February 2024 Archive

ਡਿਬਰੂਗੜ੍ਹ ਵਿਚ ਨਜ਼ਰਬੰਦ ਸਿੱਖ ਨੌਜਵਾਨਾਂ ਦੀ ਪੰਜਾਬ ਤਬਦੀਲ ਲਈ ਭੁੱਖ ਹੜਤਾਲ ਸ਼ੁਰੂ

‘ਵਾਰਿਸ ਪੰਜਾਬ ਦੇ’ ਸਿੱਖ ਸਿਆਸਤ ਨੂੰ ਭੇਜੇ ਇਕ ਲਿਖਤੀ ਬਿਆਨ ਵਿਚ ਕਿਹਾ ਗਿਆ ਹੈ ਕਿ ‘ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਅਤੇ ਡਿਬਰੂਗੜ੍ਹ ਜੇਲ੍ਹ ’ਚ ਨਜ਼ਰ ਬੰਦ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਾਉਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੇ ਮਾਤਾ ਪਿਤਾ, ਨਜ਼ਰਬੰਦ ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਇਕੱਤਰਤਾ ਅਤੇ ਅਰਦਾਸ ਉਪਰੰਤ ਸਾਰਾਗੜ੍ਹੀ ਸਰਾਂ ਦੇ ਬਾਹਰ ਅਣਮਿਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਹੈ। 

ਸ਼ੰਭੂ ਬਾਰਡਰ ਤੋਂ ਕਿਸਾਨੀ ਮੋਰਚੇ ਦਾ ਅੱਖੀਂ ਡਿੱਠਾ ਹਾਲ (ਭਾਗ -੨)

ਕਿਸਾਨ ਆਗੂਆਂ ਤੇ ਕੇਂਦਰੀ ਮੰਤਰੀਆਂ ਦਰਮਿਆਨ ਕਿਸਾਨੀ ਮੋਰਚੇ ਦੇ ਤੀਜੇ ਦਿਨ (15 ਫਰਵਰੀ) ਦੀ ਸ਼ਾਮ ਨੂੰ ਸ਼ੁਰੂ ਹੋਈ ਗੱਲਬਾਤ ਦੇ ਚਲਦਿਆਂ 16 ਫਰਵਰੀ (ਚੋਥੇ ਦਿਨ) ਦੀ ਸਵੇਰ ਹੋ ਗਈ।  

ਪੁਲਿਸ ਦੀ ਗੋਲੀ ਨਾਲ ਖਨੌਰੀ ਵਿਖੇ 21 ਸਾਲਾਂ ਦਾ ਨੌਜਵਾਨ ਸ਼ਹੀਦ; ਦੋ ਹੋਰ ਜਖਮੀ

ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਖਨੌਰੀ ਵਿਖੇ ਪੁਲਿਸ ਵੱਲੋਂ ਚਲਾਈ ਗੋਲੀ ਨਾਲ 21 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦੀ ਪੁਸ਼ਟੀ ਕੀਤੀ ਹੈ।

ਖਨੌਰੀ ਬਾਰਡਰ ਉੱਤੇ ਪੁਲਿਸ ਨੇ ਚਲਾਈ ਗੋਲੀ; ਨੌਜਵਾਨ ਨੂੰ ਬੇਹਦ ਗੰਭੀਰ ਹਾਲਤ ਵਿੱਚ ਹਸਪਤਾਲ ਲਜਾਇਆ ਗਿਆ

ਖਨੌਰੀ ਬਾਰਡਰ ਉੱਤੇ ਪੁਲਿਸ ਵੱਲੋਂ ਚਲਾਈ ਗੋਲੀ ਨਾਲ ਇਕ ਨੌਜਵਾਨ ਦੇ ਗੰਭੀਰ ਜਖਮੀ ਹੋਣ ਦੀ ਪੁਸ਼ਟੀ ਪਰਤੱਖਦਰਸ਼ੀਆਂ ਨੇ ਸਿੱਖ ਸਿਆਸਤ ਨਾਲ ਫੋਨ ਉੱਤੇ ਸਾਂਝੀ ਕੀਤੀ ਹੈ। ਜਖਮੀ ਨੌਜਵਾਨ ਨੂੰ ਐਂਬੂਲੈਂਸ ਵਿੱਚ ਪਾ ਕੇ ਮੌਕੇ ਉੱਤੋਂ ਇਲਾਜ ਵਾਸਤੇ ਹਸਪਤਾਲ ਵੱਲ ਲਿਜਾਇਆ ਗਿਆ। ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ ਉਸ ਨੌਜਵਾਨ ਦੀ ਹਾਲਤ ਕਾਫੀ ਜ਼ਿਆਦਾ ਗੰਭੀਰ ਲੱਗ ਰਹੀ ਸੀ। ਅਜੇ ਇਸ ਤੋਂ ਵਧੀਕ ਪੁਸ਼ਟੀ ਨਹੀਂ ਹੋ ਸਕੀ।

ਸ਼ੰਭੂ ਤੇ ਗੋਲਾਬਾਰੀ ਦਰਮਿਆਨ ਕੇਂਦਰ ਨੇ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਸੱਦਾ ਭੇਜਿਆ

ਕਿਸਾਨਾਂ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੋਂ ਦਿੱਲੀ ਵੱਲੋਂ ਕੂਚ ਕਰਨ ਦੇ ਐਲਾਨ ਤੋਂ ਬਾਅਦ ਅੱਜ ਸਵੇਰੇ ਹੀ ਹਰਿਆਣਾ ਪ੍ਰਸ਼ਾਸਨ ਵੱਲੋਂ ਲਾਏ ਗਏ ਨਾਕਿਆਂ ਉੱਤੇ ਪ੍ਰਬੰਧ ਹੋਰ ਵੀ ਕਰੜੇ ਕਰ ਦਿੱਤੇ ਗਏ। ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਜੇ.ਸੀ.ਬੀ. ਮਸ਼ੀਨਾਂ ਤੈਨਾਤ ਕਰ ਦਿੱਤੀਆਂ।

ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜਵਾਨਾਂ ਦੇ ਮਾਪਿਆਂ ਨੇ ਅੰਮ੍ਰਿਤਸਰ ਦੇ ਡੀ.ਸੀ. ਨਾਲ ਮੁਲਾਕਾਤ ਕੀਤੀ

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ‘ਨੈਸ਼ਨਲ ਸਕਿਓਟਰੀ ਐਕਟ’ ਤਹਿਤ ਨਜ਼ਰਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਹੋਰਨਾਂ ਸਿੱਖ ਨਜ਼ਰਬੰਦਾਂ ਦੇ ਮਾਪਿਆਂ ਵੱਲੋਂ ਅੰਮ੍ਰਿਤਸਰ ਦੇ ਡੀ.ਸੀ. ਨਾਲ ਮੁਲਾਕਾਤ ਕਰਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਉਹਨਾ ਨਾਲ ਕਈ ਸਿੱਖ ਜਥੇਬੰਦੀਆਂ ਦੇ ਆਗੂ ਵੀ ਸ਼ਾਮਿਲ ਸਨ। 

ਦਿੱਲੀ ਵੱਲ ਵਧਣ ਦੇ ਐਲਾਨ ਤੋਂ ਬਾਅਦ ਸਭ ਦੀਆਂ ਨਿਗਾਹਾਂ ਸ਼ੰਭੂ ਤੇ ਖਨੌਰੀ ਬਾਰਡਰ ’ਤੇ ਟਿਕੀਆਂ

ਕਿਸਾਨ ਆਗੂਆਂ ਵੱਲੋਂ 21 ਫਰਵਰੀ ਨੂੰ ਦਿੱਲੀ ਵੱਲ ਅੱਗੇ ਵਧਣ ਦੇ ਐਲਾਨ ਤੋਂ ਬਾਅਦ ਸਭ ਨਿਗਾਹਾਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਵੱਲ ਲੱਗੀਆਂ ਹੋਈਆਂ ਹਨ।

ਵਿਕਸਿਤ ਯੂਰਪ ਦੇ ਕਿਸਾਨ ਅੰਦੋਲਨ

ਯੂਰਪ ਦੇ ਕੁਝ ਵਿਕਸਿਤ ਦੇਸ਼ਾਂ ਵਿੱਚ ਪਿਛਲੇ ਸਮਿਆਂ ਵਿੱਚ ਹੋ ਰਹੇ ਕਿਸਾਨ ਅੰਦੋਲਨ ਚਰਚਾ ਵਿੱਚ ਹਨ। ਜਰਮਨੀ, ਸਪੇਨ, ਫਰਾਂਸ, ਰੋਮਾਨੀਆ, ਬੈਲਜੀਅਮ, ਪੋਲੈਂਡ, ਇਟਲੀ, ਗ੍ਰੀਸ, ਲਿਥੂਏਨੀਆ ਵਰਗੇ ਮੁਲਕਾਂ ਵਿੱਚ ਕਿਸਾਨ ਅੰਦੋਲਨ ਦਾ ਮੁੱਖ ਕਾਰਨ ਯੂਰਪੀਅਨ ਯੂਨੀਅਨ ਦੇ ਨਿਯਮਾਂ ਦੀ ਮੁਖਾਲਫਤ ਹੈ। ਇਟਲੀ ਦੇ ਰੋਮ ਸ਼ਹਿਰ ਵਿੱਚ ਪਿਛਲੇ ਦਿਨੀ ਕਿਸਾਨਾਂ ਵੱਲੋਂ ਇਹਨਾਂ ਨਿਯਮਾਂ ਖਿਲਾਫ ਤਿੰਨ ਵੱਡੀਆਂ ਰੈਲੀਆਂ ਕੱਢੀਆਂ ਗਈਆਂ।

ਲੰਗਰ ਕਿਸਨੂੰ ਛਕਾਉਣਾ ਚਾਹੀਦਾ ?

ਗੁਰੂ ਅੰਗਦ ਦੇਵ ਜੀ ਦੇ ਸਮੇਂ ਸੰਗਤ ਲਈ ਪ੍ਰੇਮ ਸਹਿਤ ਵਧੀਆ ਲੰਗਰ ਤਿਆਰ ਕੀਤਾ ਜਾਂਦਾ ਸੀ। ਨਾ ਜਾਤ, ਨਾ ਧਰਮ, ਨਾ ਕੰਮ, ਨਾ ਰੂਪ ਰੰਗ, ਦੋਸਤ, ਦੁਸ਼ਮਣ ਸਭ ਨੂੰ ਇਕੋ ਅਕਾਲ ਦੀ ਜੋਤ ਸਮਝ ਕੇ ਲੰਗਰ ਛਕਾਇਆ ਜਾਂਦਾ ਸੀ।

ਸ਼ੰਭੂ ਵਿਖੇ ਕਿਸਾਨੀ ਮੋਰਚਾ – ਲੜਾਈ ਮਿੱਟੀ ਦੀ: ਪਹਿਲੇ ਤਿੰਨ ਦਿਨਾਂ ਦਾ ਅੱਖੀਂ ਡਿੱਠਾ ਹਾਲ

12 ਫਰਵਰੀ 2024 ਦੀ ਸ਼ਾਮ ਨੂੰ ਕਿਸਾਨਾਂ ਦਾ ਇਕੱਠ ਸਰਹਿੰਦ ਦਾਣਾ ਮੰਡੀ ਵਿੱਚ ਹੋਣਾ ਸ਼ੁਰੂ ਹੋ ਗਿਆ ਸੀ। ਮਾਝੇ ਵਾਲੇ ਕਿਸਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਵਿੱਚ 11 ਫਰਵਰੀ ਨੂੰ ਹੀ ਮਾਝੇ ਤੋਂ ਚੱਲ ਪਏ ਸਨ।

« Previous PageNext Page »