October 2021 Archive

ਸਿੱਖ ਸਿਆਸਤ ਵੱਲੋਂ ਬੋਲਦੀ ਕਿਤਾਬ “ਬਾਬਾ ਬੰਦਾ ਸਿੰਘ ਬਹਾਦੁਰ” ਜਾਰੀ

ਸਿੱਖ ਸਿਆਸਤ ਵੱਲੋਂ ਸਿੱਖ ਸਿਆਸਤ ਐਪ ਤੇ ਨਵੀਂ ਬੋਲਦੀ ਕਿਤਾਬ '"ਬਾਬਾ ਬੰਦਾ ਸਿੰਘ ਬਹਾਦੁਰ" ਜਾਰੀ ਕਰ ਦਿੱਤੀ ਗਈ ਹੈ। ਇਹ ਕਿਤਾਬ ਡਾ. ਗੰਡਾ ਸਿੰਘ ਵੱਲੋਂ ਲਿਖੀ ਗਈ ਹੈ।

ਆਖਿਰ ਹਉਮੈਂ ਦੇ ਬੁੱਤ ਟੁੱਟੇ ਸਨ, ਉਹਨਾਂ ਦਾ ਇਹ ਅਮਲ ਸੁਭਾਵਿਕ ਹੀ ਸੀ

ਯੂਪੀ ਵਿੱਚ ਸਿੱਖ ਕਿਰਸਾਨੀ ਨੂੰ ਮੈਲੀ ਅੱਖ ਨਾਲ ਵੇਖਿਆ ਜਾਂਦਾ ਹੈ ਅਤੇ ਵੱਖ-ਵੱਖ ਮਸਲਿਆਂ 'ਚ ਉਲਝਾ ਕੇ ਰੱਖਣ ਦੇ ਯਤਨ ਵੀ ਲਗਾਤਾਰ ਜਾਰੀ ਰਹਿੰਦੇ ਹਨ। ਅੰਗ੍ਰੇਜ਼ਾਂ ਦੇ ਜਾਣ ਤੋਂ ਫੌਰੀ ਬਾਅਦ ਯੂਪੀ ਦੇ ਇਸ ਤਰਾਈ ਇਲਾਕੇ ਨੂੰ ਵਾਹੀ ਯੋਗ ਬਣਾਉਣ ਦਾ ਅਮਲ ਸ਼ੁਰੂ ਹੋ ਗਿਆ ਸੀ ਪਰ ਕਿਸੇ ਕਿਸਮ ਦਾ ਕੋਈ ਯੋਗ ਪ੍ਰਬੰਧ ਨਾ ਹੋਣ ਕਰਕੇ ਅਤੇ ਖਤਰੇ ਬਹੁਤ ਜਿਆਦਾ ਹੋਣ ਕਰਕੇ ਪੰਜਾਬੀ ਕਿਸਾਨਾਂ

ਗੰਭੀਰ ਹੁੰਦਾ ਜਾ ਰਿਹੈ ਪੰਜਾਬ ਦੇ ਜ਼ਮੀਨੀ ਪਾਣੀ ਦਾ ਸੰਕਟ (2)

ਬੇਸ਼ੱਕ ਪੰਜਾਬ ਵਿਧਾਨ ਸਭਾ ਦੀ ਕਮੇਟੀ ਵੱਲੋਂ ਪੰਜਾਬ ਦੇ ਜ਼ਮੀਨੀ ਪਾਣੀ ਦੀ ਗੰਭੀਰ ਸੰਕਟ ਨਾਲ ਜੁੜੇ ਹਾਲਾਤ ਨੂੰ ਮੋੜਾ ਪਾਉਣ ਲਈ ਸੁਝਾਅ ਦਿੱਤੇ ਗਏ ਹਨ ਅਤੇ ਇਹ ਕਿਹਾ ਜਾ ਰਿਹਾ ਹੈ ਕਿ ਆਉਂਦੇ ਸਮੇਂ ਵਿੱਚ ਇਹਨਾਂ ਸੁਝਾਵਾਂ ਉੱਤੇ ਅਮਲ ਕੀਤਾ ਜਾਵੇਗਾ ਪਰ ਅਸਲ ਵਿੱਚ ਹੋਵੇਗਾ ਕੀ? ਇਹ ਤਾਂ ਸਮਾਂ ਹੀ ਦੱਸੇਗਾ। ਬੀਤੇ ਉੱਤੇ ਝਾਤ ਮਾਰੀਏ ਤਾਂ ਸਰਕਾਰੀ ਯਤਨ ਹਾਲੀ ਤੱਕ ਤਾਂ ਜ਼ਮੀਨੀ ਹਾਲਾਤ ਬਦਲਣ ਵਿੱਚ ਨਾਕਾਮ ਹੀ ਰਹੇ ਹਨ।

ਗੰਭੀਰ ਹੁੰਦਾ ਜਾ ਰਿਹੈ ਪੰਜਾਬ ਦੇ ਜ਼ਮੀਨੀ ਪਾਣੀ ਦਾ ਸੰਕਟ (1)

ਪੰਜਾਬ ਵਿਧਾਨ ਸਭਾ ਵਿੱਚ 4 ਮਾਰਚ 2021 ਨੂੰ ਪੰਜਾਬ ਦੇ ਜ਼ਮੀਨੀ ਪਾਣੀ ਦੇ ਸੰਕਟ ਉੱਤੇ ਹੋਈ ਚਰਚਾ ਤੋਂ ਬਾਅਦ ਬਣਾਈ ਗਈ ਇੱਕ 6 ਮੈਂਬਰੀ ਖਾਸ ਕਮੇਟੀ ਨੇ ਬੀਤੇ ਦਿਨੀਂ ਆਪਣਾ ਲੇਖਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਸਲੇ ਗੰਭੀਰਤਾ ਨੂੰ ਤਸਦੀਕ ਕਰਦਿਆਂ ਇਸ ਕਮੇਟੀ ਨੇ ਇਹ ਗੱਲ ਮੰਨੀ ਹੈ ਕਿ ਪੰਜਾਬ ਵਿੱਚ ਜ਼ਮੀਨਦੋਜ਼ ਪਾਣੀ ਦਾ ਲਗਾਤਾਰ ਹੇਠਾਂ ਡਿੱਗ ਰਿਹਾ ਪੱਧਰ ਪੰਜਾਬ ਨੂੰ ਮਾਰੂਥਲ ਬਣਨ ਵੱਲ ਧੱਕ ਰਿਹਾ ਹੈ ਅਤੇ ਜੇਕਰ ਹਾਲਾਤ ਇੰਝ ਹੀ ਰਹੇ ਤਾਂ ਇਹ ਖਦਸ਼ਾ ਅਗਲੇ ਡੇਢ ਕੁ ਦਹਾਕੇ ਵਿੱਚ ਹਕੀਕੀ ਤਰਾਸਦੀ ਵਿੱਚ ਬਦਲ ਜਾਵੇਗਾ।

ਪ੍ਰੋ. ਹਰਿੰਦਰ ਸਿੰਘ ਮਹਿਬੂਬ ਦੀਆਂ ਰਚਨਾਵਾਂ ਦੀ ਦ੍ਰਿਸ਼ਟੀ ਤੋਂ “ਮਜ੍ਹਬਾਂ ਦੇ ਚੜ੍ਹਤਲ ਅਤੇ ਪਤਨ ਵਿਚ ਜਾਣ ਦੇ ਕਾਰਨ”

ਮਜ੍ਹਬ ਪਤਨ ਦੇ ਦੌਰ ਦਾ ਸ਼ਿਕਾਰ ਕਿਨ੍ਹਾਂ ਕਾਰਨਾਂ ਕਰਕੇ ਹੁੰਦੇ ਹਨ ਅਤੇ ਮਜ੍ਹਬ ਮੁੜ ਪਹਿਲ-ਤਾਜਗੀ ਦੇ ਮਰਤਬੇ ਨੂੰ ਕਿਵੇਂ ਹਾਸਿਲ ਕਰ ਸਕਦੇ ਹਨ? ਅਜਿਹੇ ਅਨੇਕਾਂ ਪ੍ਰਸ਼ਨਾਂ ਦੇ ਉੱਤਰ ਪ੍ਰੋ. ਹਰਿੰਦਰ ਸਿੰਘ ਮਹਿਬੂਬ ਆਪਣੀ ਸ਼ਾਹਕਾਰ ਰਚਨਾ (Magnum Opus) 'ਇਲਾਹੀ ਨਦਰ ਦੇ ਪੈਂਡੇ' ਮਹਾਂਕਾਵਿ ਵਿਚ ਅਨੇਕਾਂ ਇਤਿਹਾਸਕ ਦ੍ਰਿਸ਼ਾਟਾਤਾਂ ਦੀ ਮਦਦ ਨਾਲ ਦਿੰਦੇ ਹਨ।