ਸਿੱਖ ਖਬਰਾਂ

ਸਿੱਖ ਭਾਈਚਾਰੇ ਨੂੰ ਆਪਣੀ ਮੂਲ ਦਿੱਖ ਕਾਇਮ ਰੱਖਣ ਦੀ ਅਪੀਲ

January 31, 2015 | By

ਅਮਰੀਕਾ 'ਚ ਸਿੱਖ ਪਛਾਣ

ਅਮਰੀਕਾ ‘ਚ ਸਿੱਖ ਪਛਾਣ

ਅੰਮ੍ਰਿਤਸਰ (30 ਜਨਵਰੀ, 2015): ਅਮਰੀਕਾ ਵਿੱਚ ਨੈਸ਼ਨਲ ਸਿੱਖ ਕੰਪੇਨ ਵੱਲੋਂ ਕਰਵਾਏ ਗਏ ਸਰਵੇਖਣ ਦੀ ਰਿਪੋਰਟ ਤੋਂ ਬਾਅਦ ਸਮੁੱਚਾ ਸਿੱਖ ਭਾਈਚਾਰਾ ਚਿੰਤਾ ਵਿੱਚ ਹੈ[ਅਮਰੀਕਾ ਦੇ ਹੀ ਗਲੋਬਲ ਸਿੱਖ ਕੌਂਸਲ ਦੇ ਨੁਮਾਇੰਦੇ ਕਿਰਪਾਲ ਸਿੰਘ ਨੇ ਆਖਿਆ ਕਿ ਅਮਰੀਕਾ ਵਰਗੇ ਵੱਡੇ ਮੁਲਕ ਵਿਚ ਸਿੱਖਾਂ ਦੀ ਗਿਣਤੀ ਨਾਂਮਾਤਰ ਹੈ ਅਤੇ ਅਜਿਹੀ ਸਥਿਤੀ ਵਿਚ ਸਿੱਖਾਂ ਨੂੰ ਆਪਣੀ ਪਛਾਣ ਸਥਾਪਤ ਕਰਨ ਲਈ ਜੱਦੋ ਜਹਿਦ ਕਰਨੀ ਪਵੇਗੀ।

 ਉਨ੍ਹਾਂ ਆਖਿਆ ਕਿ ਅਮਰੀਕਾ ਦੇ ਮੂਲ ਵਾਸੀਆਂ ਨੂੰ ਸਿੱਖਾਂ ਨੂੰ ਖੁਦ ਆਪਣੀ ਪਛਾਣ ਤੋਂ ਜਾਣੂੰ ਕਰਾਉਣਾ ਪਵੇਗਾ। ਉਨ੍ਹਾਂ ਆਖਿਆ ਕਿ ਅਮਰੀਕਾ ਵਿਚ ਇਸ ਵੇਲੇ ਜੋ ਸਿੱਖ ਵੱਸ ਰਹੇ ਹਨ, ਵਿਚੋਂ ਵੱਡੀ ਗਿਣਤੀ ਵਿਚ ਅਜਿਹੇ ਸਿੱਖ ਹਨ, ਜਿਨ੍ਹਾਂ ਨੇ ਆਪਣੀ ਪਛਾਣ ਨੂੰ ਗੁੰਮ ਕੀਤਾ ਹੋਇਆ ਹੈ।

ਅਜਿਹੇ ਸਿੱਖ ਦਸਤਾਰਧਾਰੀ ਨਹੀਂ ਹਨ ਅਤੇ ਉਨ੍ਹਾਂ ਨੇ ਕੇਸ ਨਹੀਂ ਰੱਖੇ ਹਨ। ਇਸ ਲਈ ਜ਼ਰੂਰੀ ਹੈ ਕਿ ਪਹਿਲਾਂ ਆਪਣੀ ਦਿੱਖ ਨੂੰ ਠੀਕ ਕੀਤਾ ਜਾਵੇ ਅਤੇ ਆਪਣੀ ਮੂਲ ਦਿੱਖ ਨੂੰ ਦਰਸਾਇਆ ਜਾਵੇ।

ਉਨ੍ਹਾਂ ਆਖਿਆ ਕਿ ਜੇਕਰ ਦਸਤਾਰਧਾਰੀ ਸਿੱਖ ਦਿਖਾਈ ਹੀ ਨਹੀਂ ਦੇਣਗੇ ਤਾਂ ਅਮਰੀਕਾ ਵਾਸੀ ਸਿੱਖਾਂ ਬਾਰੇ ਕਿਵੇਂ ਜਾਣ ਸਕਦੇ ਹਨ। ਉਨ੍ਹਾਂ ਆਖਿਆ ਕਿ ਅਮਰੀਕਾ ਵਿਚਲੇ ਗੁਰਦੁਆਰਿਆਂ ਵਿਚ ਵੀ ਸਿੱਖ ਧਰਮ ਅਤੇ ਸਿੱਖ ਪਛਾਣ ਬਾਰੇ ਵਧੇਰੇ ਪ੍ਰਚਾਰ ਕਰਨ ਦੀ ਲੋੜ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,