December 13, 2022 | By ਸਿੱਖ ਸਿਆਸਤ ਬਿਊਰੋ
ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ਉੱਤੇ ਸਿੱਖ ਵਿਦਵਾਨਾਂ ਅਤੇ ਵਿਚਾਰਵਾਨਾਂ ਦਾ ਇੱਕ ਇਜਲਾਸ 14 ਨਵੰਬਰ,2022 ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਹਾਲ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੀਤਾ ਗਿਆ।ਇਸ ਇਜਲਾਸ ਵਿੱਚ ਸ਼ਾਮਿਲ ਹੋਏ ਵਿਚਾਰਵਾਨਾਂ ਨੇ “ਸਿੱਖ ਰਾਜਨੀਤੀ ਦੀ ਵਰਤਮਾਨ ਦਸ਼ਾ ਅਤੇ ਭਵਿੱਖ ਦਾ ਅਮਲ” ਵਿਸ਼ੇ ਉਪਰ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ। ਵਿਚਾਰ ਚਰਚਾ ਦੌਰਾਨ ਸ. ਜਸਪਾਲ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਸਿੱਖ 1920 ਮੌਕੇ ਆਪਣੇ ਆਗੂ ਵੋਟਾਂ ਵਾਲੇ ਪ੍ਰਬੰਧ ਤੋਂ ਬਿਨਾਂ ਚੁਣ ਕੇ ਸੁਚੱਜਾ ਗੁਰਦੁਆਰਾ ਪ੍ਰਬੰਧ ਦੇ ਸਕਦੇ ਸਨ ਤਾਂ ਇਹ ਗੱਲ ਹੁਣ ਵੀ ਸੰਭਵ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਸ ਬਾਰੇ ਗੰਭੀਰਤਾ ਨਾਲ ਸੋਚਣ ਦੀ ਜ਼ਰੂਰਤ ਹੈ।
Related Topics: Jaspal Singh Sidhu