January 2012 Archive

ਪੰਥ ਦੀ ਮੌਜੂਦਾ ਦਸ਼ਾ ਤੇ ਚੋਣ ਪ੍ਰਣਾਲੀ ਪੰਥ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਨਹੀਂ ਕਰਦੇ: ਪੰਚ ਪਰਧਾਨੀ

ਲੁਧਿਆਣਾ (27 ਜਨਵਰੀ, 2012 - ਸਿੱਖ ਸਿਆਸਤ): ਪੰਥ ਦੀ ਮੌਜੂਦਾ ਅਧੋਗਤੀ ਦੀ ਦਸ਼ਾ ਤੇ ਭਾਰਤ ਦਾ ਚੋਣ ਪਰਬੰਧ ਪੰਥ ਦੀਆਂ ਸੁੱਚੀਆਂ ਭਾਵਨਾਵਾਂ ਦੀ ਪੂਰਤੀ ਨਹੀਂ ਕਰਦੇ ਇਸ ਲਈ ਅਕਾਲੀ ਦਲ ਪੰਚ ਪ੍ਰਧਾਨੀ ਵਲੋਂ 30 ਜਨਵਰੀ 2012 ਨੂੰ ਪੰਜਾਬ ਵਿਧਾਨ ਸਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਤੋਂ ਪਾਸੇ ਰਹਿਣ ਦਾ ਫੈਸਲਾ ਕੀਤਾ ਹੈ ਅਤੇ ਕਿਸੇ ਪਾਰਟੀ ਨੂੰ ਕੋਈ ਸਮਰਥਨ ਵੀ ਨਹੀਂ ਦਿੱਤਾ ਜਾ ਰਿਹਾ ਕਿਉਂਕਿ ਮੌਜੂਦਾ ਚੋਣਾਂ ਵਿਚ ਸ਼ਾਮਲ ਕੋਈ ਵੀ ਪਾਰਟੀ ਸਿੱਖ ਪੰਥ ਤੇ ਪੰਜਾਬ ਦੇ ਮਸਲਿਆਂ ਲਈ ਸੰਜੀਦਾ ਨਹੀਂ ਹੈ।

ਕਾਗਰਸ ਦੀ ਹਿਮਾਇਤ ਦਾ ਮਾਮਲਾ: ਆਪਹੁਦਰੀ ਬਿਆਨਬਾਜ਼ੀ ਕਰਨ ਵਾਲੇ ਮੈਂਬਰਾਂ ਖਿਲਾਫ ਕਾਰਵਾਈ ਹੋਵੇਗੀ: ਪੰਚ ਪ੍ਰਧਾਨੀ

ਲੁਧਿਆਣਾ, ਪੰਜਾਬ (26 ਜਨਵਰੀ, 2012): ਅਕਾਲੀ ਦਲ ਪੰਚ ਪ੍ਰਧਾਨੀ ਦੇ ਸੰਗਰੂਰ ਜਿਲ੍ਹੇ ਨਾਲ ਸੰਬੰਧਤ ਕੁਝ ਆਗੂਆਂ ਵੱਲੋਂ ਕਾਂਗਰਸ ਪਾਰਟੀ ਦੀ ਹਿਮਾਇਤ ਦੇ ਐਲਾਨ ਦਾ ਗੰਭੀਰ ਨੋਟਿਸ ਲਿਆ ਜਾਵੇਗਾ ਅਤੇ ਆਪਹੁਦਰੇ ਤੌਰ ਉੱਤੇ ਅਜਿਹੀ ਕਾਰਵਾਈ ਕਰਨ ਵਾਲੇ ਆਗੂਆਂ ਅਤੇ ਮੈਂਬਰਾਂ ਖਿਲਾਫ ਢੁਕਵੀਂ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਖੁਲਾਸਾ ਪੰਚ ਪ੍ਰਧਾਨੀ ਦੇ ਨੌਜਵਾਨ ਆਗੂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਸਮਾਜਕ ਸੰਪਰਕ ਮੰਚ “ਫੇਸਬੁੱਕ” ਉੱਤੇ ਕੀਤਾ ਹੈ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਅਕਾਲੀ ਦਲ ਪੰਚ ਪ੍ਰਧਾਨੀ ਦੇ ਮੀਡੀਆ ਕਮੇਟੀ ਮੈਂਬਰ ਹਨ।

ਦਿੱਲੀ ਤਖਤ ਦੀਆਂ ਗ਼ੁਲਾਮ ਰਾਜਨੀਤਕ ਪਾਰਟੀਆਂ ਪੰਜਾਬ ਨੂੰ ਹੀਣਾਂ ਬਣਾਉਣ ਲਈ ਪੱਬਾਂ ਭਾਰ

30 ਜਨਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਹਿੱਸਾ ਲੈਣ ਵਾਲੀਆਂ ਸਾਰੀਆਂ ਰਾਜਨੀਤਕ ਪਾਰਟੀਆਂ ਪੰਜਾਬ ਨੂੰ ਜਿੱਥੇ ਦਿੱਲੀ ਤਖ਼ਤ ਦਾ ਗ਼ੁਲਾਮ ਬਣਾਈ ਰੱਖਣਾ ਚਾਹੁੰਦੀਆਂ ਹਨ, ਉਥੇ ਪੰਜਾਬ ਦੇ ਮਿਹਨਤਕਸ਼ ਲੋਕਾਂ ਦੀ ਅਣਖ ਮਾਰਕੇ ਉਨ੍ਹਾਂ ਨੂੰ ਕੰਮਾਂ ਤੋਂ ਵਿਹਲੇ ਕਰਕੇ ਹੀਣਾਂ ਤੇ ਮੰਗਤਾ ਬਣਾਈ ਰੱਖਣ ਲਈ ਪੱਬਾਂ ਭਾਰ ਹੋਈਆਂ ਪਈਆਂ ਨੇ। ਪੰਜਾਬ ਦੀ ਸਹੀ ਤਰੱਕੀ ਤਾਂ ਹੀ ਸੰਭਵ ਹੋ ਸਕਦੀ ਹੈ ਜੇਕਰ ਪੰਜਾਬ ਦੀ ਸਿਆਸਤ ਨੂੰ ਗੁਰੂਆਂ ਦੇ ਦਰਸਾਏ ਮਾਰਗ ਮੁਤਾਬਕ ਚਲਾਇਆ ਜਾਵੇ।

ਬਾਪੂ ਕਸ਼ਮੀਰ ਸਿੰਘ ਪੰਜਵੜ ਦੇ ਸੰਸਕਾਰ ਮੌਕੇ ਪੰਥਕ ਸਖਸ਼ੀਅਤਾਂ ਨੇ ਹਾਜ਼ਰੀ ਭਰੀ

ਸ਼੍ਰੀ ਅੰਮ੍ਰਿਤਸਰ, ਪੰਜਾਬ (23 ਜਨਵਰੀ, 2012): ਖਾਲਿਸਤਾਨ ਕਮਾਂਡੋ ਫੋਰਸ ਦੇ ਰੂਪੋਸ਼ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ ਦੇ ਪਿਤਾ ਸ.ਕਸ਼ਮੀਰ ਸਿੰਘ ਦਾ ਸਸਕਾਰ ਅੱਜ ਉਨਾਂ ਦੇ ਜੱਦੀ ਪਿੰਡ ਪੰਜਵੜ ਵਿਖੇ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪੰਥਕ ਆਗੂਆਂ ,ਪਤਵੰਤੇ ਸੱਜਣਾਂ ਤੇ ਸਿੱਖ ਸੰਗਤਾਂ ਨੇ ਹਾਜਿਰੀ ਭਰੀ।

ਭਾਈ ਪਰਮਜੀਤ ਸਿੰਘ ਪੰਜਵੜ ਦੇ ਪਿਤਾ ਬਾਪੂ ਕਸ਼ਮੀਰ ਸਿੰਘ ਅਕਾਲ ਚਲਾਣਾ ਕਰ ਗਏ

ਸ਼੍ਰੀ ਅੰਮ੍ਰਿਤਸਰ, ਪੰਜਾਬ (22 ਜਨਵਰੀ, 2012): ਰੂਪੋਸ਼ ਖਾੜਕੂ ਆਗੂ ਤੇ ਖਾਲਸਤਾਨ ਕਮਾਂਡੋ ਫੋਰਸ ਦੇ ਮੁਖੀ ਭਾਈ ਪਰਮਜੀਤ ਸਿੰਘ ਪੰਜਵੜ ਦੇ ਪਿਤਾ ਬਾਪੂ ਕਸ਼ਮੀਰ ਸਿੰਘ ਅੱਜ ਸਵੇਰੇ ਤਕਰੀਬਨ ਸਵਾ ਤਿੰਨ ਵਜੇ ਅਕਾਲ ਚਲਾਣਾ ਕਰ ਗਏ। ਅੰਮਿਤਸਰ ਜੇਲ੍ਹ ਵਿਚ ਨਜ਼ਰਬੰਦ ਸਿੱਖ ਆਗੂ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਵਾਈ ਵਾਲੀ ਜਥੇਬੰਦੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਨੌਜਵਾਨ ਆਗੂ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਇਹ ਜਾਣਕਾਰੀ ਅੱਜ ਸਮਾਜਕ ਸੰਪਰਕ ਮੰਚ "ਫੇਸਬੁੱਕ" ਉੱਤੇ ਸਾਂਝੀ ਕੀਤੀ ਹੈ। ਉਨ੍ਹਾਂ ਪੰਚ ਪ੍ਰਧਾਨੀ ਵੱਲੋਂ ਅਰਦਾਸ ਕੀਤੀ ਹੈ ਕਿ ਅਕਾਲ ਪੁਰਖ ਬਾਪੂ ਜੀ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ।

ਭਾਈ ਦਲਜੀਤ ਸਿੰਘ ਬਿੱਟੂ ਦੀਆਂ ਪੰਥਕ ਸਰਗਰਮੀਆਂ ਬਾਰੇ ਈ-ਬੁੱਕ “ਸਿੱਖ ਸਿਆਸਤ ਦਾ ਸੱਚਾ ਪਾਂਧੀ” ਜਾਰੀ

ਲੁਧਿਆਣਾ, 21 ਜਨਵਰੀ 2012 (ਸਿੱਖ ਸਿਆਸਤ)- ਸਿੱਖ ਸਿਆਸਤ ਬਿਊਰੋ ਮੁਤਾਬਕ ਅੱਜ ਸ਼ਾਮ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਵਲੋਂ ਭਾਈ ਦਲਜੀਤ ਸਿੰਘ ਬਿੱਟੂ ਦੀਆਂ ਪੰਥਕ ਸਰਗਰਮੀਆਂ ਨੂੰ ਤਸਵੀਰਾਂ ਰਾਹੀਂ ਰੂਪਮਾਨ ਕਰਦੀ ਈ-ਬੁੱਕ “ਸਿੱਖ ਸਿਆਸਤ ਦਾ ਸੱਚਾ ਪਾਂਧੀ” ਜਾਰੀ ਕੀਤੀ ਗਈ।

ਅਮਰੀਕੀ ਚੈਨਲ ਉੱਤੇ ਦਰਬਾਰ ਸਾਹਿਬ ਬਾਰੇ ਅਪਮਾਨਜਨਕ ਟਿੱਪਣੀ ਤੋਂ ਸਿੱਖਾਂ ਵਿਚ ਰੋਹ

ਨਿਊਯਾਰਕ, ਅਮਰੀਕਾ (20 ਜਨਵਰੀ, 2012 - ਸਿੱਖ ਸਿਆਸਤ) ਅਮਰੀਕਾ ਦੇ ਟੀ. ਵੀ. ਚੈਨਲ ਐਨ. ਬੀ. ਸੀ. ਉੱਤੇ ਪ੍ਰਸਾਰਤ ਕੀਤੇ ਗਏ ਇਕ ਪ੍ਰੋਗਰਾਮ ਦੌਰਾਨ ਜੇਅ ਲੇਨੋ ਨਾਮੀ ਵਿਅਕਤੀ ਵੱਲੋਂ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਉੱਤੇ ਵਿਦੇਸ਼ੀ ਰਹਿੰਦੇ ਸਿੱਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਯਾਦਾਂ ਦੇ ਝਰੋਖੇ ਚੋਂ – ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਜੀਵਨ ਤੋਂ ਸੇਧ ਲੈਣ ਦੀ ਲੋੜ

ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਅਤੇ ਧਰਮਯੁੱਧ ਮੋਰਚੇ ਦੇ ਡਿਕਟੇਟਰ ਗੱਦਾਰੇ ਆਜ਼ਮ ਹਰਚੰਦ ਸਿੰਹੁ ਲੌਂਗੋਵਾਲ ਧਰਮ ਮੋਰਚੇ ਵਿੱਚ ਜਾਣ ਵਾਲੇ ਸਿੰਘਾਂ ਨੂੰ ਹਰ ਰੋਜ਼ ਵਿਦਾਇਗੀ ਦਿਆ ਕਰਦੇ ਸਨ । ਪੰਜਾਬ ਦਾ ਸਾਬਕਾ ਸਿੱਖਿਆ ਮੰਤਰੀ ਸੁਖਜਿੰਦਰ ਸਿੰਘ ਜੋ ਕਿ ਖਾਲਿਸਤਾਨ ਦਾ ਨਾਹਰਾ ਲਗਾਉਣ ਵਾਲੇ ਮੋਢੀਆਂ ਵਿੱਚੋਂ ਇੱਕ ਸੀ , ਭਾਵੇਂ ਕਿ ਬਾਅਦ ਵਿੱਚ ਧੋਖਾ ਦੇ ਗਿਆ , ਕਿਉ ਕਿ ਖਾਲਿਸਤਾਨ ਦਾ ਨਾਹਰਾ ਲਗਾਉਣਾ ਉਸ ਦੀ ਕੌੰ ਪ੍ਰਸਤੀ ਹੋਣ ਦੀ ਬਜਾਏ ਸਿਆਸੀ ਪੈਂਤੜਾ ਸੀ ।

ਬਾਦਲ-ਭਾਜਪਾ, ਕਾਂਗਰਸ ਅਤੇ ਪੀ. ਪੀ. ਪੀ ਦਾ ਇਕੋ ਸਾਂਝਾ ਏਜੰਡਾ ਆਮ ਆਦਮੀ ਦੇ ਸਾਥ ਦਾ ਢਕਵੰਜ ਰਚ ਕੇ ਸੱਤਾ ਉੱਤੇ ਕਾਬਜ਼ ਹੋਣਾ ਹੈ: ਖਾਲੜਾ ਮਿਸ਼ਨ ਜਥੇਬੰਦੀ

ਬਾਦਲ-ਭਾਜਪਾ, ਕਾਂਗਰਸ ਅਤੇ ਪੀ. ਪੀ. ਪੀ ਦਾ ਇਕੋ ਸਾਂਝਾ ਏਜੰਡਾ ਆਮ ਆਦਮੀ ਦੇ ਸਾਥ ਦਾ ਢਕਵੰਜ ਰਚ ਕੇ ਸੱਤਾ ਉੱਤੇ ਕਾਬਜ਼ ਹੋਣਾ ਹੈ: ਖਾਲੜਾ ਮਿਸ਼ਨ ਜਥੇਬੰਦੀ

ਯੁਨਾਇਟਡ ਸਿੱਖਸ ਵੱਲੋਂ ਫਰਾਂਸ ਵਿਚਲੇ ਦਸਤਾਰ ਦੇ ਮੁੱਦੇ ’ਤੇ ਸਫਲ ਕੌਮਾਂਤਰੀ ਪੇਸ਼ਕਦਮੀਂ

ਬੀਤੇ ਹਫ਼ਤੇ ਦੀਆਂ ਪ੍ਰਮੁੱਖ ਖਬਰਾਂ ਵਿੱਚ, ਪੰਥਕ ਹਵਾਲੇ ਨਾਲ ਜਿਹੜੀ ਖਬਰ ਅੰਤਰਰਾਸ਼ਟਰੀ ਸੁਰਖੀਆਂ ਦਾ ਪ੍ਰਮੁੱਖ ਹਿੱਸਾ ਬਣੀ ਉਹ ਸੀ, ਯੂਨਾਇਟਿਡ ਨੇਸ਼ਨਜ਼ ਹਿਊਮਨ ਰਾਈਟਸ ਕਮੇਟੀ ਵਲੋਂ ਫਰਾਂਸ ਵਾਸੀ, 76 ਸਾਲਾ ਰਣਜੀਤ ਸਿੰਘ ਦੇ ਦਸਤਾਰ ਕੇਸ ਸਬੰਧੀ ਦਿੱਤਾ ਗਿਆ ਫੈਸਲਾ।

« Previous PageNext Page »