May 2017 Archive

ਮੁੱਖ ਮੰਤਰੀ ਬੇਅੰਤ ਦੇ ਪੋਤਰੇ ਨੂੰ ਨੌਕਰੀ ਦੇ ਕੇ ਕੈਪਟਨ ਸਰਕਾਰ ਬਣੀ ਜੰਗਲ ਰਾਜ ਦੀ ਹਾਮੀ: ਖਾਲੜਾ ਮਿਸ਼ਨ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਜੱਥੇਬੰਦਕ ਸਕੱਤਰ ਕਾਬਲ ਸਿੰਘ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪਹਿਲਾਂ ਕੇ.ਪੀ.ਐਸ. ਗਿੱਲ ਨੂੰ ਸ਼ਰਧਾਂਜਲੀ ਦੇ ਕੇ ਅਤੇ ਹੁਣ ਝੂਠੇ ਮੁਕਾਬਲੇ ਬਣਾਉਣ ਵਾਲੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਨੂੰ ਡੀ.ਐਸ.ਪੀ. ਦੀ ਨੌਕਰੀ ਦੇਣ ਕਰਕੇ ਸਿਵਿਆਂ ਦੇ ਰਾਹ ਪੈ ਗਈ ਹੈ।

ਲਾਪਤਾ ਕਰ ਦੇਣ ਤੋਂ 25 ਸਾਲ ਬਾਅਦ ਬਠਿੰਡਾ ਅਦਾਲਤ ਨੇ ਪ੍ਰੋ. ਭੁੱਲਰ ਦੇ ਪਿਤਾ ਨੂੰ ਮ੍ਰਿਤਕ ਐਲਾਨਿਆ

ਬਠਿੰਡਾ ਦੀ ਇਕ ਅਦਾਲਤ ਨੇ ਸਿਆਸੀ ਸਿੱਖ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੇ ਪਿਤਾ ਬਲਵੰਤ ਸਿੰਘ ਭੁੱਲਰ ਨੂੰ ਮ੍ਰਿਤਕ ਐਲਾਨਿਆ। ਸ. ਬਲਵੰਤ ਸਿੰਘ ਭੁੱਲਰ ਨੂੰ ਪੰਜਾਬ ਪੁਲਿਸ ਨੇ 12 ਦਸੰਬਰ 1991 ਨੂੰ ਚੁੱਕ ਕੇ ਲਾਪਤਾ ਕਰ ਦਿੱਤਾ ਸੀ।

ਭਾਰਤ ਦੇ ਸਾਬਕਾ ਸੀ.ਆਰ.ਪੀ.ਐਫ. ਅਧਿਕਾਰੀ ਨੇ ਗ੍ਰਿਫਤਾਰੀ ਦੇ ਡਰੋਂ ਕੈਨੇਡਾ ਛੱਡਿਆ

ਭਾਰਤ ਦੇ ਨੀਮ ਫੌਜੀ ਬਲ, ਸੀ.ਆਰ.ਪੀ.ਐਫ. ਦੇ ਇਕ ਅਧਿਕਾਰੀ ਨੂੰ ਪਿਛਲੇ ਹਫਤੇ (23 ਮਈ) ਕੈਨੇਡਾ ਵਿਚ ਦਾਖਲੇ ਤੋਂ ਰੋਕ ਦਿੱਤਾ ਗਿਆ ਸੀ, ਪਰ ਭਾਰਤ ਸਰਕਾਰ ਦੇ ਦਬਾਅ ਕਰਕੇ ਕੈਨੇਡਾ ਸਰਕਾਰ ਨੇ ਉਸਨੂੰ ਵੀਜ਼ਾ ਅਤੇ ਇਕ ਹਵਾਈ ਟਿਕਟ ਦੇ ਦਿੱਤੀ। ਮਿਲੀਆਂ ਰਿਪੋਰਟਾਂ ਮੁਤਾਬਕ ਓਂਟਾਰੀਓ ਦੀ ਅਦਾਲਤ 'ਚੋਂ ਸੰਭਾਵਤ ਗ੍ਰਿਫਤਾਰੀ ਤੋਂ ਬਚਣ ਲਈ ਸੀ.ਆਰ.ਪੀ.ਐਫ. ਦਾ ਸਾਬਕਾ ਅਧਿਕਾਰੀ ਤੇਜਿੰਦਰ ਢਿੱਲੋਂ ਕੈਨੇਡਾ ਛੱਡ ਕੇ ਭੱਜ ਆਇਆ ਹੈ।

ਸਿਕਲੀਗਰ ਸਿੱਖਾਂ ‘ਤੇ ਹੋ ਰਹੇ ਅੱਤਿਆਚਾਰਾਂ ਦੀ ਜਾਂਚ ਲਈ ਬਣੀ ਕਮੇਟੀ ਨੇ ਬਡੂੰਗਰ ਨੂੰ ਸੌਂਪੀ ਰਿਪੋਰਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਅੰਦਰ ਵੱਸਦੇ ਸਿਕਲੀਗਰ ਸਿੱਖਾਂ ਨਾਲ ਸਰਕਾਰ ਵੱਲੋਂ ਕੀਤੀ ਜਾ ਰਹੇ ਧੱਕੇਸ਼ਾਹੀ ਸਬੰਧੀ ਇੱਕ ਚਾਰ ਮੈਂਬਰੀ ਸਬ-ਕਮੇਟੀ ਬਣਾਈ ਗਈ ਸੀ। ਜਿਸ ਸਬੰਧੀ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸਬ-ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ ਅਤੇ ਮੀਤ ਸਕੱਤਰ ਮਹਿੰਦਰ ਸਿੰਘ ਵੱਲੋਂ ਸਮੁੱਚੀ ਰਿਪੋਰਟ ਸੌਂਪੀ ਗਈ।

ਬਾਦਲ ਦਲ ਦੀ ਨਵੀਂ ਬਣੀ ਕੋਰ ਕਮੇਟੀ ‘ਚ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ, ਰੱਖੜਾ ਅਤੇ ਬਲਦਵੇਸ ਸਿੰਘ ਮਾਨ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਹਾਲ ਹੀ ਵਿੱਚ ਪਾਰਟੀ ਦਾ ਸਮੁੱਚਾ ਜਥੇਬੰਦਕ ਢਾਂਚਾ ਭੰਗ ਕਰਨ ਤੋਂ ਬਾਅਦ ਨਵੀਂ ਕੋਰ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਬਾਦਲ ਦਲ ਦੇ ਰਾਜਸੀ ਫ਼ੈਸਲੇ ਲੈਣ ਵਾਲੀ ਇਸ ਕਮੇਟੀ ਦੀ ਮੀਟਿੰਗ ਵਿਧਾਨ ਸਭਾ ਚੋਣਾਂ ਤੋਂ ਫ਼ੌਰੀ ਬਾਅਦ ਇਕ ਵਾਰ ਹੋਈ ਸੀ ਤੇ ਉਸ ਦੌਰਾਨ ਵੀ ਪਾਰਟੀ ਆਗੂਆਂ ਦਰਮਿਆਨ ਵਿਧਾਨ ਸਭਾ ਚੋਣਾਂ ਵਿੱਚ ਨਮੋਸ਼ੀ ਭਰੀ ਹਾਰ ਨੂੰ ਲੈ ਕੇ ਤਿੱਖੇ ਮੱਤਭੇਦ ਉਭਰੇ ਸਨ।

ਰਾਣਾ ਗੁਰਜੀਤ ਨੂੰ ਵਜ਼ਾਰਤ ’ਚੋਂ ਕੱਢਣ ਦੀ ਮੰਗ ਕਰਦੇ ‘ਆਪ’ ਵਿਧਾਇਕ ਗ੍ਰਿਫਤਾਰ ਅਤੇ ਰਿਹਾਅ

‘ਆਪ’ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕਾਂ ਨੇ ਮੰਗਲਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਵੱਲ ਮਾਰਚ ਦੌਰਾਨ ਪੁਲਿਸ ਨੇ ਵਿਧਾਇਕਾਂ ਨੂੰ ਸੈਕਟਰ-2 ਤੇ 3 ਦੇ ਚੌਕ ਨੇੜੇ ਹਿਰਾਸਤ ’ਚ ਲੈ ਲਿਆ। ‘ਆਪ’ ਅਤੇ ਲੋਕ ਇਨਸਾਫ ਪਾਰਟੀ ਨੇ ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਮਾਈਨਿੰਗ ਦੀ ਬੋਲੀ ਦੇ ਮਾਮਲੇ ਵਿੱਚ ਵਜ਼ਾਰਤ ’ਚੋਂ ਕੱਢਣ ਅਤੇ ਰਾਣਾ ਦੇ ਖਾਨਸਾਮਿਆਂ ਵੱਲੋਂ ਮਾਈਨਿੰਗ ਦੀਆਂ ਖੱਡਾਂ ਖਰੀਦਣ ਦੇ ਮਾਮਲੇ ਦੀ ਜਾਂਚ ਲਈ ਜਸਟਿਸ ਜੇਐੱਸ ਨਾਰੰਗ ਦੀ ਅਗਵਾਈ ਹੇਠ ਬਣਾਏ ਕਮਿਸ਼ਨ ਨੂੰ ਰੱਦ ਕਰਕੇ ਕਿਸੇ ਮੌਜੂਦਾ ਜੱਜ ਦੀ ਅਗਵਾਈ ਹੇਠ ਕਮਿਸ਼ਨ ਬਣਾਉਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਦਾ ਪ੍ਰੋਗਰਾਮ ਸੀ।

ਪੰਜਾਬ ਵਜ਼ਾਰਤ ਵਲੋਂ ਕਰਜ਼ੇ ਥੱਲ੍ਹੇ ਦੱਬੇ ਕਿਸਾਨਾਂ ਦੀਆਂ ਜ਼ਮੀਨਾਂ ਕੁਰਕ ਕਰਨ ਦੀ ਧਾਰਾ ਖਤਮ

ਪੰਜਾਬ ਸਰਕਾਰ ਨੇ ਕਰਜ਼ੇ ਥੱਲ੍ਹੇ ਦੱਬੇ ਕਿਸਾਨਾਂ ਦੀਆਂ ਜ਼ਮੀਨਾਂ ਦੀ ਕੁਰਕੀ ਰੋਕਣ ਲਈ ਪੰਜਾਬ ਸਹਿਕਾਰੀ ਸਭਾਵਾਂ ਐਕਟ-1961 ਦੀ ਧਾਰਾ 67-ਏ ਨੂੰ ਖਤਮ ਦੇ ਫੈਸਲੇ ’ਤੇ ਮੋਹਰ ਲਾ ਦਿੱਤੀ ਹੈ। ਇਸ ਧਾਰਾ ਦੀ ਵਿਵਸਥਾ ਕਰਕੇ ਕਰਜ਼ਿਆਂ ਦੀ ਵਸੂਲੀ ਲਈ ‘ਕੁਰਕੀ’ ਕੀਤੀ ਜਾਂਦੀ ਹੈ।

ਬਾਬਰੀ ਮਸਜਿਸ ਕੇਸ: ਅਡਵਾਨੀ, ਜੋਸ਼ੀ ਤੇ ਉਮਾ ਸਣੇ 12 ਖ਼ਿਲਾਫ਼ ਦੋਸ਼ ਆਇਦ, ਸਾਰਿਆਂ ਨੂੰ ਮਿਲੀ ਜ਼ਮਾਨਤ

ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਭਾਜਪਾ ਦੇ ਸੀਨੀਅਰ ਆਗੂਆਂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਖ਼ਿਲਾਫ਼ 1992 ਵਿੱਚ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿੱਚ ਸਾਜਿਸ਼ ਘੜਨ ਦੇ ਦੋਸ਼ ਆਇਦ ਕੀਤੇ ਹਨ। ਇਸਦੇ ਨਾਲ ਹੀ ਅਦਾਲਤ ਨੇ ਇਨ੍ਹਾਂ ਤਿੰਨਾਂ ਸਮੇਤ ਛੇ ਆਗੂਆਂ ਨੂੰ 50-50 ਹਜ਼ਾਰ ਦੇ ਨਿੱਜੀ ਮੁਚੱਲਕਿਆਂ ’ਤੇ ਜ਼ਮਾਨਤ ਦੇ ਦਿੱਤੀ।

ਮੀਡੀਆ ਰਿਪੋਰਟਾਂ: ਪੰਜਾਬ ਪੁਲਿਸ ਨੇ 4 ਸਿੱਖਾਂ ਨੂੰ ਹਥਿਆਰਾਂ ਸਣੇ ਗ੍ਰਿਫਤਾਰ ਕਰਨ ਦਾ ਦਾਅਵਾ, 7 ਦਿਨ ਦਾ ਪੁਲਿਸ ਰਿਮਾਂਡ

ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਕ ਪੰਜਾਬ ਪੁਲਿਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ 4 ਖ਼ਾਲਿਸਤਾਨੀ ਖਾੜਕੂਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਨੂੰ ਮਾਰਨਾ ਚਾਹੁੰਦੇ ਸੀ।

ਸਿੱਖ ਕੇ.ਪੀ.ਐਸ. ਗਿੱਲ ਨੂੰ ਕਦੇ ਮਾਫ ਨਹੀਂ ਕਰਨਗੇ: ਗਿਆਨੀ ਗੁਰਬਚਨ ਸਿੰਘ

ਮੀਡੀਆ ਰਿਪੋਰਟਾਂ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਹਮਾਇਤ ਪ੍ਰਾਪਤ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੋਮਵਾਰ ਨੂੰ ਬਿਆਨ ਦਿੱਤਾ ਕਿ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਕੇ.ਪੀ.ਐਸ. ਗਿੱਲ ਨੂੰ ਸਿੱਖ ਕਦੇ ਵੀ ਮਾਫ ਨਹੀਂ ਕਰਨਗੇ ਕਿਉਂਕਿ ਕੇ.ਪੀ.ਐਸ. ਗਿੱਲ 'ਅੱਤਵਾਦ ਦਾ ਸਿਰਜਣਹਾਰ' ਸੀ ਨਾ ਕਿ ਸ਼ਾਂਤੀ ਦਾ ਨੁਮਾਇੰਦਾ।

Next Page »