ਸਿੱਖ ਖਬਰਾਂ

ਮੁਸਲਿਮ ਵਿਰੋਧੀ ਦੰਗਿਆਂ ਦੇ ਦੋਸ਼ੀ ਵਿਧਾਇਕ ਨੂੰ ਕੇਂਦਰ ਨੇ ਦਿੱਤੀ ਜ਼ੈੱਡ ਪਲੱਸ ਸੁਰੱਖਿਆ

August 27, 2014 | By

Sangeet Soamਲਖਨਊ (26 ਅਗਸਤ2014): ਯੂਪੀ ਦੇ ਮੁਜੱਫਰਨਗਰ ਵਿੱਚ ਮੁਸਲਮਾਨਾਂ ਵਿਰੁੱਧ ਹੋਏ ਦੰਗਿਆਂ ਦੇ ਦੋਸ਼ੀ ਭਾਜਪਾ ਦੇ ਵਿਧਾਇਕ ਸੋਮ ਨੂੰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜ਼ੈੱਡ ਪਲੱਸ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ।

ਅਜੀਤ ਅਖਬਾਰ ਵਿੱਚ ਛਪੀ ਖਬਰ ਅਨੁਸਾਰ ਗ੍ਰਹਿ ਮੰਤਰਾਲੇ ਦੀ ਇਕ ਉੱਚ ਪੱਧਰੀ ਬੈਠਕ ‘ਚ ਇਸ ਬਾਰੇ ਫ਼ੈਸਲਾ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਫ਼ੈਸਲਾ ਉਨ੍ਹਾਂ ਖੁਫ਼ੀਆ ਰਿਪੋਰਟਾਂ ਦੇ ਆਧਾਰ ‘ਤੇ ਲਿਆ ਗਿਆ ਹੈ, ਜਿਸ ‘ਚ ਸੰਗੀਤ ਸੋਮ ਦੀ ਜਾਨ ਨੂੰ ਖ਼ਤਰਾ ਦੱਸਿਆ ਗਿਆ ਹੈ।

ਸੂਤਰਾਂ ਅਨੁਸਾਰ ਆਈ.ਬੀ. ਅਧਿਕਾਰੀਆਂ ਦੀ ਮੌਜੂਦਗੀ ‘ਚ ਗ੍ਰਹਿ ਮੰਤਰਾਲੇ ਦੀ ਉੱਚ ਪੱਧਰੀ ਬੈਠਕ ‘ਚ ਸੰਗੀਤ ਸੋਮ ਦੀ ਸੁਰੱਖਿਆ ਨੂੰ ਵਧਾ ਕੇ ਜ਼ੈੱਡ ਪਲੱਸ ਸ਼੍ਰੇਣੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਜਲਦ ਹੀ ਕੇਂਦਰੀ ਹਥਿਆਰਬੰਦ ਪੁਲਿਸ ਬਲ ਨੂੰ ਸੋਮ ਦੀ ਸੁਰੱਖਿਆ ‘ਚ ਲਾਇਆ ਜਾਵੇਗਾ।ਮੁਸਲਮਾਨਾਂ ਵਿਰੋਧੀ ਦੰਗਿਆਂ ਵਿੱਚ ਮੱਖ ਦੋਸ਼ੀ ਹੋਣ ਕਰਕੇ ਉਹ ਮੁਸਲਿਮ ਖਾੜਕੂ ਜੱਥੇਬੰਦੀਆਂ ਦੇ ਨਿਸ਼ਾਨੇ ‘ਤੇ ਹੋ ਸਕਦਾ ਹੈ।

ਦੰਗਿਆਂ ਦੇ ਦੋਸ਼ੀ ਵਿਧਾਇਕ ਨੂੰ ਜ਼ੈੱਡ ਪਲਸ ਸਰੱਖਿਆ ਦੇਣ ਦਾ ਵੱਖ-ਵੱਖ ਰਾਜਨੀਤਕ ਪਾਰਟੀਆਂ ਨੇ ਇਸ ਦਾ ਵਿਰੋਧ ਕੀਤਾ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਅੱਜ ਕਿਹਾ ਹੈ ਕਿ ਇਹ ਕੇਂਦਰ ਸਰਕਾਰ ਦਾ ਆਪਣਾ ਫ਼ੈਸਲਾ ਹੈ ਤੇ ਇਸ ਬਾਰੇ ਰਾਜ ਸਰਕਾਰ ਨਾਲ ਕੋਈ ਵਿਚਾਰ-ਵਿਟਾਂਦਰਾ ਨਹੀਂ ਕੀਤਾ ਗਿਆ। ਸੂਬੇ ਦੇ ਅਧਿਕਾਰੀਆਂ ਨੇ ਕਿਹਾ ਕਿ ਅਲਾਹਾਬਾਦ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸੰਗੀਤ ਸੋਮ ਨੂੰ ਪਹਿਲਾਂ ਹੀ ਵਾਈ ਸ੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,