ਆਪ ਦੇ ਇਸ ਮੰਗ ਪੱਤਰ ਦੀ ਇਕ ਨਕਲ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਸੌਂਪੀ ਗਈ

ਸਿਆਸੀ ਖਬਰਾਂ

ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਲਈ ਆਪ ਵਲੋਂ ਗਵਰਨਰ ਨੂੰ ਮੰਗ ਪੱਤਰ

By ਸਿੱਖ ਸਿਆਸਤ ਬਿਊਰੋ

May 17, 2016

ਚੰਡੀਗੜ੍ਹ: ਆਮ ਆਦਮੀ ਪਾਰਟੀ ਮਾਲ ਮੰਤਰੀ ਬਿਕਰਮ ਮਜੀਠੀਆ ਦੀ ਤੁਰੰਤ ਗ੍ਰਿਫਤਾਰੀ ਚਾਹੁੰਦੀ ਹੈ। “ਨਸ਼ੇ ਦੇ ਕਾਰੋਬਾਰ ਲਈ ਜਿਮੇਵਾਰ ਬਿਕਰਮ ਸਿੰਘ ਮਜੀਠੀਆ ਨੂੰ ਤੁਰੰਤ ਗਿਰਫਤਾਰ ਕੀਤਾ ਜਾਵੇ ਕਿਉਂ ਜੋ ਨਸ਼ੇ ਦੇ ਤਸਕਰ ਅਤੇ ਸ਼੍ਰੋਮਣੀ ਅਕਾਲੀ ਦਲ ਜਿਲਾ ਅਮ੍ਰਿਤਸਰ ਦੇ ਖਜਾਨਚੀ ਬਿਟੂ ਔਲਖ, ਨਸ਼ੇ ਦੇ ਤਸ਼ਕਰ ਅਤੇ ਕੈਮਿਕਲ ਕੰਪਨੀ ਦੇ ਮਾਲਿਕ ਜਗਜੀਤ ਸਿੰਘ ਚਾਹਲ ਅਤੇ ਪੰਜਾਬ ਪੁਲਿਸ ਦੇ ਸਾਬਕਾ ਡੀਐਸਪੀ ਜਗਦੀਸ਼ ਸਿੰਘ ਭੋਲਾ ਨੇ ਪੁਛਗਿਛ ਦੌਰਾਨ ਕਿਹਾ ਕਿ ਪੰਜਾਬ ਵਿਚ ਨਸ਼ੇ ਦੇ ਕਾਰੋਬਾਰ ਨੂੰ ਪ੍ਰਫੁਲਿਤ ਕਰਨ ਲਈ ਬਿਕਰਮ ਸਿੰਘ ਮਜੀਠੀਆ ਜਿਮੇਵਾਰ ਹੈ”, ਪੰਜਾਬ ਦੇ ਗਵਰਨਰ ਨੂੰ ਦਿੱਤੇ ਮੰਗ ਪੱਤਰ ਵਿਚ ਆਪ ਵਲੋਂ ਸੁੱਚਾ ਸਿੰਘ ਛੋਟੇਪੁਰ ਨੇ ਇਹ ਗੱਲ ਕਹੀ।

ਸਿੱਖ ਸਿਆਸਤ ਦੇ ਪਾਠਕਾਂ ਲਈ ਮੰਗ ਪੱਤਰ ਦਾ ਉਤਾਰਾ:

  ਮਾਣਯੋਗ ਰਾਜਪਾਲ ਸਾਹਿਬ ਪੰਜਾਬ ਮੰਗ ਪੱਤਰ ਸੁੱਚਾ ਸਿੰਘ ਛੋਟੇਪੁਰ ਕਨਵੀਨਰ ਆਮ ਆਦਮੀ ਪਾਰਟੀ, ਪੰਜਾਬ ਉਤਾਰਾ ਪੱਤਰੀ 1. ਮਾਣਯੋਗ ਪ੍ਰਧਾਨ ਮੰਤਰੀ, ਭਾਰਤ ਸਰਕਾਰ 2. ਮਾਣਯੋਗ ਮੁੱਖ ਮੰਤਰੀ, ਪੰਜਾਬ ਸਰਕਾਰ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: