December 17, 2017 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਪੰਜਾਬ ਵਿਚ 3 ਨਗਰ ਨਿਗਮਾਂ (ਅੰਮ੍ਰਿਤਸਰ, ਜਲੰਧਰ, ਪਟਿਆਲਾ) ਤੇ 29 ਨਗਰ ਪੰਚਾਇਤਾਂ ਤੇ ਕੌਂਸਲਾਂ ਦੀਆਂ ਚੋਣਾਂ ਅੱਜ (17 ਦਸੰਬਰ) ਪੈ ਰਹੀਆਂ ਹਨ। ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋ ਕੇ ਸ਼ਾਮ 4 ਵਜੇ ਤੱਕ ਚੱਲੇਗਾ। ਵੋਟਾਂ ਪਾਉਣ ਦਾ ਕੰਮ ਮੁਕੰਮਲ ਹੁੰਦਿਆਂ ਹੀ ਫੌਰੀ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।
ਤਿੰਨੇ ਨਗਰ ਨਿਗਮਾਂ ਦੀਆਂ ਚੋਣਾਂ ਕਾਂਗਰਸ, ਬਾਦਲ ਦਲ-ਭਾਜਪਾ ਤੇ ‘ਆਪ’ ਆਪੋ-ਆਪਣੇ ਚੋਣ ਨਿਸ਼ਾਨ ‘ਤੇ ਲੜ ਰਹੀਆਂ ਹਨ। ਪੰਜਾਬ ਨਗਰ ਨਿਗਮ ਚੋਣਾਂ ‘ਚ ਪਹਿਲੀ ਵਾਰ ‘ਨੋਟਾ’ (ਕੋਈ ਵੀ ਉਮੀਦਵਾਰ ਪਸੰਦ ਨਹੀਂ) ਦੀ ਵਰਤੋਂ ਹੋਵੇਗੀ।
Related Topics: MC Elections Punjab 2017