March 2021 Archive

ਪੰਜਾਬ ਵਿੱਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਭ ਤੋਂ ਵੱਧ ਕੋਵਿਡ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕਰਫਿਊ ਲਗਾਏ ਜਾਣ ਦਾ ਸਮਾਂ ਵਧਾ ਦਿੱਤਾ ਹੈ।

ਕੋਟਕਪੂਰਾ, ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਮੁਕੰਮਲ ਹੋਣ ‘ਤੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਤੁਰੰਤ ਹੋਵੇ : ਮਾਨ

"2015 ਵਿਚ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਸਿੱਖਾਂ ਉਤੇ ਗੋਲੀ ਚਲਾਉਣ ਦੀ ਜਾਂਚ ਕਰ ਰਹੇ ਸਿੱਟ ਦੇ ਮੁੱਖੀ ਕੰਵਰਵਿਜੇ ਪ੍ਰਤਾਪ ਸਿੰਘ ਵੱਲੋਂ ਕੀਤੀ ਗਈ ਜਾਂਚ ਦੋ ਸਾਲਾ ਦੇ ਸਮੇਂ ਉਪਰੰਤ ਸੰਪੂਰਨ ਹੋਣ ਤੇ ਜੋ ਉਨ੍ਹਾਂ ਨੇ ਆਪਣੀ ਰਿਪੋਰਟ ਵਿਚ ਸ. ਸੁਖਬੀਰ ਸਿੰਘ ਬਾਦਲ ਉਸ ਸਮੇਂ ਦੇ ਗ੍ਰਹਿ ਵਜ਼ੀਰ ਵੱਲੋਂ ਇਸ ਸਾਜਿ਼ਸ ਵਿਚ ਸਾਮਿਲ ਹੋਣ ਵੱਲ ਇਸਾਰਾ ਕੀਤਾ

2 ਅਪ੍ਰੈਲ ਨੂੰ ਬੇਗਮਪੁਰਾ ਪਾਤਸਾਹੀ ਬਣਾਓ ਰੈਲੀ ਵਿਚ ਕਾਂਗਰਸ ਦੇ ਚੋਣ ਵਾਅਦਿਆਂ ਦੀ ਪੋਲ ਖੋਲੇਗੀ ਬਸਪਾ –  ਗੜ੍ਹੀ

ਕਾਂਗਰਸ ਸਰਕਾਰ ਦਾ ਚੋਣ ਮੈਨੀਫੈਸਟੋ ਪੂਰੇ ਕਰਨ ਦਾ ਬਿਆਨ ਬਚਕਾਨਾ ਤੇ ਝੂਠਾ ਹੈ। ਪੰਜਾਬ ਦੀ 35% ਅਨੁਸੂਚਿਤ ਜਾਤੀਆਂ ਅਤੇ 35% ਓਬੀਸੀ ਜਮਾਤਾਂ ਕਾਂਗਰਸ ਦੇ ਚੋਣ ਵਾਅਦਿਆਂ ਦੇ ਪੂਰੇ ਹੋਣ ਤੋਂ ਮਹਿਦੂਦ ਹਨ।

ਸਾਕਾ ਨਨਕਾਣਾ ਸਾਹਿਬ, ਅੱਜ ਅਤੇ ਭਵਿੱਖ-ਭਾਈ ਮਨਧੀਰ ਸਿੰਘ

ਪੁਸਤਕ ਪ੍ਰੇਮ ਲਹਿਰ ਵੱਲੋਂ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਵਿਚਾਰ ਚਰਚਾ ਦੀ ਲੜੀ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਭਾਈ ਮਨਧੀਰ ਸਿੰਘ ਵੱਲੋਂ ਮੌਜੂਦਾ ਗੁਰਦੁਆਰਾ ਪ੍ਰਬੰਧ ਨੂੰ ਸੁਧਾਰਣ ਲਈ ਆਪਣੇ ਵਿਚਾਰ ਪੇਸ਼ ਕੀਤੇ ਗਏ ।

ਪੰਜਾਬੀਆਂ ਦੀ ਦੁਰਗਤੀ ਲਈ ਕਾਂਗਰਸ ਦੇ ਨਾਲ਼ ਨਾਲ਼ ਅਕਾਲੀ ਭਾਜਪਾ ਵੀ ਬਰਾਬਰ ਜਿੰਮੇਵਾਰ – ਗੜ੍ਹੀ

ਅੱਜ ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿੱਚ ਸਾਹਿਬ ਕਾਂਸ਼ੀ ਰਾਮ ਜੀ ਦੇ 87ਵੇਂ ਜਨਮ ਦਿਨ ਮੌਕੇ ਤੇ ਬਲਾਚੌਰ ਵਿਖੇ ਇੱਕ ਵਿਸ਼ਾਲ ਮੋਟਰ ਸਾਈਕਲ ਰੈਲੀ ਕੱਢੀ ਗਈ ਜੋ ਕਿ ਸ਼ਹੀਦ ਭਗਤ ਨਗਰ ਦੇ ਲਗਦੇ ਲਗਭਗ 30 ਪਿੰਡਾਂ ਵਿਚੋਂ ਲੰਘਦੀ ਹੋਈ ਮੇਨ ਹਾਈਵੇ ਰੋਪੜ ਵਿਖੇ ਪਹੁੰਚੀ,

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਦੂਜੀ ਖੋਜਾਰਥੀ ਮਿਲਣੀ ਦਾ ਆਯੋਜਨ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਚ ਇੰਡੀਅਨ ਸਾਇੰਸ ਕਾਂਗਰਸ ਐਸੋਸੀਏਸ਼ਨ ਦੇ ਪਟਿਆਲਾ ਚੈਪਟਰ ਦੇ ਸਹਿਯੋਗ ਨਾਲ ਕਰਵਾਈ ਗਈ ਦੋ-ਰੋਜਾ ਕੌਮੀ ਖੋਜਾਰਥੀ ਮਿਲਣੀ ਅੱਜ ਖੋਜ ਵੱਲ ਨਵੀਆਂ ਪੁਲਾਂਘਾਂ ਪੁੱਟਦੀ ਹੋਈ

ਸੰਮਤ ਨਾਨਕਸ਼ਾਹੀ ੫੫੩ ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਮਤ ਨਾਨਕਸ਼ਾਹੀ ੫੫੩ ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।

‘ਸ਼ਹੀਦ ਨਵਰੀਤ ਸਿੰਘ ਨੌਜਵਾਨ-ਕਿਸਾਨ ਮੋਰਚਾ ਇੱਕਜੁਟਤਾ ਮਾਰਚ’ 25 ਤਰੀਕ ਨੂੰ ਹੋਵੇਗਾ

ਦਿੱਲੀ ਦੀਆਂ ਬਰੂਹਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਮਜਬੂਤੀ ਲਈ 26 ਮਾਰਚ ਨੂੰ ਪੰਜਾਬ ਅਤੇ ਹਰਿਆਣੇ ਵਿੱਚੋਂ ਨੌਜਵਾਨਾਂ ਦਾ ਮਹਾਂ-ਕਾਫਿਲਾ ਕਿਸਾਨੀ ਸੰਘਰਸ਼ ਦੇ ਸਿੰਘੂ ਮੋਰਚੇ ਵਿਖੇ ਪਹੁੰਚ ਕੇ ‘ਨੌਜਵਾਨ-ਕਿਸਾਨ ਮੋਰਚਾ ਇੱਕਜੁਟਤਾ’ ਦਾ ਸੁਨੇਹਾ ਦੇਵੇਗਾ। 25 ਜਨਵਰੀ ਦੀ ਕਿਸਾਨ ਪਰੇਡ ਦੌਰਾਨ ਗੋਲੀ ਲੱਗਣ ਕਾਰਨ ਸ਼ਹੀਦ ਹੋਣ ਵਾਲੇ ਨੌਜਵਾਨ ਨਵਰੀਤ ਸਿੰਘ ਦੇ ਦਾਦਾ ਜੀ ਭਾਈ ਹਰਦੀਪ ਸਿੰਘ ਡਿਬਡਿਬਾ ਨੇ ਕਿਸਾਨ ਅੰਦੋਲਨ ਦੀ ਮਜਬੂਤੀ ਲਈ ਨੌਜਵਾਨਾਂ ਨੂੰ 25 ਮਾਰਚ ਨੂੰ ‘ਸ਼ਹੀਦ ਨਵੀਰਤ ਸਿੰਘ ਨੌਜਵਾਨ-ਕਿਸਾਨ ਮੋਰਚਾ ਇੱਕਜੁਟਤਾ ਮਾਰਚ’ ਕਰਕੇ ਹਜ਼ਾਰਾਂ ਦੀ ਗਿਣਤੀ ਵਿੱਚ ਸਿੰਘੂ ਬਾਰਡਰ ਵਾਲੇ ਮੋਰਚੇ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ। ਉਹਨਾ ਪੰਜਾਬ ਅਤੇ ਹਰਿਆਣੇ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ।

ਮੋਰਚੇ ਨੂੰ ਚੜਦੀਕਲਾ ਵੱਲ ਕਿਵੇਂ ਲਿਜਾਇਆ ਜਾਵੇ

ਖੇਤੀਬਾੜੀ ਕਾਨੂੰਨਾਂ ਵਿਰੁੱਧ ਜੱਦੋਜਹਿਦ ਕਿਸਾਨਾਂ ਦਾ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਸੰਘਰਸ਼ ਹੈ। 26 ਜਨਵਰੀ 2021 ਤੋਂ ਬਾਅਦ ਹੋਏ ਮਨੋਵਿਗਿਆਨਿਕ ਹਮਲੇ ਦੇ ਅਸਰਾਂ ਹੇਠ ਇਸ ਸੰਘਰਸ਼ ਨੂੰ ‘ਪੰਥਕ ਬਨਾਮ ਕਾਮਰੇਡ’ ਅਤੇ ‘ਲੀਡਰ ਬਨਾਮ ਨੌਜਵਾਨੀ’ ਜਿਹੀ ਰੰਗਤ ਦੇਣ ਦੀਆਂ ਕਵਾਇਦਾਂ ਸ਼ੁਰੂ ਹੋਈਆਂ ਜਿਸ ਨਾਲ ਸੰਘਰਸ਼ ਵਿੱਚ ਢਹਿੰਦੀਕਲਾ ਅਤੇ ਨਿਰਾਸ਼ਾ ਪੱਸਰੀ।

ਸਾਕਾ ਨਨਕਾਣਾ ਸਾਹਿਬ, ਘੱਲੂਘਾਰਾ 1984 ਤੇ ਅੱਜ ਦੇ ਹਾਲਾਤ

ਪੁਸਤਕ ਪ੍ਰੇਮ ਲਹਿਰ ਵੱਲੋਂ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਵਿਚਾਰ ਚਰਚਾ ਦੀ ਲੜੀ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਚ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਵੱਲੋਂ ਮੌਜੂਦਾ ਗੁਰਦੁਆਰਾ ਪ੍ਰਬੰਧ ਨੂੰ ਸੁਧਾਰਣ ਲਈ ਆਪਣੇ ਵਿਚਾਰ ਪੇਸ਼ ਕੀਤੇ ਗਏ ।

« Previous PageNext Page »