ਸਿਆਸੀ ਖਬਰਾਂ

ਸਿੱਧੂ 23 ਨੂੰ ਜਲੰਧਰ ਵਿਖੇ ਕਰਨਗੇ ਨਵੀਂ ਪਾਰਟੀ ਦਾ ਐਲਾਨ; ਛੋਟੇਪੁਰ ਦੇ ਸ਼ਾਮਲ ਹੋਣ ਦੀ ਸੰਭਾਵਨਾ

September 20, 2016 | By

ਜਲੰਧਰ: ਪੰਜਾਬ ‘ਚ ਨਵਾਂ ਉਭਰਿਆ ਰਾਜਨੀਤਕ ਫਰੰਟ ਆਵਾਜ਼-ਏ-ਪੰਜਾਬ 23 ਸਤੰਬਰ ਨੂੰ ਨਵੀਂ ਪਾਰਟੀ ਦਾ ਐਲਾਨ ਕਰ ਸਕਦਾ ਹੈ। ਸੂਤਰਾ ਮੁਤਾਬਕ ਜਲੰਧਰ ਤੋਂ ਨਵੀਂ ਰਾਜਨੀਤਕ ਪਾਰਟੀ ਦਾ ਐਲਾਨ ਕਰਨ ਮੌਕੇ ਆਪਣੀ ਸ਼ਕਤੀ ਦਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

chhotepur-demands-cbi-probe

ਸਾਬਕਾ ‘ਆਪ’ ਆਗੂ ਸੁੱਚਾ ਸਿੰਘ ਛੋਟੇਪੁਰ (ਫਾਈਲ ਫੋਟੋ)

ਸਾਬਕਾ ‘ਆਪ’ ਆਗੂ ਸੁੱਚਾ ਸਿੰਘ ਛੋਟੇਪੁਰ ਵੀ ਇਸ ਨਵੀਂ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕਰ ਸਕਦੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਅਤੇ ਸਾਬਕਾ ਅਧਿਕਾਰੀ ਵੀ ਨਵਜੋਤ ਸਿੱਧੂ ਦੀ ਅਗਵਾਈ ਵਾਲੀ ਇਸ ਨਵੀਂ ਸਿਆਸੀ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕਰ ਸਕਦੇ ਹਨ। ਸਾਬਕਾ ਅਕਾਲੀ ਆਗੂ ਪਰਗਟ ਸਿੰਘ ਅਤੇ ਲੁਧਿਆਣਾ ਤੋਂ ਬੈਂਸ ਭਰਾ ਵੀ ਇਸ ਨਵੀਂ ਬਣਨ ਜਾ ਰਹੀ ਪਾਰਟੀ ਦਾ ਹਿੱਸਾ ਹੋਣਗੇ। ਸੂਤਰਾਂ ਮੁਤਾਬਕ ਨਵੀਂ ਬਣਨ ਵਾਲੀ ਪਾਰਟੀ ਫਿਲਹਾਲ 35-40 ਸੀਟਾਂ ‘ਤੇ ਹੀ ਚੋਣ ਲੜਨ ਬਾਰੇ ਵਿਚਾਰ ਕਰ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,