April 2019 Archive

ਭਾਰਤੀ ਉਪਮਹਾਂਦੀਪ ਚ ਘੱਟਗਿਣਤੀਆਂ ਤੇ ਜੁਲਮਾਂ ਦੀ ਸਰਕਾਰੀ ਨੀਤੀ : ਸ. ਕੰਵਰਪਾਲ ਸਿੰਘ ਦੀ ਤਕਰੀਰ

ਸਟੂਡੈਂਟਸ ਫਾਰ ਸੁਸਾਇਟੀ (ਸ.ਫ.ਸ) ਵਲੋਂ ਸਾਕਾ ਜਲ੍ਹਿਆਂਵਾਲਾ ਬਾਗ (1919) ਦੀ ਸ਼ਤਾਬਦੀ ਮੌਕੇ ਇਕ ਵਿਚਾਰ ਚਰਚਾ ਮਿਤੀ 12 ਅਪਰੈਲ, 2019 ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਲਾਅ ਆਡੀਟੋਰੀਅਮ ਵਿਚ ਇਕ ਖਾਸ ਵਿਚਾਰ ਚਰਚਾ ਕਰਵਾਈ ਗਈ। ਇਸ ਵਿਚਾਰ ਚਰਚਾ ਵਿਚ ਉੱਘੇ ਵਕੀਲ ਸ. ਰਾਜਵਿੰਦਰ ਸਿੰਘ ਬੈਂਸ, ਦਲ ਖਾਲਸਾ ਦੇ ਬੁਲਾਰੇ ਸ. ਕੰਵਰਪਾਲ ਸਿੰਘ ਬਿੱਟੂ ਅਤੇ ਸਮਾਜਕ ਕਾਰਕੁੰਨ ਹਿਮਾਂਸ਼ੂ ਕੁਮਾਰ ਨੇ ਵਿਿਦਆਰਥੀਆਂ ਤੇ ਖੋਜਾਰੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਥੇ ਅਸੀਂ ਸਿੱਖ ਸਿਆਸਤ ਦੇ ਦਰਸ਼ਕਾਂ ਨਾਲ ਸ. ਕੰਵਰਪਾਲ ਸਿੰਘ ਦੇ ਵਿਚਾਰਾਂ ਦੀ ਸਾਂਝੀ ਪਵਾ ਰਹੇ ਹਾਂ।

ਸਿੱਖ ਦ੍ਰਿਸ਼ਟੀ ਦਾ ਗੌਰਵ (ਪੱਛਮੀ, ਇਸਲਾਮੀ ਅਤੇ ਬ੍ਰਾਂਹਮਣੀ ਚਿੰਤਨ ਦੇ ਸਨਮੁਖ)

ਉੱਘੇ ਮੌਲਿਕ ਸਿੱਖ ਚਿੰਤਕ ਡਾ. ਗੁਰਭਗਤ ਸਿੰਘ ਵਲੋਂ ਤਿੰਨ ਦਹਾਕਿਆਂ ਦੌਰਾਨ ਲਿਖੇ ਲੇਖਾਂ ਦਾ ਸੰਗ੍ਰਹਿ ਸਿੱਖ ਰਾਜਨੀਤਕ ਵਿਸ਼ਲੇਸ਼ਕ ਅਤੇ ਲੇਖਕ ਭਾਈ ਅਜਮੇਰ ਸਿੰਘ ਵਲੋਂ "ਸਿੱਖ ਦ੍ਰਿਸ਼ਟੀ ਦਾ ਗੌਰਵ (ਪੱਛਮੀ, ਇਸਲਾਮੀ ਅਤੇ ਬ੍ਰਾਂਹਮਣੀ ਚਿੰਤਨ ਦੇ ਸਨਮੁਖ)" ਕਿਤਾਬ ਦੇ ਸਿਰਲੇਖ ਹੇਠ ਸੰਪਾਦਿਤ ਕੀਤਾ ਗਿਆ ਹੈ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ।

ਭਾਈ ਮੰਡ ਤੇ ਸ. ਮਾਨ ਨੇ ਬਹਿਬਲ ਕਲਾਂ ਮਾਮਲੇ ਦੇ ਜਾਂਚ ਅਫਸਰ ਨੂੰ ਹਟਾਉਣ ਵਿਰੁਧ ਭਾਰਤ ਦੇ ਚੋਣ ਕਮਿਸ਼ਨਰ ਦੇ ਨਾਂ ਚਿੱਠੀ ਲਿਖੀ

ਚੰਡੀਗੜ੍ਹ: “ਬਰਗਾੜੀ ਮੋਰਚੇ ਦੇ ਡਿਕਟੇਟਰ” ਭਾਈ ਧਿਆਨ ਸਿੰਘ ਮੰਡ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਮੁਖੀ ਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਉਮੀਦਵਾਰ ...

ਚੋਣ ਡਿਊਟੀ ਤੋਂ ਔਖੇ ਯੂਨੀਵਰਸਿਟੀ ਅਧਿਆਪਕਾਂ ਦਾ ਆਪ ਨੇ ਪੱਖ ਪੂਰਿਆ

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ-ਪ੍ਰੋਫੈਸਰਾਂ ਦੀਆਂ ਚੋਣਾਂ ਚ ਡਿਊਟੀਆਂ ਲਾਉਣ ਦਾ ਵਿਰੋਧ ਕੀਤਾ ਹੈ ਅਤੇ ਇਸ ਬਾਰੇ ਸੂਬੇ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦਾ ਇਹ ਫ਼ੈਸਲਾ ਵਾਪਸ ਕਰਵਾਏ।

ਭਾਈ ਹਰਮਿੰਦਰ ਸਿੰਘ ‘ਨਿਹੰਗ’ ਦੀ ਯਾਦ ’ਚ ਪਹਿਲਾ ਸ਼ਹੀਦੀ ਸਮਾਗਮ

ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਯਾਦ ਵਿਚ ‘ਪਹਿਲਾ ਸ਼ਹੀਦੀ ਦਿਹਾੜਾ’ ਜਿਲ੍ਹਾ ਜਲੰਧਰ ਦੇ ਪਿੰਡ ਡੱਲੀ (ਭੋਗਪੁਰ) ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ।

ਅਕਾਲ ਤਖ਼ਤ ਸਾਹਿਬ ਤੇ ਜਾਣਕਾਰੀ ਦਿੰਦੀਆਂ ਤਖ਼ਤੀਆਂ 35 ਸਾਲ ਬਾਅਦ ਮੁੜ ਪਰਤੀਆਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ ) ਵਲੋਂ ਲਾਏ ਗਏ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲ ਤਖਤ ਸਾਹਿਬ ਦੀ ਜਥੇਦਾਰੀ ਸੰਭਾਲਦਿਆਂ ਹੀ ਤਖਤ ਸਾਹਿਬ ਦੀ ਮੱੁਖ ਦੀਵਾਰ ਤੇ ਉਹ ਤਖਤੀ ਪਰਤ ਆਈ ਜੋ ਸੰਗਤ ਨੂੰ ਜਾਣੂ ਕਰਵਾ ਰਹੀ ਹੈ ਕਿ “ਤਖਤ (ਸਾਹਿਬ) ਉੱਤੇ ਪਤਿਤ ਅਤੇ ਤਨਖਾਹੀਏ ਸਿੱਖ ਤੋਂ ਬਿਨ੍ਹਾਂ ਹਰ ਇੱਕ ਪ੍ਰਾਣੀ ਮਾਤਰ, ਸਿੱਖ, ਗੈਰ-ਸਿੱਖ ਦੀ ਅਰਦਾਸ ਹੋ ਸਕਦੀ ਹੈ”।

ਮੈਲਬਰਨ ‘ਚ 32ਵੀਆਂ ਸਿੱਖ ਖੇਡਾਂ ਦੀ ਸ਼ੁਰੂਆਤ; ਵੱਖ ਵੱਖ ਪ੍ਰਦਰਸ਼ਨੀਆਂ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ

ਅੱਜ (19 ਅਪਰੈਲ ਨੂੰ) ਇੱਥੇ 32ਵੀਆਂ ਸਿੱਖ ਖੇਡਾਂ ਦੀ ਰਸਮੀ ਸ਼ੁਰੂਆਤ ਹੋ ਗਈ। ਦੱਖਣੀ ਖੇਤਰ 'ਕੈਸੇ ਫ਼ੀਲਡਜ਼' ਦੇ ਖੇਡ ਮੈਦਾਨਾਂ 'ਚ ਅਰਦਾਸ ਮਗਰੋਂ ਤਿੰਨ ਦਿਨ ਚੱਲਣ ਵਾਲੀਆਂ ਇੰਨ੍ਹਾਂ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ 'ਚ 11 ਕੌਮਾਂਤਰੀ ਅਤੇ 75 ਦੇ ਕਰੀਬ ਹੋਰ ਖੇਡ ਟੋਲੇ (ਕਲੱਬ) ਸ਼ਮੂਲੀਅਤ ਕਰ ਰਹੇ ਹਨ। ਇਨ੍ਹਾਂ ਖੇਡਾਂ ਵਿਚ ਤਿੰਨ ਹਜ਼ਾਰ ਦੇ ਕਰੀਬ ਖਿਡਾਰੀ ਸ਼ਾਮਲ ਹੋ ਰਹੇ ਹਨ ਅਤੇ ਦੇਸ ਪਰਦੇਸ ਦੇ ਹਜ਼ਾਰਾਂ ਦਰਸ਼ਕਾਂ ਦੀ ਹਾਜ਼ਰੀ ਲੱਗੇਗੀ।

ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਖਾਲਸਾਈ ਜਲੌਅ 27 ਅਪ੍ਰੈਲ ਨੂੰ

ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 32ਵਾਂ ਖਾਲਸਾਈ ਜਲੌਅ (ਸਿੱਖ ਡੇਅ ਪਰੇਡ), ਜੋ ਕਿ ਅਪਰੈਲ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਕੱਢਿਆ ਜਾਂਦਾ ਹੈ, ਇਸ ਵਾਰ 27 ਅਪਰੈਲ ਨੂੰ ਸਜਾਇਆ ਜਾ ਰਿਹਾ ਹੈ।

ਭਾਈ ਹਰਮਿੰਦਰ ਸਿੰਘ ਦੀ ਯਾਦ ਵਿਚ ‘ਪਹਿਲਾ ਸ਼ਹੀਦੀ ਦਿਹਾੜਾ’ 18 ਅਪਰੈਲ ਨੂੰ

ਲੰਘੇ ਸਾਲ ਪਟਿਆਲਾ ਜੇਲ੍ਹ ਵਿਚ ਅਕਾਲ ਚਲਾਣਾ ਕਰ ਗਏ ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਦੀ ਯਾਦ ਵਿਚ ਗੁਰਦੁਆਰਾ ਬੱਦੋਆਣਾ ਸਾਹਿਬ, ਪਿੰਡ ਡੱਲੀ (ਭੋਗਪੁਰ) ਜਲੰਧਰ ਵਿਖੇ 18 ਅਪਰੈਲ, 2019 ਨੂੰ 'ਪਹਿਲਾ ਸ਼ਹੀਦੀ ਸਮਾਗਮ' ਕਰਵਾਇਆ ਜਾ ਰਿਹਾ ਹੈ।

« Previous PageNext Page »