ਖਾਸ ਖਬਰਾਂ » ਸਿਆਸੀ ਖਬਰਾਂ

ਮਾਘੀ ਮੇਲੇ ’ਤੇ ਸਿਆਸੀ ਕਾਨਫ਼ਰੰਸ ਨਹੀਂ ਕਰੇਗੀ ਆਮ ਆਦਮੀ ਪਾਰਟੀ ਅਤੇ ਕਾਂਗਰਸ

December 31, 2017 | By

ਚੰਡੀਗੜ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇੇ ਕਿਹਾ ਕਿ ਧਾਰਮਿਕ ਸਥਾਨਾਂ ’ਤੇ ਸਿਆਸੀ ਕਾਨਫ਼ਰੰਸਾਂ ਨਾ ਕਰਨ ਦਾ ਸਤਿਕਾਰ ਕਰਦਿਆਂ ਕਾਂਗਰਸ ਨੇ ਇਸ ਵਾਰ ਮਾਘੀ ਮੇਲੇ ’ਤੇ ਸਿਆਸੀ ਕਾਨਫ਼ਰੰਸ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਨੂੰ ਸਿਆਸੀ ਲਾਭ ਲਈ ਵਰਤਣਾ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਰਿਹਾ ਹੈ।

ਮੁਕਤਸਰ ਤੋਂ ਕਾਂਗਰਸ ਦੀ ਸਾਬਕਾ ਪ੍ਰਧਾਨ ਕਰਨ ਕੌਰ ਬਰਾੜ ਨੇ ਕਾਂਗਰਸ ਪਾਰਟੀ ਵੱਲੋਂ ਕਾਨਫਰੰਸ ਨਾ ਕਰਨ ਦੇ ਫ਼ੈਸਲੇ ਦੀ ਪ੍ਰੋੜਤਾ ਕਰਦਿਆਂ ਕਿਹਾ ਕਿ ਕਾਨਫ਼ਰੰਸ ਮੌਕੇ ਅਕਸਰ ਰਾਜਸੀ ਪਾਰਟੀਆਂ ਸਿਆਸੀ ਰੋਟੀਆਂ ਸੇਕਦੀਆਂ ਹਨ।

ਆਮ ਆਦਮੀ ਪਾਰਟੀ ਦੇ ਸੂਬਾਈ ਸਹਿ ਪ੍ਰਧਾਨ ਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਨੇ ਮਾਘੀ ਮੇਲੇ ਮੌਕੇ ਮੁਕਤਸਰ ਸਾਹਿਬ ਵਿੱਚ ਪਾਰਟੀ ਦੀ ਸਟੇਜ ਲਾ ਕੇ ਕਾਨਫਰੰਸ ਨਾ ਕਰਨ ਦਾ ਫੈਸਲਾ ਲਿਆ ਹੈ।ਉਨ੍ਹਾਂ ਕਿਹਾ ਸਿਆਸੀ ਕਾਨਫਰੰਸਾਂ ਆਪਣੇ ਮੂਲ ਉਦੇਸ਼ ਤੋਂ ਭਟਕ ਕੇ ਇੱਕ ਦੂਜੇ ਉਪਰ ਸਿਰਫ ਚਿੱਕੜ ਉਛਾਲੀ ਦਾ ਮੰਚ ਬਣ ਕੇ ਰਹਿ ਗਈਆਂ ਹਨ। ਇਸ ਲਈ ‘ਆਪ’ ਨੇ ਇਸ ਪਵਿੱਤਰ ਦਿਹਾੜੇ ਉਪਰ ਸਿਆਸੀ ਕਾਨਫ਼ਰੰਸ ਨਾ ਕਰਨ ਦਾ ਫ਼ੈਸਲਾ ਲਿਆ ਹੈ।

ਅਕਾਲੀ ਦਲ(ਬਾਦਲ) ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਕਿਹਾ ਕਿ ਅਕਾਲ ਤਖ਼ਤ ਵੱਲੋਂ ਮੁਕਤਸਰ ਦੀ ਸਿਆਸੀ ਕਾਨਫ਼ਰੰਸ ਸਬੰਧੀ ਕੋਈ ਹੁਕਮ ਜਾਰੀ ਨਹੀਂ ਹੋਇਆ, ਇਸ ਲਈ ਮੁਕਤਸਰ ਵਿੱਚ ਕਾਨਫਰੰਸ ਕੀਤੀ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਲੋਕਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ।

ਅਕਾਲੀ ਦਲ (ਅੰਮ੍ਰਿਤਸਰ) ਦੇ ਬੁਲਾਰੇ ਗੁਰਬਖਸ਼ ਸਿੰਘ ਰੂਬੀ ਨੇ ਕਿਹਾ ਕਿ ਦਲ ਵੱਲੋਂ ਸਿਆਸੀ ਕਾਨਫਰੰਸ ਕੀਤੀ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,