ਸਿਆਸੀ ਖਬਰਾਂ

ਦਿੱਲੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ

By ਸਿੱਖ ਸਿਆਸਤ ਬਿਊਰੋ

January 31, 2015

ਨਵੀਂ ਦਿੱਲੀ(31 ਜਨਵਰੀ, 2015): ਆਮ ਆਦਮੀ ਪਾਰਟੀ ਨੇ ਦਿੱਲੀ ਚੋਣਾਂ ਲਈ ਆਪਣਾ ਮਨੋਰਥ ਪੱਤਰ ਜਾਰੀ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਇਸ ਲਈ ਚਾਰ ਮਹੀਨੇ ਦੀ ਸਖ਼ਤ ਮਿਹਨਤ ਕੀਤੀ। ਉਹ ਹਰ ਵਰਗ ਦੀ ਹਿੱਸੇਦਾਰੀ ਚਾਹੁੰਦੇ ਹਨ ਅਤੇ ਸਾਰੇ ਵਰਗਾਂ ਦੀ ਸਮੱਸਿਆਵਾਂ ਨੂੰ ਧਿਆਨ ‘ਚ ਰੱਖਿਆ ਗਿਆ ਹੈ।

ਮਹਿਲਾ ਸੁਰੱਖਿਆ, ਬਜ਼ੁਰਗਾਂ ਦੇ ਬਾਰੇ ‘ਚ ਉਨ੍ਹਾਂ ਦਾ ਖਾਸ ਜ਼ੋਰ ਹੈ। ਮਹਿੰਗਾਈ, ਰਿਸ਼ਵਤਖ਼ੋਰੀ, ਬੱਚਿਆਂ ਦੀ ਸਿੱਖਿਆ, ਨੌਜਵਾਨਾਂ ਲਈ ਰੋਜ਼ਗਾਰ ਅਤੇ ਵਪਾਰੀਆਂ ਨੂੰ ਸਹੂਲਤਾਂ ਦੇਣ ‘ਤੇ ਪਾਰਟੀ ਦਾ ਜ਼ੋਰ ਰਹੇਗਾ।

ਕੇਜਰੀਵਾਲ ਨੇ ਕਿਹਾ ਕਿ ਬਿਜਲੀ ਕੰਪਨੀਆਂ ਦਾ ਆਡਿਟ ਕਰਾਇਆ ਜਾਵੇਗਾ ਅਤੇ ਸਬਸਿਡੀ ਦੇ ਰਾਹੀਂ ਤਤਕਾਲ ਬਿਜਲੀ ਦੀਆਂ ਕੀਮਤਾਂ ਅੱਧੀਆਂ ਕਰ ਦਿੱਤੀਆਂ ਜਾਣਗੀਆਂ। ਸਾਰੇ ਘਰਾਂ ਨੂੰ ਮਹੀਨੇ ‘ਚ 20 ਹਜ਼ਾਰ ਲੀਟਰ ਪਾਣੀ ਮੁਫ਼ਤ ‘ਚ ਦਿੱਤਾ ਜਾਵੇਗਾ।

ਕੇਜਰੀਵਾਲ ਨੇ ਕਿਹਾ ਕਿ ਉਹ ਦਿੱਲੀ ਨੂੰ ਅਜਿਹਾ ਬਣਾਉਣਾ ਚਾਹੁੰਦੇ ਹਨ ਕਿ ਜਿਸ ‘ਤੇ ਸਾਰੇ ਮਾਣ ਮਹਿਸੂਸ ਕਰਨ। ਉਨ੍ਹਾਂ ਨੇ ਭਾਜਪਾ ‘ਤੇ ਦੋਸ਼ ਲਗਾਇਆ ਕਿ ਉਹ ਮਨੋਰਥ ਪੱਤਰ ਨਹੀਂ ਲਿਆ ਰਹੀ ਹੈ, ਕਿਉਂਕਿ ਲੋਕ ਸਭਾ ਚੋਣਾਂ ‘ਚ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ‘ਚ ਉਹ ਨਾਕਾਮ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: