May 2015 Archive

ਕੌਮ ਅਤੇ ਸੁੱਤਾ ਨਿਜਾਮ ਜਗਾ ਦਿਆਂਗਾ: ਬਾਪੂ ਸੂਰਤ ਸਿੰਘ ਖਾਲਸਾ

ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਖਾਲਸਾ ਦਾ ਸੰਘਰਸ਼ ਆਪਣੇ 134 ਦਿਨ ਪੂਰੇ ਕਰ ਚੁੱਕਾ ਹੈ ਅਤੇ ਉਨਾਂ ਦੀ ਸਿਹਤ ਬਹੁਤ ਕਮਜ਼ੋਰ ਹੋ ਗਈ ਹੈ ਪ੍ਰੰਤੂ ਮਾਨਸਿਕ ਤੌਰ ’ਤੇ ਉਹ ਪੂਰੀ ਚੜਦੀ ਕਲਾ ’ਚ ਅਤੇ ਅੰਦਰ ਕੌਮੀ ਜਜਬੇ ਦੀ ਪੀੜ ਤੋਂ ਅਜੇ ਵੀ ਟਸ ਤੋਂ ਮਸ ਨਹੀ ਹੋਏ ਅਤੇ ਦਬਵੀ ਅਵਾਜ ’ਚ ਹਮੇਸ਼ਾਂ ਉਨਾਂ ਦੀ ਜੁਬਾਨ ’ਤੇ ਇੱਕੋ ਹੀ ਲਫਜ ਹੈ ਕਿ ਬੰਦੀ ਸਿੰਘ ਰਿਹਾਅ ਹੋਣਗੇ ਜਾਂ ਮੇਰੀ ਸ਼ਹੀਦੀ ਹੋਵੇਗੀ ਪਰ ਕੌਮ ਅਤੇ ਸੁੱਤਾ ਨਿਜਾਮ ਜਗਾ ਦਿਆਂਗਾ।

ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਪੰਜਾਬ ‘ਚ ਰੇਲਾਂ ਰੋਕੀਆਂ ਗਈਆਂ

ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਪੰਾਜਬ ਵਿੱਚ ਦੋ ਵੱਖ-ਵੱਖ ਥਾਵਾਂ 'ਤੇ ਰੇਲਵੇ ਲਾਈਨਾਂ ਰੋਕੀਆਂ ਗਈਆਂ।ਸਿੱਖ ਜੱਥੇਬੰਦੀਆਂ ਵੱਲੋਂ ਰੇਲਾਂ ਰੋਕਣ ਦਾ ਮਨ੍ਰੋਥ ਸਜ਼ਾ ਪੂਰੀ ਕਰ ਚੁੱਕੇ ਜੇਲੀਂ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਬੁਜ਼ਰਗ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੀ ਹਮਾਇਤ ਕਰਨਾ ਸੀ।

ਬਾਪੂ ਸੂਰਤ ਸਿੰਘ ਦੀ ਹਮਾਇਤ ਵਿੱਚ ਪੰਜਾਬ ‘ਚ ਰੇਲਾਂ ਰੋਕੀਆਂ ਗਈਆਂ (ਵੇਖੋ ਤਸਵੀਰਾਂ ਦੀ ਜ਼ੁਬਾਨੀ)

ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਪੰਾਜਬ ਵਿੱਚ ਦੋ ਵੱਖ-ਵੱਖ ਥਾਵਾਂ 'ਤੇ ਰੇਲਵੇ ਲਾਈਨਾਂ ਰੋਕੀਆਂ ਗਈਆਂ।ਸਿੱਖ ਜੱਥੇਬੰਦੀਆਂ ਵੱਲੋਂ ਰੇਲਾਂ ਰੋਕਣ ਦਾ ਮਨ੍ਰੋਥ ਸਜ਼ਾ ਪੂਰੀ ਕਰ ਚੁੱਕੇ ਜੇਲੀਂ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਬੁਜ਼ਰਗ ਬਾਪੂ ਸੂਰਤ ਸਿੰਘ ਵੱਲੋਂ ਆਰੰਭੇ ਸੰਘਰਸ਼ ਦੀ ਹਮਾਇਤ ਕਰਨਾ ਸੀ।

“ਕੌਣ ਬਣੇਗਾ ਦਸ਼ਮੇਸ਼ ਦਾ ਲਾਡਲਾ” ਫਾਈਨਲ ਮੁਕਾਬਲਾ 4 ਜੂਨ ਨੂੰ

ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ''ਕੌਣ ਬਣੇਗਾ ਦਸਮੇਸ਼ ਦਾ ਲਾਡਲਾ'' ਫਾਇਨਲ ਭਾਸ਼ਣ ਮੁਕਾਬਲੇ 4 ਜੂਨ 2015 ਦਿਨ ਵੀਰਵਾਰ ਸਵੇਰੇ 10 ਵਜੇ ਵਿਰਾਸਤ-ਏ-ਖ਼ਾਲਸਾ ਦੇ ਆਡੀਟੋਰੀਅਮ ਵਿਖੇ ਕਰਵਾਏ ਜਾਣਗੇ ।

ਸੌਦਾ ਸਾਧ ਨੇ ਬਲਾਤਕਾਰ ਅਤੇ ਕਤਲਾਂ ਦੇ ਮਾਮਲੇ ਵਿੱਚ ਪੇਸ਼ੀ ਭੁਗਤੀ, ਅਗਲੀ ਸੁਣਵਾਈ 6 ਜੂਨ ਨੂੰ

ਸਿਰਸਾ ਸਥਿਤ ਵਿਵਾਦਤ ਡੇਰਾ ਸੌਦਾ ਦੇ ਗੁਰਮੀਤ ਰਾਮ ਰਹੀਮ ਨੇ ਅੱਜ ਆਪਣੇ ਹੀ ਡੇਰੇ ਦੀ ਸਾਧਵੀ ਨਾਲ ਬਲਾਤਕਾਰ ਕਰਨ ਦੇ ਕੇਸ, ਡੇਰੇ ਦੇ ਸਾਬਕਾ ਮੈਨੇਜ਼ਰ ਰਣਜੀਤ ਸਿੰਘ ਅਤੇ ਸਿਰਸਾ ਦੇ ਪੂਰਾ ਸੱਚ ਅਖਬਾਰ ਦੇ ਸੰਪਾਦਕ (ਪੱਤਰਕਾਰ) ਰਾਮ ਚੰਦਰ ਛਤਰਪਤੀ ਦੇ ਕਤਲ ਕੇਸ ਵਿੱਚ ਸੀਬੀਆਈ ਅਦਲਾਤ ਪੰਚਕੂਲਾ ਵਿੱਚ ਵੀਡੀਓੁ ਕਾਨਫਰੰਸ ਦੇ ਜਰੀਏ ਪੇਸ਼ੀ ਭੁਗਤੀ।

ਸ਼੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੀ ਸਾਲਾਨਾ ਵਰੇਗੰਢ ਮੌਕੇ ਰੋਸ ਮੁਜ਼ਾਹਰੇ ਦੀਆਂ ਤਿਆਰੀਆਂ ਜੋਰਾਂ ‘ਤੇ

ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸਿੱਖਾਂ ਦੇ ਮਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 'ਤੇ ਜੂਨ 1984 ਵਿੱਚ ਕਰਵਾਏ ਫੌਜੀ ਹਮਲੇ ਦੀ ਯਾਦ ਵਿੱਚ 7 ਜੂਨ ਦਿਨ ਐਤਵਾਰ ਨੂੰ ਲੰਡਨ 'ਚ ਭਾਰੀ ਰੋਸ ਮੁਜ਼ਾਹਰਾ ਹੋ ਰਿਹਾ ਹੈ ।

ਬੰਦੀ ਸਿੰਘਾਂ ਦੀ ਰਿਹਾਈ ਲਈ ਕੱਲ ਰੇਲਾਂ ਰੋਕੀਆਂ ਜਾਣਗੀਆਂ

ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਬਣੀ ਸੰਘਰਸ਼ ਕਮੇਟੀ ਵਲੋਂ ਕੇਂਦਰ ਸਰਕਾਰ ਨੂੰ ਹਲੂਣਾ ਦੇਣ ਲਈ ਦਿੱਲੀ-ਅੰਮ੍ਰਿਤਸਰ ਮਾਰਗ ਉਤੇ ਦੁਪਹਿਰ 2 ਘੰਟੇ ਲਈ 31 ਮਈ ਨੂੰ ਰੇਲਾਂ ਰੋਕੀਆਂ ਜਾਣਗੀਆਂ ।

ਬਾਦਲ ਪਰਿਵਾਰ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਾਉਣ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿੱਚ ਨਹੀ: ਸਰਨਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਪ੍ਰਧਾਨ ਦੇ ਪਰਮਜੀਤ ਸਿੰਘ ਸਰਨਾ ਨੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋ ਅਮਰੀਕਾ ਵਿੱਚ ਜਾ ਕੇ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਾਉਣ ਦੇ ਦਿੱਤੇ ਗਏ ਬਿਆਨ ਨੂੰ ਮੱਗਰਮੱਛ ਦੇ ਹੰਝੂ ਵਹਾਉਣ ਦੇ ਤੁਲ ਗਰਦਾਨਦਿਆ ਕਿਹਾ ਕਿ ਪਹਿਲਾਂ ਮਨਜੀਤ ਸਿੰਘ ਜੀ.ਕੇ. ਪ੍ਰਵਾਸੀ ਸਿੱਖਾਂ ਨੂੰ ਇਹ ਸਪੱਸ਼ਟ ਕਰੇ ਕਿ ਇਹ ਸੂਚੀ ਨੂੰ ਲੰਮੀ ਕਰਨ ਤੇ ਨਵੀ ਰੂਪ ਰੇਖਾ ਦੇਣ ਵਿੱਚ ਪ੍ਰਕਾਸ਼ ਸਿੰਘ ਬਾਦਲ ਦਾ ਰੋਲ ਨਹੀ ਹੈ?

ਬੀਤੇ ਦਿਨਾਂ ਤੋਂ ਲਾਪਤਾ ਯੂ. ਕੇ. ਦੇ ਕਾਰੋਬਾਰੀ ਦੀ ਲਾਸ਼ ਆਨੰਦਪੁਰ ਸਾਹਿਬ ਨੇੜਿਓ ਜੰਗਲ ਵਿਚੋਂ ਮਿਲੀ

ਯੂ. ਕੇ. ਰਹਿੰਦੇ ਪੰਜਾਬੀ ਕਾਰੋਬਾਰੀ ਰਣਜੀਤ ਸਿੰਘ ਪਵਾਰ ਦੀ ਲਾਸ਼ ਪੁਲਿਸ ਨੂੰ ਆਨੰਦਪੁਰ ਸਾਹਿਬ ਨੇੜੇ ਜੰਗਲ ਵਿਚੋਂ ਮਿਲੀ ਹੈ। ਰਣਜੀਤ ਸਿੰਘ ਪਵਾਰ ਬੀਤੀ 8 ਮਈ ਤੋਂ ਲਾਪਤਾ ਸੀ।

ਕੈਦੀਆਂ ਦੀ ਰਿਹਾਈ ਦਾ ਅਮਲ: ਪੰਜਾਬ ਸਰਕਾਰ ਵਲੋਂ ਹਾਂ-ਪੱਖੀ ਹੁੰਗਾਰੇ ਦੀ ਰੋਸ਼ਨੀ ਵਿਚ

ਪੰਜਾਬ ਵਿਚ ਉਮਰ ਕੈਦੀਆਂ ਤੇ ਖਾਸ ਕਰਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਦਾ ਮਸਲਾ ਪਿਛਲੇ ਲੰਮੇ ਸਮੇਂ ਤੋਂ ਸੁਰਖੀਆਂ ਵਿਚ ਹੈ ਅਤੇ ਇਸ ਸਬੰਧੀ ਸਰਕਾਰਾਂ ਜਾ ਸੰਘਰਸ਼ ਕਰਨ ਵਾਲੀਆਂ ਧਿਰਾਂ ਕੋਲ ਸਪੱਸ਼ਟ ਨੀਤੀ ਕੋਈ ਨਹੀਂ ਹੈ ਅਤੇ ਕਈ ਵਾਰ ਉਮਰ ਕੈਦੀਆਂ, 10 ਸਾਲਾ ਕੈਦੀਆਂ ਤੇ ਹਵਾਲਾਤੀਆਂ (ਜਿਨ੍ਹਾਂ ਦੇ ਕੇਸ ਅਜੇ ਅਦਾਲਤਾਂ ਵਿਚ ਵਿਚਾਰ ਅਧੀਨ ਹਨ) ਨੂੰ ਇਕੋ ਕਾਲਮ ਵਿਚ ਰੱਖ ਕੇ ਗੱਲ ਕਰ ਲਈ ਜਾਂਦੀ ਹੈ।

Next Page »