May 2015 Archive

ਕੀ ਗੁਰੂ ਨਾਨਕ ਸਾਹਿਬ ਦੀ ਸ਼ਖਸ਼ੀਅਤ ਦਾ ਫਿਲਮੀਕਰਣ ਹੋ ਸਕਦਾ ਹੈ?

‘ਨਾਨਕ ਸ਼ਾਹ ਫਕੀਰ’ ਫਿਲਮ ਸਿੱਖ ਭਾਈਚਾਰੇ ਦੇ ਵਿਰੋਧ ਦੇ ਬਾਵਜੂਦ ਵੀ ਪੰਜਾਬ ਨੂੰ ਛੱਡ ਕੇ ਮੁਲਕ ਭਰ ਵਿਚ ਰਲੀਜ਼ ਹੋਈ। ਇਸ ਫਿਲਮ ’ਤੇ ਪਾਬੰਦੀ ਲਾਉਣ ਜਾਂ ਨਾ ਲਗਾਉਂਣ ਬਾਰੇ ਪੱਖੀ ਅਤੇ ਵਿਰੋਧੀ ਦੋਵੇਂ ਧਿਰਾਂ ਵਲੋਂ ਮਨੁੱਖੀ ਅਜ਼ਾਦੀ ਨਾਲ ਜੋੜ ਕੇ ਆਪੋ ਆਪਣੀਆਂ ਦਲੀਲਾਂ ਦਿੱਤੀਆਂ ਜਾ ਰਹੀਆਂ ਹਨ।

ਪਾਕਿ. ਗੁਰਦੁਆਰਾ ਕਮੇਟੀ ਨੇ ਗੁਰੂ ਅਰਜਨ ਸਾਹਿਬ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਂ ਤਖਤਾਂ ਦੇ ਜੱਥੇਦਾਰਾਂ ਨੂੰ ਭੇਜਿਆ ਸੱਦਾ

ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦਾਂ ਦੇ ਸਰਤਾਜ਼ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਨੂੰ ਮਨਾਇਆ ਜਾ ਰਿਹਾ ਹੈ ਅਤੇ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਂ ਤਖਤਾਂ ਦੇ ਜੱਥੇਦਾਰਾਂ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ।

ਭਾਰਤ ਦਾ ਭੁੱਖਮਰੀ ਵਿੱਚ ਪਹਿਲਾ ਨੰਬਰ

ਸੰਯੁਕਤ ਰਾਸ਼ਟਰ ਦੀ ਸਾਲਾਨਾ ਰਿਪੋਰਟ ਅਨੁਸਾਰ ਭਾਰਤ ਭੁੱਖਮਰੀ ਦਾ ਸ਼ਿਕਾਰ ਲੋਕਾਂ ਦਾ ਦੁਨੀਆ 'ਚ ਸਭ ਤੋਂ ਵੱਡਾ ਘਰ ਹੈ। ਰਿਪੋਰਟ ਅਨੁਸਾਰ ਭਾਰਤ 'ਚ 19.46 ਕਰੋੜ ਲੋਕ ਭੁੱਖੇ ਸੌਾਦੇ ਹਨ। ਇਹ ਗਿਣਤੀ ਚੀਨ 'ਚ ਭੁੱਖਮਰੀ ਦਾ ਸ਼ਿਕਾਰ ਲੋਕਾਂ ਤੋਂ ਜ਼ਿਆਦਾ ਹੈ। ਇਸ ਮਾਮਲੇ 'ਚ ਚੀਨ ਦੂਜੇ ਨੰਬਰ 'ਤੇ ਹੈ।

ਤਿ੍ਪੁਰਾ ਸਰਕਾਰ ਨੇ ਸੂਬੇ ਤੋਂ ਹਥਿਆਰਬੰਦ ਸੁਰੱਖਿਆ ਬਲਾਂ ਲਈ ਵਿਸ਼ੇਸ਼ ਅਧਿਕਾਰ (ਅਫਸਪਾ) ਨੂੰ ਹਟਾਉਣ ਦਾ ਫ਼ੈਸਲਾ ਕੀਤਾ

ਤਿ੍ਪੁਰਾ ਸਰਕਾਰ ਨੇ ਸੂਬੇ ਤੋਂ ਹਥਿਆਰਬੰਦ ਸੁਰੱਖਿਆ ਬਲਾਂ ਲਈ ਵਿਸ਼ੇਸ਼ ਅਧਿਕਾਰ (ਅਫਸਪਾ) ਨੂੰ ਹਟਾਉਣ ਦਾ ਫ਼ੈਸਲਾ ਕੀਤਾ ਹੈ। ਗੜਬੜ ਪ੍ਰਭਾਵਿਤ ਸੂਬੇ 'ਚ ਇਹ ਕਾਨੂੰਨ 18 ਸਾਲ ਤੋਂ ਲਾਗੂ ਸੀ। ਸੂਬੇ ਦੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਮਾਣਿਕ ਸਰਕਾਰ ਨੇ ਦੱਸਿਆ ਕਿ ਮੰਤਰੀ-ਪ੍ਰੀਸ਼ਦ ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਕਿ ਹੁਣ ਇਸ ਕਾਨੂੰਨ ਦੀ ਹੋਰ ਲੋੜ ਨਹੀਂ ਹੈ ਕਿਉਂਕਿ ਸੂਬੇ 'ਚ ਗੜਬੜ ਦੀ ਸਮੱਸਿਆ 'ਤੇ ਕਾਬੂ ਪਾ ਲਿਆ ਗਿਆ ਹੈ।

ਵਿਸਕਾਨਸਿਨ ਗੁਰਦੁਆਰਾ ਸਾਹਿਬ ਗੋਲੀਕਾਂਡ ਵਿੱਚ ਬਹਾਦੁਰੀ ਵਿਖਾਉਣ ਵਾਲੇ ਅਫਸਰ ਦਾ ਸਨਮਾਨ ਕੀਤਾ ਗਿਆ

ਅਮਰੀਕਾ ਵਿੱਚ ਸਾਲ 2012 ਵਿੱਚ ਵਿਸਕਾਨਸਿਨ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੇ ਗੋਲੀ ਕਾਂਡ ਵਿੱਚ ਬਹਾਦਰੀ ਵਿਖਾਉਣ ਵਾਲੇ ਪੁਲਿਸ ਅਫਸਰ ਦਾ ਅੱਜ ਇੱਥੇ ਵਿਸ਼ੇਸ਼ ਸਨਮਾਨ ਕੀਤਾ ਗਿਆ।

ਭਾਰਤੀ ਫੌਜ ਵੱਲੌਂ ਸ਼੍ਰੀ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੀ ਯਾਦ ਵਿੱਚ 1 ਤੋਂ 7 ਜੂਨ ਤੱਕ ਹੋਵੇਗਾ ਸਮਾਗਮ

ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਕੀਤੇ ਹਮਲੇ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਘੱਲੂਘਾਰਾ ਸਮਾਗਮ 1 ਜੂਨ ਤੋਂ 7 ਜੂਨ ਤੱਕ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਟਾਕਾਨੀਨੀ 'ਚ ਸਜਾਏ ਜਾਣਗੇ।

ਮੁੱਖ ਮੰਤਰੀ ਬਾਦਲ ਤੇ ਸਿੱਖ ਆਗੂਆਂ ਵਿਚਾਲੇ ਅਹਿਮ ਮੀਟਿੰਗ: ਪ੍ਰੋ. ਭੁੱਲਰ ਨੂੰ ਪੰਜਾਬ ਦੀ ਜੇਲ੍ਹ ‘ਚ ਤਬਦੀਲ ਕਰਨ ਲਈ ਪੰਜਾਬ ਸਰਕਾਰ ਮੰਨੀ

ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਆਖ਼ਰਕਾਰ ਪੰਜਾਬ ਸਰਕਾਰ ਨੇ 'ਹਾਂ-ਪੱਖੀ ਹੁੰਗਾਰਾ' ਭਰਿਆ ਹੈ। ਅੱਜ ਚੰਡੀਗੜ੍ਹ ਵਿਚ ਮੁੱਖ ਮੰਤਰੀ ਨਿਵਾਸ ਵਿਖੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ 'ਬੰਦੀ ਸਿੱਖ ਰਿਹਾਈ ਸੰਘਰਸ਼ ਕਮੇਟੀ' ਦੇ ਇਕ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਭਰੋਸਾ ਦਿੱਤਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਦੀ ਨਿਯਮਾਂ ਅਨੁਸਾਰ ਜ਼ਮਾਨਤ, ਪੈਰੋਲ ਤੇ ਰਿਹਾਈ ਲਈ ਪੰਜਾਬ ਸਰਕਾਰ ਸਾਰੀਆਂ ਕਾਨੂੰਨੀ ਤੇ ਸੰਵਿਧਾਨਿਕ ਰੁਕਾਵਟਾਂ ਨੂੰ ਦੂਰ ਕਰਨ ਲਈ ਸੁਹਿਰਦਤਾ ਨਾਲ ਗੌਰ ਕਰੇਗੀ।

ਬਾਦਲ ਅਤੇ ਸਿੱਖ ਜੱਥੇਬੰਦੀਆਂ ਵਿਚਕਾਰ ਹੋਈ ਮੀਟਿੰਗ, ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭਰਿਆ ਹੁੰਗਾਰਾ

ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਦੀ ਰਿਹਾਈ ਲਈ ਆਖ਼ਰਕਾਰ ਪੰਜਾਬ ਸਰਕਾਰ ਨੇ 'ਹਾਂ-ਪੱਖੀ ਹੁੰਗਾਰਾ' ਭਰਿਆ ਹੈ। ਅੱਜ ਚੰਡੀਗੜ੍ਹ ਵਿਚ ਮੁੱਖ ਮੰਤਰੀ ਨਿਵਾਸ ਵਿਖੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ 'ਬੰਦੀ ਸਿੱਖ ਰਿਹਾਈ ਸੰਘਰਸ਼ ਕਮੇਟੀ' ਦੇ ਇਕ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਭਰੋਸਾ ਦਿੱਤਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਸਿਆਸੀ ਸਿੱਖ ਕੈਦੀਆਂ ਦੀ ਨਿਯਮਾਂ ਅਨੁਸਾਰ ਜ਼ਮਾਨਤ, ਪੈਰੋਲ ਤੇ ਰਿਹਾਈ ਲਈ ਪੰਜਾਬ ਸਰਕਾਰ ਸਾਰੀਆਂ ਕਾਨੂੰਨੀ ਤੇ ਸੰਵਿਧਾਨਿਕ ਰੁਕਾਵਟਾਂ ਨੂੰ ਦੂਰ ਕਰਨ ਲਈ ਸੁਹਿਰਦਤਾ ਨਾਲ ਗੌਰ ਕਰੇਗੀ।

ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਬਾਰੇ ਬਾਦਲ ਨੇ ਸਿੱਖ ਜੱਥੇਬੰਦੀਆਂ ਦੀ ਸੱਦੀ ਮੀਟਿੰਗ

ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾ ਭੁਗਤਜ਼ਣ ਉਪਰੰਤ ਵੀ ਵੱਖ-ਵੱਖ ਜੇਲਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ 16 ਜਨਵਰੀ ਤੋਂ ਭੁੱਖ ਹੜਤਾਲ 'ਤੇ ਚੱਲ ਰਹੇ ਬਾਪੂ ਸੂਰਤ ਸਿੰਘ ਦੀ ਸਖਤ ਘਾਲਣਾ ਨਾਲ "ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਿੱਖ ਕੌਮ ਵਿੱਚ ਹੁਣ ਭਖਦਾ ਮਸਲਾ ਬਣ ਗਿਆ ਹੈ।

ਬਾਦਲ ਨੇ ਪੰਥਕ ਜਥੇਬੰਦੀਆਂ ਦੇ ਸਾਂਝੇ ਵਫ਼ਦ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਮੀਟਿੰਗ ਲਈ ਸੱਦਿਆ

ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ‘ਤੇ ਕੌਮ ਦਾ ਧਿਆਨ ਕੇਂਦਰਿਤ ਹੋਣ ਕਰਕੇ ਹੀ ਹੁਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇ ਮਸਲੇ ‘ਤੇ ਕੁਝ ਸਰਗਰਮੀ ਵਿਖਾਉਣੀ ਸ਼ੁਰੂ ਕੀਤੀ ਹੈ। ਉਨ੍ਹਾਂ ਭਲਕੇ 28 ਮਈ ਨੂੰ ਪੰਜਾਬ ਦੀਆਂ ਪੰਥਕ ਜਥੇਬੰਦੀਆਂ ਦੇ ਸਾਂਝੇ ਵਫ਼ਦ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਮੀਟਿੰਗ ਲਈ ਸੱਦਿਆ ਹੈ।

« Previous PageNext Page »