਰਹੇ ਹਨ, ਜਿਹੜੀ ਕਿ ਉਨ੍ਹਾਂ ਦੀ ਬਹੁਤ ਵੱਡੀ ਭੁੱਲ ਹੈ। 28 ਮਿਲੀਅਨ ਸਿੱਖ ਕੌਮ, ਸਦਾ ਵਾਂਗ ਟਕਰਾਅ ਦੇ ਨਤੀਜਿਆਂ ਤੋਂ ਬੇਖਬਰ ਸੁੱਤੀ ਪਈ ਹੈ ਅਤੇ ਅਜੇ ਤੱਕ ਕਿਸੇ ਸਿੱਖ ਧਿਰ ਨੇ ਇਸ ਸਬੰਧੀ ਕੋਈ ਖਦਸ਼ਾ ਨਹੀਂ ਪ੍ਰਗਟਾਇਆ ਕਿ ਅਮਰੀਕਾ-ਪਾਕਿਸਤਾਨ ਜੰਗੀ-ਟਕਰਾਅ ਦੀ ਸੂਰਤ ਵਿੱਚ, ਇਹ ਸਿੱਖ ਹਿਤਾਂ, ਸਿੱਖ ਸੱਭਿਅਤਾ ਅਤੇ ਵਾਘਾ ਤੋਂ ਜਮਨਾ ਵਿਚਕਾਰ ਵਸੀ ਸਿੱਖ ਬਹੁਗਿਣਤੀ ਨੂੰ ਕਿਵੇਂ ਪ੍ਰਭਾਵਿਤ ਕਰੇਗਾ?

Next Page »