October 2015 Archive

ਸਿੱਖ ਪ੍ਰਚਾਰਕਾਂ ਦੇ ਰੋਸ ਮਾਰਚ ਦੇ ਮੱਦੇਨਜ਼ਰ ਪੰਜਾਬ-ਚੰਡੀਗੜ੍ਹ ਹੱਦ ‘ਤੇ ਵੱਡੀ ਗਿਣਤੀ ਵਿੱਚ ਪੁਲਿਸ ਤਾਇਨਾਤ

ਸਿੱਖ ਪ੍ਰਚਾਰਕਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਆਪਣਾ ਖੂਨ ਪੇਸ਼ ਕਰਨ ਲਈ ਫਤਿਹਗੜ੍ਹ ਸਾਹਿਬ ਤੋਂ ਚੰਡੀਗੜ ਤੱਕ ਅੱਜ ਮਾਰਚ ਕੀਤਾ ਜਾ ਰਿਹਾ ਹੈ। ਭਾਈ ਪੰਥਪ੍ਰੀਤ ਸਿੰਘ, ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਅਤੇ ਗਿਆਨੀ ਕੇਵਲ ਸਿੰਘ ਦੀ ਅਗਵਾਈ ਵਿੱਚ ਸਿੱਖ ਪ੍ਰਚਾਰਕਾਂ ਨੇ ਫੈਸਲਾ ਕੀਤਾ ਕਿ ਉਹ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਅਤੇ 14 ਅਕਤੂਬਰ ਨੂੰ ਪੰਜਾਬ ਪੁਲਿਸ ਵੱਲੋਂ ਸ਼ਾਂਤਮਈ ਰੋਸ ਧਰਨਾ ਦੇ ਰਹੀਆਂ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾਉਣ ਦੇ ਰੋਸ ਵਜੋਂ ਫਤਿਹਗੜ੍ਹ ਸਾਹਿਬ ਤੋਂ ਚੰਡੀਗੜ੍ਹ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰੀ ਰਿਹਾਇਸ਼ ਵੱਲ ਰੋਸ ਮਾਰਚ ਕਰਨਗੇ।

ਸਿੱਖ ਵਫਦ ਨੇ ਅਮਰੀਕਾ ਦੇ ਧਾਰਮਿਕ ਅਜ਼ਾਦੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਵੱਖ-ਵੱਖ ਥਾਈਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਅਤੇ ਸ਼ਾਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਅਤੇ ਪੰਜਾਬ ਦੇ ਮੌਜੂਦਾ ਹਾਲਾਤ, ਜਿਹੜੇ ਸਿੱਖ ਕੌਮ ਦੇ ਹੱਕਾਂ ਨੂੰ ਸਿੱਧੇ ਤੌਰ 'ਤੇ ਪ੍ਰਭਾਵਿਤ ਕਰਦੇ ਹਨ, ਸਬੰਧੀ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਇਕ ਵਫ਼ਦ ਵੱਲੋਂ ਯੂ. ਐਸ. ਸਟੇਟ ਡਿਪਾਰਟਮੈਂਟ ਅਤੇ ਯੂ. ਐਸ. ਕਮਿਸ਼ਨਰ ਆਨ ਇੰਟਰਨੈਸ਼ਨਲ ਰਿਲੀਜੀਅਸ ਫਰੀਡਮ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ ।

ਸਿੱਖ ਪ੍ਰਚਾਰਕ ਅੱਜ ਕਰਨਗੇ ਮੁੱਖ ਮੰਤਰੀ ਬਾਦਲ ਦੀ ਕੋਠੀ ਵੱਲ ਸ਼ਾਂਤਮਈ ਮਾਰਚ

ਸਿੱਖ ਸੰਸਥਾਵਾਂ ਦੀ ਬਹਾਲੀ ਅਤੇ ਪੰਜਾਬ ਸਰਕਾਰ ਵੱਲੋਂ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾਂ ਤੋਂ ਬਾਅਦ ਸ਼ਾਂਤਮਈ ਰੋਸ ਪ੍ਰਗਟਾ ਰਹੇ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ, ਬੇਅਦਬੀ ਦੀ ਘਟਨਾ ਵਿੱਚ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਕੇ ਸਿੱਖ ਨੌਜਵਾਨਾਂ ਨੂੰ ਝੂਠੇ ਕੇਸ ਵਿੱਚ ਫਸਾਉਣ ਅਤੇ ਬਾਦਲ ਸਰਕਾਰ ਅਤੇ ਬਾਦਲ ਦਲ ਵੱਲੋਂ ਸਿੱਖ ਸੰਸਥਾਵਾਂ ਅਤੇ ਸਿੱਖ ਸਿਧਾਂਤਾਂ ਨੂੰ ਖੋਰਾ ਲਾਉਣ ਦੀਆਂ ਕਾਰਵਾਈਆਂ ਦੇ ਰੋਸ ਵਜੋਂ ਅੱਜ ਸਿੱਖ ਕੌਮ ਦੇ ਪ੍ਰਚਾਰਕ ਪੰਜਾਬ ਦੇ ਮੁੱਖ ਮੰਤਰੀ ਬਾਦਲ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨਗੇ।

1 ਨਵੰਬਰ ਨੂੰ ਵਿਸ਼ਵ ਸਿੱਖ ਸੰਮੇਲਨ ਵਿੱਚ ਦੋ ਦਰਜਨ ਦੇਸ਼ਾਂ ਤੋਂ ਪ੍ਰਤੀਨਿਧ ਪੁੱਜਣਗੇ

ਬਰਤਾਨੀਆਂ ਵਿੱਚ ਸਮੂਹ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਗੁਰੂ ਨਾਨਕ ਗੁਰਦਵਾਰਾ ਸਮੈਦਿਕ ਵਿਖੇ ਪਹਿਲੀ ਨਵੰਬਰ ਨੂੰ ਬੁਲਾਏ ਗਏ ਵਿਸ਼ਵ ਸਿੱਖ ਸੰਮੇਲਨ ਵਿੱਚ ਦੋ ਦਰਜਨ ਤੋਂ ਵੱਧ ਦੇਸ਼ਾਂ ਵਿੱਚ ਸਥਾਪਤ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਪੁੱਜ ਰਹੇ ਹਨ ।

ਰੁਪਿੰਦਰ ਸਿੰਘ ਨੂੰ ਪੀ.ਜੀ.ਆਈ ਤੋਂ ਵਾਪਿਸ ਭੇਜਿਆ ਗਿਆ ਫ਼ਰੀਦਕੋਟ ਜੇਲ

ਚੰਡੀਗੜ੍ਹ: ਬਰਗਾੜੀ ਪਿੰਡ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਕੇਸ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਪਿੰਡ ਪੰਜਗਰਾਈਆਂ ਦੇ ਰੁਪਿੰਦਰ ਸਿੰਘ ਨੂੰ ਅੱਜ ਪੀ.ਜੀ.ਆਈ ਤੋਂ ਵਾਪਿਸ ਫ਼ਰੀਦਕੋਟ ਜੇਲ ਭੇਜ ਦਿੱਤਾ ਗਿਆ ਹੈ।ਜਿਕਰਯੋਗ ਹੈ ਕਿ ਕੋਟਕਪੂਰਾ ਧਰਨੇ ’ਤੇ ਪੁਲਿਸ ਵੱਲੋਂ ਸਿੱਖ ਸੰਗਤਾਂ ਉੱਤੇ ਕੀਤੇ ਗਏ ਲਾਠੀਚਾਰਜ ਵਿੱਚ ਰੁਪਿੰਦਰ ਸਿੰਘ ਦੀ ਰੀੜ੍ਹ ਦੀ ਹੱਡੀ ਤੇ ਸੱਟ ਲੱਗ ਗਈ ਸੀ।ਇਸ ਸੱਟ ਦੀ ਤਕਲੀਫ ਕਾਰਨ ਹੀ ਰੁਪਿੰਦਰ ਸਿੰਘ ਨੂੰ ਜੇਲ ਪ੍ਰਸ਼ਾਸਨ ਵੱਲੋਂ ਮੈਡੀਕਲ ਕਾਲੇਜ ਫ਼ਰੀਦਕੋਟ ਦਾਖਲ ਕਰਵਾਇਆ ਗਿਆ ਸੀ ਜਿੱਥੋਂ ਉਸ ਨੂੰ ਪੀ.ਜੀ.ਆਈ ਸ਼ਿਫਟ ਕਰ ਦਿੱਤਾ ਗਿਆ ਸੀ।ਪਰ ਹੁਣ ਉਸਦੀ ਹਾਲਤ ਵਿੱਚ ਸੁਧਾਰ ਤੋਂ ਬਾਅਦ ਡਾਕਟਰਾਂ ਵੱਲੋਂ ਉਸ ਨੂੰ ਅਰਾਮ ਕਰਨ ਦੀ ਸਲਾਹ ਦੇ ਕੇ ਦੁਬਾਰਾ ਜੇਲ ਭੇਜ ਦਿੱਤਾ ਗਿਆ ਹੈ।

ਫੇਸਬੁੱਕ ਨੇ ਸ਼ੁਰੂ ਕੀਤੀ ਸੁਨੇਹਾ ਬੇਨਤੀ ਸਹੁਲਤ

ਸੂਚਨਾ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਅੱਜ ਕੱਲ ਫੇਸਬੁੱਕ ਦਾ ਅਹਿਮ ਸਥਾਨ ਹੈ ਅਤੇ ਇਹ ਸੂਚਨਾ ਅਤੇ ਜਾਣਕਾਰੀ ਸਾਂਝੀ ਕਰਨ ਦਾ ਇੱਕ ਵਧੀਆ ਪਲੇਟਫਾਰਮ ਬਣ ਚੁੱਕਿਆ ਹੈ।

ਦਿੱਲੀ ਸਿੱਖ ਨਸਲਕੁਸ਼ੀ ਦੀ 31 ਵੀਂ ਵਰੇਗੰਢ ਮੌਕੇ ਸਿੱਖ ਯੂਥ ਆਫ ਪੰਜਾਬ ਕਰੇਗਾ ਰੋਸ ਮਾਰਚ

ਸਿੱਖ ਯੂਥ ਆਫ ਪੰਜਾਬ ਵਲੋਂ ਨਵੰਬਰ 1984 ਦੇ ਸਿੱਖ ਕਤਲੇਆਮ ਦੀ 31ਵੀ ਵਰੇਗੰਢ ਮੌਕੇ ਅੰਮ੍ਰਿਤਸਰ ਵਿਖੇ 2 ਨਵੰਬਰ ਨੂੰ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਜਥੇਬੰਦੀ ਦੇ ਵਰਕਰਾਂ ਵਲੋਂ ਨਵੰਬਰ 84 ਦੇ ਨਰ-ਸੰਘਾਰ ਦੀ ਸ਼ਿਕਾਰ ਔਰਤਾਂ, ਮਰਦਾਂ ਅਤੇ ਬੱਚੇ-ਬੁਜ਼ਰਗਾਂ ਨੂੰ ਸ਼ਰਧਾਂਜਲੀ ਦੇਣ ਲਈ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਜਾਵੇਗੀ।

ਸਿੱਖ ਬੱਚਿਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੀਆਂ ਘਟਨਾਵਾਂ ਨੂੰ ਖਤਮ ਕਰਨ ਲਈ ਵਾਈਟ ਹਾਊਸ ਅਤੇ ਸਿੱਖ ਕੁਲੀਸ਼ਨ ਵੱਲੋਂ ਯਤਨ ਆਰੰਭ

ਅਮਰੀਕਾ ਵਿੱਚ ਛੇੜਛਾੜ ਰੋਕੂ ਕੌਮੀ ਮਹੀਨੇ ਵਿਚ ਸਿੱਖ ਬੱਚਿਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੀਆਂ ਘਟਨਾਵਾਂ ਨੂੰ ਖ਼ਤਮ ਕਰਨ ਲਈ ਭਾਰਤੀ ਅਮਰੀਕੀ ਤੇ ਏਸ਼ੀਆਈ ਅਮਰੀਕੀ ਸੰਗਠਨਾਂ ਨੇ ਵ੍ਹਾਈਟ ਹਾਊਸ ਦੇ ਸਹਿਯੋਗ ਨਾਲ ਜਨ-ਜਾਗਰੂਕਤਾ ਲਹਿਰ ਦੀ ਸ਼ੁਰੂਆਤ ਕੀਤੀ ਹੈ ।ਇਸ ਸਮੱਸਿਆ ਨੂੰ ਹੱਲ ਕਰਨ ਲਈ ਵ੍ਹਾਈਟ ਹਾਊਸ ਵੱਲੋਂ 'ਐਕਟ ਆਫ਼ ਚੇਂਜ' ਨਾਂਅ ਤਹਿਤ ਇਹ ਜਨ ਜਾਗਰੂਕਤਾ ਲਹਿਰ ਦੀ ਵ੍ਹਾਈਟ ਹਾਊਸ ਵੱਲੋਂ ਸ਼ੁਰੂ ਕੀਤੀ ਗਈ ਹੈ ।

ਸਿੱਖ ਰੋਹ: ਚੰਦੂਮਾਜਰਾ ਸਮੇਤ ਬਾਦਲ ਦਲ ਦੇ ਆਗੂਆਂ ਨੇ ਪਸ਼ਚਾਤਾਪ ਸਮਾਗਮ ਦੌਰਾਨ ਲੋਹੇ ਦੇ ਜੰਗਲੇ ‘ਚੋਂ ਸੰਬੋਧਨ ਕੀਤਾ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਹੋਰ ਪੰਥਖ ਮੁੱਦਿਆਂ ‘ਤੇ ਬਾਦਲ ਦਲ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਅਪਨਾਣੇ ਰਵੱਈਏ ਕਰਕੇ ਪੰਜਾਬ ਬਾਦਲ ਦਲ ਵੱਖ-ਵੱਖ ਆਗੂਆਂ ਦੇ ਕੀਤੇ ਗਏ ਘਿਰਾਓ ਤੋਂ ਡਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਬਾਦਲ ਦਲ ਦੇ ਆਗੂਆਂ ਅਤੇ ਸਰਗਰਮ ਵਰਕਰਾਂ ਨੇ ਆਪਣੀ ਸੁਰੱਖਿਆ ਲਈ ਲੋਹੇ ਦੇ ਜੰਗਲੇ ਲਾ ਕੇ ਵਿਚਾਰਾਂ ਕੀਤੀਆਂ। ਬਾਕੀ ਸਾਰੀ ਸੰਗਤ ਜੰਗਲੇ ਤੋਂ ਬਾਹਰ ਬੈਠੀ ਹੋਈ ਸੀ, ਜਿਨ੍ਹਾਂ ਜੰਗਲੇ ਦੇ ਬਾਹਰੋਂ ਹੀ ਗੁਰੂ ਗ੍ਰੰਥ ਸਾਹਿਬ ਅੱਗੇ ਮੱਥਾ ਟੇਕਿਆ।

ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਵਿੱਚ ਸੰਗਤਾਂ ਦੀ ਸ਼ਮੂਲੀਅਤ ਘਟੀ; ਜਥੇਦਾਰ ਵੀ ਰਹੇ ਗੈਰ ਹਾਜਿਰ

ਅੰਮ੍ਰਿਤਸਰ ਸਾਹਿਬ: ਕੱਲ੍ਹ ਸ੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੇ ਗਏ ਨਵੇਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ।ਨਗਰ ਕੀਰਤਨ ਵਿੱਚੋਂ ਜਿੱਥੇ ਜਥੇਦਾਰ ਅਕਾਲ ਤਖ਼ਤ ਸਾਹਿਬ ਗੈਰ ਹਾਜਿਰ ਰਹੇ, ਉਸ ਦੇ ਨਾਲ ਹੀ ਸੰਗਤਾਂ ਦੀ ਸ਼ਮੂਲੀਅਤ ਵਿੱਚ ਵੀ ਵੱਡਾ ਘਾਟਾ ਵੇਖਣ ਨੂੰ ਮਿਲਿਆ।

« Previous PageNext Page »