March 22, 2017 | By ਬਲਵਿੰਦਰ ਸਿੰਘ ਢਿੱਲੋਂ
ਮਿਲਾਨ (ਬਲਵਿੰਦਰ ਸਿੰਘ ਢਿੱਲੋਂ): ਇਟਲੀ ਦੇ ਵਿਚੈਸਾ ਜ਼ਿਲ੍ਹੇ ਵਿੱਚ ਸਥਿੱਤ ਗੁਰਦੁਆਰਾ ਸਿੰਘ ਸਭਾ ਕਸਤਲਗੌਮਬੈਰਤੋ ਵੱਲੋਂ ਹੋਲੇ-ਮਹੱਲੇ ਤੇ ਨਾਨਕਸ਼ਾਹੀ ਸੰਮਤ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਸਿੱਖ ਸੰਗਤਾਂ ਪੂਰੀ ਇਟਲੀ ਤੋਂ ਪੁੱਜੀਆ, ਨਗਰ ਕੀਰਤਨ ਦੀ ਆਰੰਭਤਾ ਬਾਅਦ ਦੁਪਿਹਰ 2 ਵਜੇ ਕੀਤੀ ਗਈ।
ਨਗਰ ਕੀਰਤਨ ਦੀ ਅਗਵਾਈ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਵਲੋਂ ਕੀਤੀ ਗਈ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋ ਸ਼ੁਰੂ ਹੋ ਕੇ ਕਸਤਲਗੋਮਬੈਰਤੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦਾ ਹੋਇਆ ਪੰਡਾਲ ਵਿਚ ਪੰਹੁਚਿਆ, ਜਿੱਥੇ ਸੰਗਤਾ ਵਾਸਤੇ ਗੁਰੂ ਦੇ ਲੰਗਰ ਦਾ ਪ੍ਰਬੰਧ ਕੀਤਾ ਹੋਇਆ ਸੀ, ਨਗਰ ਕੀਰਤਨ ਵਿੱਚ ਪੰਜਾਬ ਦੀ ਧਰਤੀ ਤੋਂ ਇਟਲੀ ਪਹੁੰਚੇ ਹਜ਼ੂਰੀ ਰਾਗੀ ਭਾਈ ਸੇਵਾ ਸਿੰਘ ਦਿੱਲੀਵਾਲੇ, ਭਾਈ ਮਨਦੀਪ ਸਿੰਘ ਹੀਰਾ ਦੇ ਢਾਡੀ ਜਥੇ ਅਤੇ ਭਾਈ ਗੁਰਮੁੱਖ ਸਿੰਘ ਜੌਹਲ ਦੇ ਕਵੀਸ਼ਰੀ ਜਥੇ ਨੇ ਢਾਡੀ ਵਾਰਾਂ ਨਾਲ ਸਿੱਖ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ।
ਸੰਸਥਾ ਕਲਤੂਰਾ ਸਿੱਖ ਇਟਲੀ ਵਲੋਂ ਤਿਆਰ ਕੀਤੀ 43 ਪੰਨਿਆਂ ਦੀ ਇਟਾਲੀਅਨ ਵਿੱਚ ਅਨੁਵਾਦ ”ਕੀ ਏ ਉਨ ਸਿੱਖ” ਕਿਤਾਬ ਨੂੰ ਪੰਜ ਪਿਆਰਿਆਂ ਨੇ ਜਾਰੀ ਕੀਤਾ। ਸਾਹਿਬਜ਼ਾਦਾ ਅਜੀਤ ਸਿੰਘ ਤੇ ਜੁਝਾਰ ਸਿੰਘ ਗੱਤਕਾ ਅਕੈਡਮੀ ਬ੍ਰੇਸ਼ੀਆ ਦੇ ਸਿੰਘਾਂ ਨੇ ਗੱਤਕੇ ਦਾ ਪ੍ਰਦਰਸ਼ਨ ਕੀਤਾ। ਗੱਤਕਾ ਦੇਖ ਕੇ ਇਟਾਲੀਅਨ ਲੋਕਾਂ ਦੇ ਮਨਾਂ ‘ਤੇ ਸਿੱਖਾਂ ਦੀ ਇਸ ਨਿਵੇਕਲੀ ਖੇਡ ਦਾ ਗਹਿਰਾ ਪ੍ਰਭਾਵ ਪਿਆ। ਨਗਰ ਕੀਰਤਨ ਵਿੱਚ ਇਟਾਲੀਅਨ ਪ੍ਰਸ਼ਾਸਨ ਦੇ ਮੱਖ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।
ਗੁਰਦੁਆਰਾ ਗੁਰੂ ਰਾਮ ਦਾਸ ਨਿਵਾਸ ਕਿਆਂਪੋ ਤੋਂ ਭਾਈ ਗੁਰਦੇਵ ਸਿੰਘ ਭਦਾਸ, ਅਵਤਾਰ ਸਿੰਘ ਮਿਆਣੀ, ਲਖਵਿੰਦਰ ਸਿੰਘ ਤਲਵੰਡੀ ਕੂਕਾਂ ਤੇ ਸਮੁੱਚੀ ਕਮੇਟੀ, ਸੰਨਬੋਨੀਫਾਚੋ ਤੋ ਭਾਈ ਬਹਾਦੁਰ ਸਿੰਘ, ਨੋਵੇਲਾਰਾ ਤੋਂ ਭਾਈ ਇਕਬਾਲ ਸਿੰਘ ਸੌਡੀ, ਭਾਈ ਹਰਵਿੰਦਰ ਸਿੰਘ, ਪੋਰਦੀਨੋਨੇ ਤੋ ਭਾਈ ਕੁਲਵਿੰਦਰ ਸਿੰਘ, ਭਾਈ ਸਤਵਿੰਦਰ ਸਿੰਘ ਬਾਜਵਾ, ਤਰਵੀਜੋ ਤੋ ਭਾਈ ਹਰਬੰਸ ਸਿੰਘ, ਭਾਈ ਪਿਆਰਾ ਸਿੰਘ, ਲੋਨੀਗੋ ਤੋਂ ਕਮਲਜੀਤ ਸਿੰਘ ਕਮਲ, ਪਿਚੈਂਸਾ ਤੋਂ ਭਾਈ ਪ੍ਰੇਮਪਾਲ ਸਿੰਘ, ਕਸਤੀਲੀਉਨੇ ਮਾਨਤੋਵਾ ਤੋਂ ਭਾਈ ਸੁਖਜਿੰਦਰ ਸਿੰਘ, ਭਾਈ ਗੁਰਪਾਲ ਸਿੰਘ, ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਅਤੇ ਭਗਤ ਧੰਨਾ ਜੱਟ ਜੀ ਯਾਦਗਰ ਕਮੇਟੀ ਦੇ ਸ੍ਰ: ਰਣਜੀਤ ਸਿੰਘ ਔਲ਼ਖ, ਕਥਾਵਾਚਕ ਭਾਈ ਬਲਜਿੰਦਰ ਸਿੰਘ, ਸਿੱਖ ਕੋਸਲ ਇਟਲੀ ਦੇ ਭਾਈ ਜਸਵੀਰ ਸਿੰਘ ਤੂਰ, ਅਖੰਡ ਕੀਰਤਨੀ ਜਥੇ ਦੇ ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਲਾਲ ਸਿੰਘ ਸੁਰਤਾਪੁਰ, ਇੰਡੀਅਨ ਸਪੋਰਟਸ ਐਂਡ ਕਲਚਰ ਕਲੱਬ ਤੋਂ ਗੁਰਚੇਤਨ ਸਿੰਘ ਫੋਰਮੈਨ, ਸਤਨਾਮ ਸਿੰਘ ਪਨਾਮ, ਇੰਨਟਰਨੈਸ਼ਨਲ ਪੰਥਕ ਦਲ ਦੇ ਭਾਈ ਪ੍ਰਗਟ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਇਟਲੀ ਦੇ ਮੁੱਖ ਸੇਵਾਦਾਰ ਭਾਈ ਜਸਵੀਰ ਸਿੰਘ, ਕੀਰਤਨੀਏ ਭਾਈ ਜਸਪਾਲ ਸਿੰਘ ਤੇ ਭਾਈ ਰਣਜੀਤ ਸਿੰਘ, ਕਲਤੂਰਾ ਸਿੱਖ ਇਟਲੀ ਦੇ ਭਾਈ ਕੁਲਵੰਤ ਸਿੰਘ ਖਾਲਸਾ, ਤਰਲੋਚਨ ਸਿੰਘ, ਸਿਮਰਜੀਤ ਸਿੰਘ ਡੱਡੀਆ, ਤਰਮਨਪ੍ਰੀਤ ਸਿੰਘ, ਅਰਵਿੰਦਰ ਸਿੰਘ, ਗੁਰਦੇਵ ਸਿੰਘ, ਗੁਰਪ੍ਰੀਤ ਸਿੰਘ ਪਿਰੋਜ, ਸ਼੍ਰੋਮਣੀ ਅਕਾਲੀ ਦਲ ਬਾਦਲ ਇਟਲੀ ਦੇ ਪ੍ਰਧਾਨ ਭਾਈ ਜਗਵੰਤ ਸਿੰਘ ਲੈਹਿਰਾ ਤੇ ਜਗਜੀਤ ਸਿੰਘ ਈਸ਼ੇਰਹੇਲ, ਟੀਟੂ ਵਿਰੋਨਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਸਮਾਪਤੀ ਤੇ ਗੁਰਦੁਆਰਾ ਸਿੰਘ ਸਭਾ ਕਸਤਲਗੌਮਬੈਰਤੋ ਦੇ ਮੁੱਖ ਸੇਵਾਦਾਰ ਭਾਈ ਹਰਵੰਤ ਸਿੰਘ ਦਾਦੂਵਾਲ, ਮੀਤ ਪ੍ਰਧਾਨ ਕੁਲਵਿੰਦਰ ਸਿੰਘ ਵਿਰੋਨਾ, ਸੈਕਟਰੀ ਭਾਈ ਭਗਵਾਨ ਸਿੰਘ, ਭਾਈ ਹਰਮੇਲ ਸਿੰਘ, ਗੁਰਮੀਤ ਸਿੰਘ, ਸਤਨਾਮ ਸਿੰਘ, ਸੁਖਦੇਵ ਸਿੰਘ, ਨਰਿੰਦਰ ਸਿੰਘ, ਪਰਮਜੀਤ ਸਿੰਘ, ਗੁਰਮੀਤ ਸਿੰਘ, ਵਰਿੰਦਰ ਸਿੰਘ, ਇਕਬਾਲ ਸਿੰਘ, ਹਰਜੀਤ ਸਿੰਘ, ਸ਼ਰਨਜੀਤ ਸਿੰਘ ਵਲੋਂ ਹੋਲੇ-ਮਹੱਲੇ ਤੇ ਨਾਨਕਸ਼ਾਹੀ ਸੰਮਤ ਦੇ ਆਗਮਨ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੀਆਂ ਸੰਗਤਾਂ ਤੇ ਪ੍ਰਬੰਧਕ ਕਮੇਟੀਆਂ ਦਾ ਧੰਨਵਾਦ ਕੀਤਾ ਗਿਆ। ਅਤੇ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
Related Topics: Sikhs in Italy