January 2017 Archive

ਸਿਸੋਦੀਆ ਨੇ ਕਿਹਾ; ਦੂਜਿਆਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕਰਨ ਵਾਲਿਆਂ ਨੂੰ ਜੇਲ੍ਹਾਂ ‘ਚ ਡੱਕਾਂਗੇ

ਆਮ ਆਦਮੀ ਦੇ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਨ ‘ਤੇ ਦਿੱਲੀ ਵਾਂਗ ਪੰਜਾਬ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ਆਮ ਆਦਮੀ ਦੀਆਂ ਮੁੱਖ ਜ਼ਰੂਰਤਾਂ ਰਿਸ਼ਵਤ ਰਹਿਤ ਸਿਸਟਮ, ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਜ਼ ‘ਤੇ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਅਤੇ ਸ਼ਾਨਦਾਰ ਸਰਕਾਰੀ ਸਕੂਲ ਬਣਾਏ ਜਾਣਗੇ ਜੋ ਆਮ ਆਦਮੀ ਦੀ ਪਹੁੰਚ ਵਿੱਚ ਹੋਣਗੇ।

ਸੰਤ ਸਮਾਜ ਵੱਲੋਂ ਬਾਦਲਾਂ ਦੀ ਹਿਮਾਇਤ ਦਾ ਐਲਾਨ; ਸਰਕਾਰ ਨੇ ਧਰਮ ਲਈ ਬਹੁਤ ਕੁਝ ਕੀਤਾ: ਬਾਬਾ ਹਰਨਾਮ ਸਿੰਘ

ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸੰਤ ਸਮਾਜ ਦੀ ਪੂਰਨ ਹਿਮਾਇਤ ਦਾ ਐਲਾਨ ਕਰਦੇ ਹੋਏ ਸੰਤ ਸਮਾਜ ਦੇ ਮੁਖੀ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕੀਤੇ ਗਏ ਸਮਾਜਿਕ ਅਤੇ ਧਾਰਮਿਕ ਕੰਮਾਂ ਕਰਕੇ ਸੰਤ ਸਮਾਜ ਇਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਬਾਦਲ ਦਲ ਦੀ ਸਰਕਾਰ ਨੇ ਸਿੱਖ ਜਗਤ ਨੂੰ ਸਿੱਖ ਯਾਦਗਾਰਾਂ, ਦਰਬਾਰ ਸਾਹਿਬ ਦੇ ਸੁੰਦਰੀਕਰਨ, ਹਰ ਧਰਮ ਨਾਲ ਸੰਬੰਧਿਤ ਇਤਿਹਾਸਕ ਸਥਾਨਾਂ ਦੀ ਬਿਹਤਰੀ, ਸੰਗਤਾਂ ਨੂੰ ਹਰ ਧਾਰਮਿਕ ਸਥਾਨ ਦੀ ਯਾਤਰਾ ਕਰਵਾਉਣੀ ਅਤੇ ਹੋਰ ਬਹੁਤ ਕਾਰਜ ਕੀਤੇ ਹਨ।

ਰਾਖਵਾਂਕਰਨ ਹਾਸਲ ਕਰਨ ਲਈ ਹਰਿਆਣਾ ਦੇ ਜਾਟਾਂ ਨੇ ਫਿਰ ਸ਼ੁਰੂ ਕੀਤੇ ਮੁਜਾਹਰੇ ਅਤੇ ਪ੍ਰਦਰਸ਼ਨ

ਹਰਿਆਣਾ ਦੇ ਜਾਟਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਵੱਖ-ਵੱਖ ਜ਼ਿਲ੍ਹਿਆਂ ’ਚ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਅੰਦੋਲਨ ਦਾ ਪਹਿਲਾ ਦਿਨ ਸ਼ਾਂਤਮਈ ਗੁਜ਼ਰ ਗਿਆ ਪਰ ਜਾਟਾਂ ਨੇ ਧਰਨੇ ਲਾ ਕੇ ਸੂਬਾ ਸਰਕਾਰ ਨੂੰ ਵਖ਼ਤ ਪਾ ਦਿੱਤਾ। ਮੁਜਾਹਰਾਕਾਰੀਆਂ ਨੇ ਲੋਕਾਂ ਨੂੰ ਨਾਲ ਜੋੜੀ ਰੱਖਣ ਲਈ ਲੰਗਰ ਲਾ ਦਿੱਤੇ ਹਨ। ਖਾਸ ਕਰ ਕੇ ਰੋਹਤਕ ਦੇ ਨਾਲ ਪੈਂਦੇ ਜਾਸੀਆ ਵਿੱਚ ਖਾਣ-ਪੀਣ ਦਾ ਪ੍ਰਬੰਧ ਕੀਤਾ ਹੋਇਆ ਹੈ। ਪਿਛਲੀ ਵਾਰ ਅੰਦੋਲਨ ਦੌਰਾਨ ਇਸੇ ਥਾਂ ’ਤੇ ਵੱਡਾ ਧਰਨਾ ਲਾਇਆ ਗਿਆ ਸੀ ਅਤੇ ਰੋਹਤਕ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਹਿੰਸਾ ਫੈਲੀ ਸੀ। ਪੁਲਿਸ ਵੱਲੋਂ ਅੰਦੋਲਨ ਵਿੱਚ ਹਿੱਸਾ ਲੈਣ ਵਾਲਿਆਂ ਦਾ ਪੂਰਾ ਰਿਕਾਰਡ ਰੱਖਿਆ ਜਾ ਰਿਹਾ ਹੈ।

ਗੁਰਬਾਣੀ ਦੀ ਤਾਜ਼ਾ ਬੇਅਦਬੀ ਸਬੰਧੀ ਕਾਨੂੰਨੀ ਕਾਰਵਾਈ ਕਰੇ ਚੋਣ ਕਮਿਸ਼ਨ : ਪੰਥਕ ਤਾਲਮੇਲ ਸੰਗਠਨ

ਮੁਕਤਸਰ ਸਾਹਿਬ ਦੇ ਪਿੰਡ ਕਟਿਆਂਵਾਲੀ ਵਿਖੇ ਗੁਰਬਾਣੀ ਪੋਥੀ ਦੀ ਬੇਅਦਬੀ ਕਰਕੇ ਗਲ਼ੀ ਵਿਚ ਸੁੱਟੇ ਜਾਣ ਦੀ ਘਟਨਾ ਉੱਤੇ ਪੰਥਕ ਤਾਲਮੇਲ ਸੰਗਠਨ ਨੇ ਭਾਰੀ ਰੋਸ ਜ਼ਾਹਰ ਕੀਤਾ ਹੈ। ਘਟਨਾ ਦਾ ਜਾਇਜ਼ਾ ਲੈਣ ਪੁੱਜੇ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਪ੍ਰਿੰਸੀਪਲ ਰਘਬੀਰ ਸਿੰਘ, ਪ੍ਰਿੰਸੀਪਲ ਚਮਕੌਰ ਸਿੰਘ ਤਲਵੰਡੀ ਸਾਬੋ ਅਤੇ ਵਫਦ ਮੈਂਬਰਾਂ ਨੇ ਕਿਹਾ ਕਿ ਚੋਣ ਕਮਿਸ਼ਨ ਤੁਰੰਤ ਸਖਤ ਕਾਰਵਾਈ ਕਰੇ। ਕਿਉਂਕਿ ਖਦਸ਼ਾ ਹੈ ਕਿ ਨਿਰੰਤਰ ਸਰਗਰਮ ਸਵਾਰਥੀ ਤੇ ਸ਼ਰਾਰਤੀ ਸ਼ਕਤੀ ਚੋਣਾਂ ਦੌਰਾਨ ਵੀ ਅਜਿਹੀਆਂ ਹੋਰ ਘਟਨਾਵਾਂ ਨੂੰ ਜਨਮ ਦੇ ਸਕਦੀ ਹੈ।

ਬਾਦਲਕੇ ਹਿੰਦ ਨਵਾਜ਼ ‘ਆਪ’ ਅਤੇ ਆਜ਼ਾਦੀ-ਪਸੰਦ ਸਿੱਖ ਜਥੇਬੰਦੀਆਂ ਵਿਚਾਲੇ ਫਰਕ ਕਰਨਾ ਸਿੱਖਣ : ਦਲ ਖ਼ਾਲਸਾ

ਦਲ ਖ਼ਾਲਸਾ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਕਿ, "ਆਪ ਅਤੇ ਗਰਮਖਿਆਲੀ ਦੋਵੇਂ ਇੱਕ-ਮਿਕ ਹਨ" ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਪੰਜਾਬ ਚੋਣਾਂ: ਸੀ.ਆਰ.ਪੀ., ਬੀ.ਐਸ.ਐਫ. ਸਣੇ ਦੂਜੇ ਰਾਜਾਂ ਤੋਂ 50 ਹਜ਼ਾਰ ਦੀ ਗਿਣਤੀ ‘ਚ ਨੀਮ ਫੌਜੀ ਦਸਤੇ ਪੁੱਜੇ

4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਕੇਂਦਰ ਦੀਆਂ 6 ਸੁਰੱਖਿਆ ਏਜੰਸੀਆਂ ਸੀ.ਆਰ.ਪੀ.ਐਫ., ਬੀ.ਐਸ.ਐਫ., ਸੀ.ਆਈ.ਐਸ.ਐਫ., ਆਈ.ਟੀ.ਬੀ.ਪੀ., ਰੇਲਵੇ ਪ੍ਰੋਟੈਕਸ਼ਨ ਫੋਰਸ ਤੇ ਐਸ.ਐਸ.ਬੀ. (ਸੀਮਾ ਸੁਰਕਸ਼ਾ ਬਲ) ਤੋਂ ਇਲਾਵਾ 13 ਰਾਜਾਂ ਦੀ ਪੁਲਿਸ ਫੋਰਸ ਦੀਆਂ 500 ਕੰਪਨੀਆਂ ਪੰਜਾਬ ਵਿਚ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਜਿਸ ਦੀ ਨਫ਼ਰੀ ਕੋਈ 50 ਹਜ਼ਾਰ ਤੋਂ ਵੱਧ ਦੱਸੀ ਜਾ ਰਹੀ ਹੈ। ਜਦੋਂਕਿ ਪੰਜਾਬ ਪੁਲਿਸ ਦੀ ਕੋਈ 70 ਹਜ਼ਾਰ ਤੋਂ ਵੱਧ ਨਫ਼ਰੀ ਵੀ ਚੋਣਾਂ ਦੇ ਕੰਮ ਵਿਚ ਲੱਗੀ ਹੋਈ ਹੈ।

“ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ” ਬਾਰੇ ਹੋਈ ਚਰਚਾ ‘ਚ ਪਰਮਜੀਤ ਸਿੰਘ ਮੰਡ ਦਾ ਭਾਸ਼ਣ(ਵੀਡੀਓ)

ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ "ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ" ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਸਿੱਖ ਯੂਥ ਆਫ ਪੰਜਾਬ ਦੇ ਆਗੂ ਪਰਮਜੀਤ ਸਿੰਘ ਮੰਡ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।

ਦਲ ਖ਼ਾਲਸਾ ਵਲੋਂ ਅੰਮ੍ਰਿਤਸਰ ‘ਚ ਕਰਵਾਈ ਕਨਵੈਨਸ਼ਨ ‘ਚ ਸੁਖਵਿੰਦਰ ਸਿੰਘ ਦਾ ਭਾਸ਼ਣ (ਵੀਡੀਓ)

ਅਜ਼ਾਦੀ ਪਸੰਦ ਸਿੱਖ ਜਥੇਬੰਦੀ, ਦਲ ਖ਼ਾਲਸਾ ਵਲੋਂ 24 ਜਨਵਰੀ, 2017 ਨੂੰ ਅੰਮ੍ਰਿਤਸਰ ਵਿਖੇ "ਭਾਰਤੀ ਸੰਵਿਧਾਨ, ਚੋਣ ਪ੍ਰਣਾਲੀ ਤੇ ਸਵੈ ਨਿਰਣੇ" ਬਾਰੇ ਚਰਚਾ ਕਰਵਾਈ ਗਈ। ਜਿਸ ਵਿਚ ਸਿੱਖ ਯੂਥ ਆਫ ਪੰਜਾਬ ਦੇ ਆਗੂ ਸੁਖਵਿੰਦਰ ਸਿੰਘ ਨੇ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।

‘ਆਪ’, ਕਾਂਗਰਸ, ਬਾਦਲ-ਭਾਜਪਾ ਸਭ ਨੇ ਡੇਰਿਆਂ ਅੱਗੇ ਲਾਈਨਾਂ ਲਾਈਆਂ

ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਕੋਲੋਂ ਚੋਣਾਂ ਲਈ ਹਮਾਇਤ ਮੰਗਣ ਵਾਲੇ ਸਿੱਖ ਸਿਆਸਤਦਾਨਾਂ ਖ਼ਿਲਾਫ਼ ਅਕਾਲ ਤਖ਼ਤ ਤੋਂ ਫਿਲਹਾਲ ਕਾਰਵਾਈ ਹੋਣ ਦੇ ਆਸਾਰ ਨਹੀਂ ਹਨ। ਅਕਾਲ ਤਖ਼ਤ ਵੱਲੋਂ ਡੇਰਾ ਸਿਰਸਾ ਦੇ ਮੁਖੀ ਖ਼ਿਲਾਫ਼ ਮਈ 2002 ਵਿੱਚ ਇੱਕ ਹੁਕਮਨਾਮਾ ਜਾਰੀ ਕਰ ਕੇ ਉਸ ਨਾਲ ਕਿਸੇ ਵੀ ਤਰ੍ਹਾਂ ਦੀ ਸਾਂਝ ਨਾ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਸਿੱਖ ਆਗੂਆਂ ਦਾ ਡੇਰਾ ਸਿਰਸਾ ਦੇ ਮੁਖੀ ਕੋਲ ਜਾਣਾ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਹੈ।

ਰੁਖ਼ ਹਵਾ ਦਾ ਬਦਲਣ ਲੱਗਾ, ਆਪਣੇ ਹੋਏ ਬੇਗ਼ਾਨੇ

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਆਪਣੇ ਜੀਵਨ ਦੀ ਸਭ ਤੋਂ ਮੁਸ਼ਕਿਲ ਚੋਣ ਲੜਾਈ ਲੜ ਰਹੇ ਹਨ। ਲੰਬੀ ਹਲਕੇ ਵਿੱਚ ਅਰਬਾਂ ਰੁਪਏ ਖਰਚ ਕੇ ਤਿਆਰ ਬੁਨਿਆਦੀ ਢਾਂਚੇ ਅਤੇ ਪਿੰਡਾਂ ਨੂੰ ਦਿੱਤਾ ਕਰੋੜਾਂ ਰੁਪਇਆ ਹੀ ਬਾਦਲ ਲਈ ਸਭ ਤੋਂ ਵੱਡੀ ਚੁਣੌਤੀ ਬਣਿਆ ਹੋਇਆ ਹੈ ਕਿਉਂਕਿ ਬਹੁਤ ਸਾਰੇ ਪੈਸੇ ਦੇ ਗਾਇਬ ਹੋਣ ਦੀਆਂ ਸ਼ਿਕਾਇਤਾਂ ਬਾਰੇ ਉਨ੍ਹਾਂ ਨੇ ਖੁਦ ਵੀ ਚੁੱਪੀ ਧਾਰ ਰੱਖੀ ਹੈ।

« Previous PageNext Page »