November 2019 Archive

ਹੋਂਦ-ਚਿੱਲੜ ਅਤੇ ਗੁੜਗਾਓ-ਪਟੌਦੀ ਨਸਲਕੁਸ਼ੀ: ਗਿਆਸਪੁਰਾ ਦੀ ਅਗਵਾਈ ਚ ਵਫਦ ਨੇ ਆਪ ਵਿਧਾਇਕਾਂ ਨਾਲ ਮੁਲਾਕਾਤ ਕੀਤੀ

1984 'ਚ ਸਿੱਖਾਂ ਦੀ ਸੋਚੀ-ਸਮਝੀ ਨਸਲਕੁਸ਼ੀ ਦੌਰਾਨ ਹਰਿਆਣਾ ਦੇ ਪਿੰਡ ਹੋਂਦ-ਚਿੱਲੜ (ਰਿਵਾੜੀ) ਅਤੇ ਗੁੜਗਾਓ-ਪਟੌਦੀ 'ਚ ਕੀਤੇ ਗਏ ਕਤਲੇਆਮ ਬਾਰੇ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਸ਼ੁੱਕਰਵਾਰ (22 ਨਵੰਬਰ ਨੂੰ) ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਵਫਦ ਨੇ ਜਸਟਿਸ ਟੀ.ਪੀ. ਗਰਗ ਦੇ ਜਾਂਚ ਲੇਖੇ ਦੀ ਨਕਲ ਸੌਂਪਦੇ ਹੋਏ ਇਨਸਾਫ਼ ਲਈ ਹਰਿਆਣਾ ਸਰਕਾਰ ਕੋਲ ਇਹ ਮਸਲੇ ਚੁੱਕਣ ਦੀ ਮੰਗ ਕੀਤੀ।

ਅਮਰੀਕਾ ਦੀ ਮੈਸਾਚਿਊਸਿਸ ਸਟੇਟ ਅਸੈਂਬਲੀ ਨੇ ਗੁਰੂ ਨਾਨਕ ਪਾਤਸ਼ਾਹ ਦੇ ਸਤਿਕਾਰ ‘ਚ “ਆਲਮੀ ਬਰਾਰਤਾ ਦਿਨ” ਬਿੱਲ ਕੀਤਾ ਪੇਸ਼

ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਵਸ ਦੇ ਸਨਮਾਨ ਵਿੱਚ ਮੈਸਾਚਿਊਸਿਸ ਅਸੈਂਬਲੀ ਨੇ 12 ਨਵੰਬਰ, 2019 ਨੂੰ “ਆਲਮੀ ਬਰਾਰਤਾ ਦਿਨ” ਬਾਰੇ ਇੱਕ ਬਿੱਲ ਪੇਸ਼ ਕੀਤਾ।

ਬਾਬਰੀ ਮਸਜਿਦ-ਰਾਮ ਮੰਦਰ (ਅਯੁਧਿਆ) ਮਾਮਲੇ ‘ਤੇ ਸੁਪਰੀਮ ਕੋਰਟ ਦੇ ਫੈਸਲੇ ਬਾਰੇ ਸਿੱਖ ਵਿਚਾਰਕਾਂ ਦਾ ਪੱਖ

9 ਨਵੰਬਰ 2019 ਨੂੰ ਨਵੀਂ ਦਿੱਲੀ ਸਥਿਤ ਭਾਰਤੀ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੇ ਬੈਂਚ ਨੇ ਕਈ ਦਹਾਕਿਆਂ ਪੁਰਾਣੇ ਬਾਬਰੀ ਮਸਜਿਦ-ਰਾਮ ਮੰਦਰ ਮਾਮਲੇ 'ਤੇ ਫੈਸਲਾ ਸੁਣਾਉਂਦਿਆਂ ਵਿਵਾਦਤ 2.77 ਏਕੜ ਥਾਂ ਹਿੰਦੂਆਂ ਨੂੰ ਰਾਮ ਮੰਦਰ ਬਣਾਉਣ ਲਈ ਅਤੇ ਉਸ ਦੇ ਏਵਜ਼ ਵਿਚ ਬਦਲਵੀਂ ਜਗ੍ਹਾ ਉੱਤੇ 5 ਏਕੜ ਥਾਂ ਮੁਸਲਮਾਨਾਂ ਨੂੰ ਮਸਜਿਦ ਉਸਾਰਨ ਲਈ ਦਿੱਤੀ।

ਲੁਧਿਆਣਾ ਪੁਲਿਸ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਦਰਜ਼ ਮਾਮਲਾ 24 ਸਾਲ ਬਾਅਦ ਬਰੀ ਹੋਇਆ

ਮੁੱਖ ਮੰਤਰੀ ਬੇਅੰਤ ਸਿੰਘ ਦੇ ਮਾਮਲੇ ਵਿਚ ਗ੍ਰਿਫਤਾਰੀ ਤੋਂ ਬਾਅਦ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਪੰਜਾਬ ਪੁਲਿਸ ਵਲੋਂ ਵੱਖ-ਵੱਖ ਥਾਈਂ ਕਈ ਮਾਮਲੇ ਦਰਜ਼ ਕੀਤੇ ਗਏ ਸਨ, ਜੋ ਕਿ ਹੁਣ ਇਕ-ਇਕ ਕਰਕੇ ਅਦਾਲਤਾਂ ਵਿਚ ਬਰੀ ਹੁੰਦੇ ਜਾ ਰਹੇ ਹਨ। ਇਸੇ ਕੜੀ ਤਹਿਤ ਸ਼ੁੱਕਰਵਾਰ (23 ਨਵੰਬਰ ਨੂੰ) ਲੁਧਿਆਣੇ ਦੀ ਇਕ ਅਦਾਲਤ ਵਲੋਂ ਭਾਈ ਜਗਤਾਰ ਸਿੰਘ ਹਵਾਰਾ ਖਿਲਾਫ ਦਰਜ਼ ਮੁਕਦਮਾ ਐਫ.ਆਈ.ਆਰ. ਨੰ. 134/1995 (ਠਾਣਾ ਕੋਤਵਾਲੀ, ਲੁਧਿਆਣਾ) ਬਰੀ ਕਰ ਦਿੱਤਾ ਗਿਆ।

ਸਿੱਖਾਂ ਦੀ ਜਸੂਸੀ ਕਰਨ ਵਾਲੇ ਭਾਰਤੀ ਜੋੜੇ ਖਿਲਾਫ ਜਰਮਨੀ ਵਿਚ ਮੁਕਦਮਾ ਸ਼ੁਰੂ ਹੋਇਆ

ਜਰਮਨੀ ਵਿਚ ਸਿੱਖ ਅਤੇ ਕਸ਼ਮੀਰੀਆਂ ਵਿਰੁਧ ਭਾਰਤੀ ਖੂਫੀਆ ਏਜੰਸੀ ਲਈ ਜਸੂਸੀ ਕਰਨ ਵਾਲੇ ਇਕ ਭਾਰਤੀ ਜੋੜੇ ਖਿਲਾਫ ਵੀਰਵਾਰ (21 ਨਵੰਬਰ) ਨੂੰ ਮੁਕਦਮਾ ਸ਼ੁਰੂ ਹੋ ਗਿਆ।

ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ – ਜਾਣੋ ਸਭ ਕੁਝ ਜੋ ਜਾਨਣਾ ਬਣਦਾ ਹੈ?

ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਬੀਤੇ ਸਮਿਆਂ ਤੋਂ ਚਰਚਾ ਵਿਚ ਰਿਹਾ ਹੈ। ਅੱਜ ਕੱਲ੍ਹ ਇਹ ਮਾਮਲਾ ਭਾਰਤ ਸਰਕਾਰ ਵਲੋਂ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੇ ਐਲਾਨ ਕਰਕੇ ਮੁੜ ਚਰਚਾ ਵਿਚ ਹੈ। ਸਰਕਾਰ ਵਲੋਂ ਲਏ ਗਏ ਫੈਸਲੇ ਦੀ ਪੜਚੋਲ ਕਰਨੀ ਬਣਦੀ ਹੈ ਤਾਂ ਕਿ ਇਹ ਜਾਣਿਆ ਜਾ ਸਕੇ ਕਿ ਸਿੱਖ ਕਿਹੜੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਚੁੱਕਦੇ ਰਹੇ ਹਨ ਅਤੇ ਸਰਕਾਰ ਦੀ ਸੂਚੀ ਵਿਚ ਕਿਹੜੇ ਬੰਦੀ ਸਿੰਘ ਸ਼ਾਮਲ ਕੀਤੇ ਹਨ; ਅਤੇ ਕੀ ਇਸ ਸਰਕਾਰੀ ਐਲਾਨ ਨਾਲ ਇਹ ਮਾਮਲਾ ਹੱਲ ਹੋ ਗਿਆ ਹੈ?

ਪੁਸਤਕ ਪ੍ਰੇਮ ਲਹਿਰ ਵਲੋਂ ਖੰਨੇ ਤੇ ਮੁਕੇਰੀਆਂ ਵਿਚ ਕਿਤਾਬਾਂ ਦੀ ਪ੍ਰਦਰਸ਼ਨੀ ਲਾਈ ਜਾਵੇਗੀ; ਖਾਸ ਛੂਟ ‘ਤੇ ਮਿਲਣਗੀਆਂ ਕਿਤਾਬਾਂ

ਪੁਸਤਕ ਪ੍ਰੇਮ ਲਹਿਰ ਵੱਲੋਂ ਨੌਜਵਾਨਾਂ ਵਿਚ ਕਿਤਾਬਾਂ ਪ੍ਰਤੀ ਰੁਚੀ ਵਧਾਉਣ ਦੀ ਕੋਸ਼ਿਸ਼ਾਂ ਤਹਿਤ ਵੱਖ-ਵੱਖ ਸ਼ਹਿਰਾਂ-ਕਸਬਿਆਂ ਵਿਚ ਕਿਤਾਬਾਂ ਦੀਆਂ ਲਾਈਆਂ ਜਾਂਦੀਆਂ ਪ੍ਰਦਰਸ਼ਨੀਆਂ ਦੀ ਲੜੀ ਵਿਚ ਅਗਲੀਆਂ ਪ੍ਰਦਰਸ਼ੀਆਂ ਖੰਨਾ ਅਤੇ ਮੁਕੇਰੀਆਂ ਵਿਖੇ ਲੱਗਣ ਜਾ ਰਹੀਆਂ ਹਨ।

ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਲਾਸਾਨੀ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ (16 ਨਵੰਬਰ ਨੂੰ) ਅੰਮ੍ਰਿਤਸਰ ਸਾਹਿਬ ਸਥਿਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ।

ਗੁਰੂ ਨਾਨਕ ਜੋਤਿ ਦਾ ਚਾਨਣ ਅਤੇ ਅਜੋਕੀਆਂ ਚਣੋਤੀਆਂ – ਗਿਆਨੀ ਹਰਪਾਲ ਸਿੰਘ (ਫਤਿਹਗੜ੍ਹ ਸਾਹਿਬ)

ਗੁਰੂ ਨਾਨਕ ਇੰਜੀਨੀਅਰਿੰਗ ਕਾਲਜ (ਲੁਧਿਆਣਾ) ਦੀ ਸੱਭਿਆਚਾਰਕ ਸੱਥ ਵੱਲੋਂ ਅਕਾਦਮਿਕ ਫੌਰਮ ਆਫ ਸਿੱਖ ਸਟੂਡੈਂਟਸ (ਚੰਡੀਗੜ੍ਹ) ਦੇ ਸਹਿਯੋਗ ਨਾਲ 'ਸਹਿਜੇ ਰਚਿਓ ਖਾਲਸਾ' ਵਿਸ਼ੇ ਉੱਤੇ ਇਕ ਵਿਚਾਰ-ਚਰਚਾ ਕਰਵਾਈ ਗਈ।

ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਜਾਰੀ ਕੀਤਾ ਸੁਨੇਹਾ

ਇਸ ਸਾਲ ਨਵੰਬਰ 2019 ਦੇ ਮਹੀਨੇ  ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ 550ਵਾਂ ਜਨਮ ਦਿਵਸ ਮਨਾਇਆ ਜਾ ਰਿਹਾ ਹੈ। ਵਰਲਡ ਸਿੱਖ ਪਾਰਲੀਮੈਂਟ ਇਸ ਮੌਕੇ ਸਿੱਖ ਭਾਈਚਾਰੇ ਨੂੰ ਅਤੇ ਵਿਸ਼ਵ ਭਾਈਚਾਰੇ ਨੂੰ ਵਧਾਈ ਦਿੰਦੀ ਹੈ। ਵਰਲਡ ਸਿੱਖ ਪਾਰਲੀਮੈਂਟ ਵਿਦੇਸ਼ਾਂ ਵਿਚਲੇ ਸਿੱਖਾਂ ਨੂੰ ਆਪਣੇ ਗੁਆਂਢੀਆਂ ਨੂੰ ਸਥਾਨਕ ਗੁਰਦੁਆਰਿਆਂ ਵਿਚ ਬੁਲਾਉਣ ਲਈ ਉਤਸ਼ਾਹਿਤ ਕਰਦੀ ਹੈ ਤਾਂ ਕਿ  ਉਨ੍ਹਾਂ ਨੂੰ ਸਿੱਖ ਧਰਮ ਦੀਆਂ ਪਰੰਪਰਾਵਾਂ ਬਾਰੇ ਦੱਸਿਆ ਜਾ ਸਕੇ ਕਿ ਕਿਸ ਤਰ੍ਹਾਂ ਇਸ ਧਰਮ ਵਿਚ  ਸਾਰਿਆਂ ਲਈ ਪਿਆਰ, ਦਿਆਲਤਾ ਅਤੇ ਨਿਆਂ ਦਾ  ਸੰਦੇਸ਼ ਦਿੱਤਾ ਗਿਆ  ਹੈ।

« Previous PageNext Page »