October 2023 Archive

ਸ੍ਰੋ.ਗੁ.ਪ੍ਰ. ਕਮੇਟੀ ਚੋਣਾਂ ’ਚ ਜਿਲ੍ਹਾ ਪ੍ਰਸ਼ਾਸਨ ਬਣਦੀ ਕੋਈ ਭੂਮਿਕਾ ਨਹੀਂ ਨਿਭਾਅ ਰਿਹਾ-ਬਾਬਾ ਹਰਦੀਪ ਸਿੰਘ ਮਹਿਰਾਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਸਬੰਧੀ ਪ੍ਰਚਾਰ ਤੇ ਵੋਟਾਂ ਵਿਚ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਭੂਮਿਕਾ ਨਾ ਨਿਭਾਉਣ ’ਤੇ ਦਲ ਖ਼ਾਲਸਾ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਇਕ ਲਿਖਤੀ ਪੱਤਰ ਦਿੱਤਾ।

ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼

ਸਿੱਖ ਕੌਮ ਦੇ ਸ਼ਾਨਾਮੱਤੇ, ਅਨੂਠੇ, ਵਿਲੱਖਣ ਇਤਿਹਾਸ ਦੇ ਭਾਵੇਂ ਹਰ ਪੰਨੇ ਤੇ ਵਿਲੱਖਣ ਇਬਾਰਤ ਕੌਮ ਨੇ ਆਪਣੀ ਬਹਾਦਰੀ, ਕੁਰਬਾਨੀ, ਜਜ਼ਬੇ ਨਾਲ ਲਿਖੀ ਹੈ। ਪ੍ਰੰਤੂ ਕੁਝ ਪੰਨੇ ਜਿਹੜੇ ਧਰੂ-ਤਾਰੇੇ ਵਾਗੂੰ ਚਮਕਦੇ ਹਨ, ਉਨਾਂ ਨੇ ਇਤਿਹਾਸ ਨੂੰ ਨਵਾਂ ਮੋੜ ਦਿੱਤਾ ਹੈ। ਕੌਮ ਨੂੰ ਜੀਵਨ-ਦਾਨ ਦਿੱਤਾ ਹੈ। ਇਹ ਪੰਨੇ ਕੌਮ ਨੂੰ ਆਪਣੇ ਵਿਰਸੇ ਦਾ ਹਾਣੀ ਬਣਾਉਣ ਲਈ ਅਨੂਠੀ ਸ਼ਹਾਦਤ ਦੇ ਕੇ ਆਪਣੇ ਖੂਨ ਨਾਲ ਲਿਖਣ ਵਾਲੇ ਯੋਧਿਆਂ ਦੀ ਲਾਸਾਨੀ ਕੁਰਬਾਨੀ ਦੀ ਦਾਸਤਾਨ ਵਾਲੇ ਹਨ।

ਸ਼੍ਰੋ.ਗੁ.ਪ੍ਰ. ਕਮੇਟੀ ਚੋਣਾਂ: ਉਮੀਦਵਾਰ ਦਾ ਐਲਾਨ ਪਾਰਟੀਆਂ ਨਾ ਕਰਨ, ਸੰਗਤ ਸਾਂਝੀ ਰਾਇ ਨਾਲ ਫੈਸਲਾ ਕਰ ਕੇ ਉਮੀਦਵਾਰ ਚੁਣੇ

ਪੰਥਕ ਸਫਾਂ ਵਿਚ ਸਰਗਰਮ ਜਥਾ,  ਸਿੱਖ ਜਥਾ ਮਾਲਵਾ ਵੱਲੋਂ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਸੰਗਤਾਂ ਦੇ ਸਨਮੁੱਖ ਕੁਝ ਬੇਨਤੀਆਂ ਕੀਤੀਆਂ ਗਈਆਂ ਹਨ ।ਉਹਨਾਂ ਦੁਆਰਾ ਜਾਰੀ ਕੀਤਾ ਪ੍ਰੈਸ ਨੋਟ ਅਸੀ ਇੱਥੇ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਇੰਨ-ਬਿੰਨ ਸਾਂਝਾ ਕਰ ਰਹੇ ਹਾਂ

ਸਿੱਖ ਨਸਲਕੁਸ਼ੀ ਦੀ 39 ਵੀਂ ਯਾਦ ਵਿੱਚ ਗੁਰਮਤਿ ਸਮਾਗਮ

ਗੁਰਦੁਆਰਾ ਨਾਨਕਸਰ ਸਾਹਿਬ ਧੂਰੀ ਵਿਖੇ 4 ਨਵੰਬਰ 2023 , ਦਿਨ ਸ਼ਨੀਵਾਰ ਨੂੰ ਸ਼ਾਮ 6:30 ਵਜੇ ਤੋਂ ਨਵੰਬਰ 1984 ਸਿੱਖ ਨਸਲਕੁਸੀ ਦੀ ਯਾਦ ਵਿੱਚ ਗੁਰਮਤਿ ਸਮਾਗਮ ਕੀਤਾ ਜਾ ਰਿਹਾ ਹੈ।

ਵਿਵਾਦਤ ਫਿਲਮ ਦਾਸਤਾਨ ਏ ਸਰਹਿੰਦ ਦੇ ਪ੍ਰੋਡਿਊਸਰ ਨੂੰ ਸਮਾਗਮ ਚ ਆਉਣ ਤੇ ਪ੍ਰਬੰਧਕਾਂ ਨੇ ਕੀਤੀ ਨਾਂਹ

ਬੀਤੇ ਦਿਨੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਪਿੰਡ ਜੱਖਲਾਂ (ਸੰਗਰੂਰ) ਵਿਖੇ ਕਰਵਾਏ ਜਾ ਰਹੇ ਸਮਾਗਮ ਚ ਵਿਵਾਦਤ ਫਿਲਮ ਦਾਸਤਾਨ ਏ ਸਰਹਿੰਦ ਦਾ ਪ੍ਰੋਡਿਊਸਰ ਪੁਸ਼ਪਿੰਦਰ ਸਿੰਘ ਸਾਰੋਂ ਨੂੰ ਸਮਾਗਮ ਚ ਮੁੱਖ ਮਹਿਮਾਨ ਵਜੋਂ ਬੁਲਾਇਆ ਜਾ ਰਿਹਾ ਸੀ।

ਮਾਲਬਰੋਸ ਕਾਰਖਾਨੇ ਵੱਲੋਂ ਧਰਤੀ ਹੇਠਲਾ ਪਾਣੀ ਗੰਦਾ ਕਰਨ ਦੇ ਮਸਲੇ ਚ ਕੇਂਦਰੀ ਪ੍ਰਦੂਸ਼ਣ ਕਾਬੂਕਰ ਬੋਰਡ ਨੇ ਜੋ ਲੱਭਿਆ-ਭਾਲਿਆ

ਕੇਂਦਰੀ ਪ੍ਰਦੂਸ਼ਣ ਕਾਬੂਕਰ ਬੋਰਡ ਵੱਲੋਂ ਕਾਰਖਾਨੇ ਅੰਦਰ ਲੱਗੇ 10 ਬੋਰ ਅਤੇ 6 ਪੀਜ਼ੋਮੀਟਰਾਂ ਦੀ ਪੜ੍ਹਤਾਲ ਕੀਤੀ ਗਈ ਹੈ।

ਝੂਠੇ ਮੁਕਾਬਲੇ ਦੇ ਮਾਮਲੇ ’ਚ 31 ਸਾਲ ਬਾਅਦ ਸਾਬਕਾ ਸੀ.ਆਈ.ਏ ਇਨਚਾਰਜ ਨੂੰ ਫਰਜ਼ੀ ਦਸਤਾਵੇਜ਼ਾਂ ਲਈ ਦੋਸ਼ੀ ਐਲਾਨਿਆ

ਮੋਹਾਲੀ ਸਥਿਤ ਇਕ ਅਦਾਲਤ ਵੱਲੋਂ ਬੀਤੇ ਦਿਨ ਸਾਲ 1992 ਵਿਚ ਇਕ ਸਿੱਖ ਨੌਜਵਾਨ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰ ਦੇਣ ਦੇ ਇਕ ਮਾਮਲੇ ਵਿਚ ਇਕ ਸਾਬਕਾ ਪੁਲਿਸ ਇੰਸਪੈਕਟਰ ਨੂੰ ਫਰਜ਼ੀ ਲੇਖਾ (ਰਿਕਾਰਡ) ਬਣਾਉਣ ਦਾ ਦੋਸ਼ੀ ਐਲਾਨਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਚੋਣਾਂ: ਸੁਹਿਰਦ ਸਿੱਖ ਅਤੇ ਪੰਥਕ ਜਥੇਬੰਦੀਆਂ ਕੀ ਕਰਨ? ਪੰਥ ਸੇਵਕ ਸਖਸ਼ੀਅਤਾਂ ਦੀ ਪੱਤਰਕਾਰ ਵਾਰਤਾ

ਹਾਲ ਵਿਚ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਵੋਟਰਾਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋਈ ਹੈ। ਪੰਥ ਸੇਵਕ ਸਖਸ਼ੀਅਤਾਂ ਨੇ ਇਸ ਬਾਰੇ ਆਪਣੀ ਰਾਏ ਸਾਂਝੀ ਕੀਤੀ ਹੈ ਕਿ ਇਸ ਮੌਕੇ ਸੁਹਿਰਦ ਸਿੱਖਾਂ ਅਤੇ ਪੰਥਕ ਹਿੱਸਿਆਂ ਨੂੰ ਕੀ ਕਰਨਾ ਚਾਹੀਦਾ ਹੈ।

ਸਥਾਨਕ ਜਥੇ ਸਰਗਰਮੀ ਨਾਲ ਸਹੀ ਸਿੱਖ ਵੋਟਾਂ ਰਜਿਸਟਰ ਕਰਵਾਉਣ: ਭਾਈ ਨਰਾਇਣ ਸਿੰਘ

ਪੰਥ ਸੇਵਕ ਸ਼ਖ਼ਸੀਅਤਾਂ ਵੱਲੋਂ ਅੱਜ ਇਕ ਸਾਂਝੇ ਬਿਆਨ ਰਾਹੀਂ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਵਿਚ ਪੰਥਕ ਜੁਗਤ ਲਾਗੂ ਕਰਨ ਬਾਰੇ ਸਾਂਝੀ ਰਾਏ ਬਣਾਉਣ ਲਈ ਗੰਭੀਰਤਾ ਨਾਲ ਆਪਸੀ ਵਿਚਾਰ-ਵਟਾਂਦਰਾ ਕਰਨ ਦੀ ਜਰੂਰਤ ਹੈ।

ਦਲ ਖਾਲਸਾ ਨੇ ਗਾਜ਼ਾ ਪੱਟੀ ਦੀ ਘੇਰਾਬੰਦੀ ਦੇ ਮੱਦੇਨਜ਼ਰ ਜੰਗ ਅਤੇ ਮਨੁੱਖੀ ਸੰਤਾਪ ਨੂੰ ਖਤਮ ਕਰਨ ਦੀ ਅਪੀਲ ਕੀਤੀ

ਦਲ ਖਾਲਸਾ ਜਥੇਬੰਦੀ ਦੇ ਬੁਲਾਰੇ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਜਦੋਂ ਤੋਂ ਇਜ਼ਰਾਈਲੀ ਫੌਜਾਂ ਅਤੇ ਫਲਸਤੀਨੀਆਂ ਵਿਚਕਾਰ ਜੰਗ ਸ਼ੁਰੂ ਹੋਈ ਹੈ, ਉਦੋਂ ਤੋਂ ਹਜ਼ਾਰਾਂ ਬੇਗੁਨਾਹ ਜਾਨਾਂ ਜੰਗ ਦੀ ਭੇਟ ਚੜ੍ਹ ਗਈਆਂ ਹਨ ਜਿਸ ਨੂੰ ਦੇਖ ਕੇ ਦਿਲ ਦਹਿਲਦਾ ਹੈ। ਉਹਨਾਂ ਭਾਵਕ ਹੁੰਦਿਆਂ ਕਿਹਾ ਕਿ ਦੁਨੀਆਂ ਕਿਵੇਂ ਫਿਲਸਤੀਨੀਆਂ ਦੀ ਤਬਾਹੀ ਦਾ ਮਨਜ਼ਰ ਖ਼ਾਮੋਸ਼ੀ ਨਾਲ ਦੇਖ ਰਹੀ ਹੈ।

Next Page »