March 2021 Archive

ਸਾਕਾ ਨਨਕਾਣਾ ਸਾਹਿਬ ਦੇ 100 ਸਾਲ, ਅੱਜ ਅਤੇ ਭਵਿੱਖ ਲਈ ਸੇਧਾਂ

ਪੁਸਤਕ ਪ੍ਰੇਮ ਲਹਿਰ ਵੱਲੋਂ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਕਰਵਾਈ ਗਈ ਕੌਮਾਂਤਰੀ ਸੈਮੀਨਾਰ ਲੜੀ ਤਹਿਤ ਖਡੂਰ ਸਾਹਿਬ ਵਿਖੇ ਹੋਏ ਸਮਾਗਮ ਦਾ ਪ੍ਰਸਾਰਣ ਸਿੱਖ ਸਿਆਸਤ ਦੇ ਦਰਸ਼ਕਾਂ ਨਾਲ ਸਾਂਝਾ ਕਰ ਰਹੇ ਹਾਂ।

ਲੋਕਤੰਤਰਿਕ ਮੁਲਕ ਦੀ ਸਿਆਸਤ ਵਿੱਚ ਦਖਲਅੰਦਾਜ਼ੀ

ਮੌਜੂਦਾ ਕਿਸਾਨੀ ਸੰਘਰਸ਼ ਨੂੰ ਦਿੱਲੀ ਦੀਆਂ ਬਰੂਹਾਂ ਉੱਤੇ 100 ਦਿਨਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਨ੍ਹਾਂ ਦਿਨਾਂ ਵਿੱਚ ਸੰਘਰਸ਼ ਵਿੱਚ ਬਹੁਤ ਉਤਰਾਅ ਚੜਾਅ ਆਏ। ਸਰਕਾਰ ਨਾਲ ਗੱਲਬਾਤ ਵੀ ਹੁੰਦੀ ਰਹੀ ਜਿਹੜੀ ਹਜੇ ਤੱਕ ਕਿਸੇ ਥਾਂ ਪੱਤਣ ਨਹੀਂ ਲੱਗੀ। ਇਕ ਧਿਰ ਸਰਕਾਰ ਹੈ ਜਿਹੜੀ ਇਹ ਦਾਅਵਾ ਕਰ ਰਹੀ ਹੈ ਕਿ ਇਹ ਕਨੂੰਨ ਕਿਸਾਨਾਂ ਦੇ ਹੱਕ ਵਿੱਚ ਹਨ, ਇਕ ਧਿਰ ਕਿਸਾਨ ਹਨ ਜੋ ਸੰਘਰਸ਼ ਕਰ ਰਹੇ ਹਨ ਅਤੇ ਇਹਨਾਂ ਕਨੂੰਨਾਂ ਨੂੰ ਆਪਣੇ ਲਈ ਨੁਕਸਾਨਦਾਇਕ ਦੱਸ ਰਹੇ ਹਨ ਅਤੇ ਇਹਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।

ਜਿੱਤ ਕੇ ਘਰ ਵਾਪਸੀ ਹੀ ਕਿਰਸਾਨੀ ਸੰਘਰਸ਼ ‘ਚ ਸ਼ਹੀਦ ਹੋਏ ਨੋਜਵਾਨਾਂ ਨੂੰ ਅਸਲ ਸਰਧਾਜਲੀ-ਗੁਰਨਾਮ ਸਿੰਘ ਚੜੂਨੀ

ਕਿਸਾਨੀ ਸੰਘਰਸ਼ ਵਿੱਚ ਜਾਨਾਂ ਨਿਸ਼ਾਵਰ ਕਰਨ ਵਾਲੇ ਯੋਧਿਆਂ ਦੀ ਯਾਦ ਵਿੱਚ, ਸੰਘਰਸ਼ ਦੀ ਚੜ੍ਹਦੀ ਕਲਾ, ਏਕਤਾ ਇਤਫਾਕ ਅਤੇ ਸਮੂਹ ਨਜ਼ਰਬੰਦ ਸਖਸ਼ੀਅਤਾਂ ਦੀ ਰਿਹਾਈ ਲਈ ਸਿੰਘੂ ਬਾਰਡਰ ਉੱਤੇ ਟੀ.ਡੀ.ਆਈ. ਮਾਲ ਸਥਿਤ ਨਿਹੰਗ ਸਿੰਘਾਂ ਦੀ ਛਾਉਣੀ ਵਿਖੇ “ਅਰਦਾਸ ਸਮਾਗਮ” ਕਰਵਾਇਆ ਗਿਆ।

ਅਮਰੀਕਨ ਸਿੱਖ ਕਾਕਸ ਕਮੇਟੀ ਵੱਲੋਂ ਔਰਤਾਂ ਵਾਸਤੇ ਅੰਤਰਰਾਸ਼ਟਰੀ ਪੱਧਰ ਦਾ ਵੈਬੀਨਾਰ ਕਰਵਾਇਆ ਗਿਆ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਬਹੁਤ ਸਾਰੇ ਅੰਤਰਾਸ਼ਟਰੀ ਪੱਧਰ ਦੇ ਵਿਦਵਾਨਾਂ, ਬੁੱਧੀਜੀਵੀਆਂ, ਕਨੂੰਨ ਘਾੜਿਆਂ, ਨੀਤੀ ਘਾੜਿਆਂ ਤੇ ਸੰਯੁਕਤ ਰਾਸ਼ਟਰ ਸੰਘ ਦੇ ਗਲੋਬਲ ਪੱਧਰ ਦੇ ਬੁਲਾਰਿਆਂ ਦੇ ਸਹਿਯੋਗ ਨਾਲ ਔਰਤਾਂ ਦਾ ਅੰਤਰਰਾਸ਼ਟਰੀ ਦਿਵਸ ਮਨਾਉਣ ਦਾ ਉਪਰਾਲਾ ਕੀਤਾ।

ਕੈਪਟਨ ਨੇ ਵਿਧਾਨ ਸਭਾ ‘ਚ ਅੰਗਰੇਜ਼ੀ ਵਿਚ ਭਾਸ਼ਣ ਦੇ ਕੇ ਮਾਂ ਬੋਲੀ ਪੰਜਾਬੀ ਦਾ ਕੀਤਾ ਅਪਮਾਨ : ਭਗਵੰਤ ਮਾਨ

ਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਅੰਗਰੇਜ਼ੀ ਵਿਚ ਭਾਸ਼ਣ ਦੇਣ ਦੀ ਸਖਤ ਨਿਖੇਧੀ ਕੀਤੀ। ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਵਿੱਚ ਬੋਲਣ ਦੀ ਬਜਾਏ ਅੰਗਰੇਜ਼ੀ ਵਿੱਚ ਬੋਲਕੇ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੰਜਾਬੀ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।

ਮਾਸਕ ਨਾ ਪਹਿਣਨਾ ਵੱਡੀ ਗਲਤੀ ਹੋਵੇਗੀ – ਜੋਅ ਬਾਇਡੇਨ

ਰਾਸ਼ਟਰਪਤੀ ਜੋਅ ਬਾਇਡੇਨ ਨੇ ਉਨਾਂ ਰਾਜਾਂ ਦੀ ਅਲੋਚਨਾ ਕੀਤੀ ਹੈ ਜੋ ਮਾਸਕ ਨਾ ਪਹਿਣਨ ਦੇ ਐਲਾਨ ਕਰ ਰਹੇ ਹਨ। ਉਨਾਂ ਕਿਹਾ ਹੈ ਕਿ ਇਸ ਵੇਲੇ ਮਾਸਕ ਨਾ ਪਹਿਣਨਾ ਇਕ ਵੱਡੀ ਗਲਤੀ ਹੋਵੇਗੀ ਜਿਸ ਦਾ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। ਟੈਕਸਾਸ ਤੇ ਮਿਸੀਸਿਪੀ ਦੇ ਗਵਰਨਰਾਂ ਨੇ ਕਿਹਾ ਹੈ ਕਿ ਉਹ ਮਾਸਕ ਲਾਜਮੀ ਪਹਿਣਨ ਦੀ ਪਾਬੰਦੀ ਹਟਾ ਰਹੇ ਹਨ। ਰਾਸ਼ਟਰਪਤੀ ਨੇ ਕਿਹਾ ਕਿ ਇਹ ਗਲਤੀ ਸਾਡੇ ਉਪਰ ਭਾਰੀ ਪੈ ਸਕਦੀ ਹੈ।

ਗ੍ਰਿਫ਼ਤਾਰੀ ਲਈ ਅਗਲਾ ਜੱਥਾ 9 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਆਨੰਦਪੁਰ ਸਾਹਿਬ ਤੋਂ ਅਰਦਾਸ ਕਰਕੇ ਜਾਵੇਗਾ : ਮਾਨ

"02 ਮਾਰਚ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਪਾਰਟੀ ਵੱਲੋਂ ਦਿੱਲੀ ਪਾਰਲੀਮੈਂਟ ਅੱਗੇ ਗ੍ਰਿਫ਼ਤਾਰੀ ਦੇਣ ਲਈ ਭੇਜੇ ਗਏ ਬੀਬੀਆਂ ਦੇ ਜਥੇ ਨੇ ਦਿੱਲੀ ਪੁਲਿਸ ਦੇ ਜ਼ਬਰ-ਜੁਲਮਾਂ ਦਾ ਸਾਹਮਣਾ ਕਰਦੇ ਹੋਏ ਬਹੁਤ ਹੀ ਦਲੇਰੀ ਅਤੇ ਦ੍ਰਿੜਤਾ ਨਾਲ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਪਹੁੰਚਕੇ ਪਾਰਲੀਮੈਂਟ ਵੱਲ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਅਹਿਮ ਫੈਸਲਿਆਂ ਨੂੰ ਪ੍ਰਵਾਨਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ, ਜਿਸ ਵਿਚ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ, ਟਰੱਸਟ ਫੰਡਜ਼, ਪ੍ਰੈੱਸਾਂ, ਜਨਰਲ ਬੋਰਡ ਫੰਡ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਵਿਦਿਅਕ ਅਦਾਰਿਆਂ ਸਮੇਤ ਗੁਰਦੁਆਰਾ ਸਾਹਿਬਾਨ ਦਾ ਬਜਟ ਪੇਸ਼ ਕੀਤਾ ਜਾਵੇਗਾ।

ਨਿਊ ਜਰਸੀ ਵਿਖੇ ਇੰਡੀਆ ਦੇ ਸਫਾਰਤਖਾਨੇ ਦੇ ਬਾਹਰ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਮੁਜਾਹਿਰਾ 6 ਮਾਰਚ ਨੂੰ

ਦਿੱਲੀ ਦੀਆਂ ਬਰੂਹਾਂ ਉੱਤੇ ਲੰਘੇ ਤਿੰਨ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਿਮਾਇਤ ਵਿੱਚ ਅਮਰੀਕਾ ਰਹਿੰਦੇ ਪੰਜਾਬੀ ਭਾਈਚਾਰੇ, ਖਾਸਕਰਕੇ ਪਰਵਾਸੀ ਸਿੱਖਾਂ, ਵੱਲੋਂ ਨਿਊ ਜਰਸੀ ਸਥਿੱਤ ਇੰਡੀਆ ਦੇ ਸਫਾਰਤਖਾਨੇ (ਅੰਬੈਸੀ) ਦੇ ਬਾਹਰ ਮੁਜਾਹਿਰਾ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਨੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਸਿੱਖ ਮਸਲਿਆਂ ਸਬੰਧੀ ਲਿਖਿਆ ਪੱਤਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ।

« Previous PageNext Page »