Site icon Sikh Siyasat News

ਅਮਰੀਕਾ ਦੇ ਸੂਬੇ ਨਿਊਜਰਸੀ, ਇੰਡੀਆਨਾ ਅਤੇ ਡੇਲਾਵੇਅਰ ਵਿਚ ਅਪ੍ਰੈਲ ਮਹੀਨਾ ਸਿੱਖ ਪਛਾਣ ਵਜੋਂ ਮਨਾਉਣ ਦਾ ਫੈਂਸਲਾ

ਵਾਸ਼ਿੰਗਟਨ: ਅਮਰੀਕਾ ਦੇ ਸੂਬੇ ਨਿਊਜਰਸੀ ਨੇ ਅਪ੍ਰੈਲ ਨੂੰ ‘ਸਿੱਖ ਜਾਗਰੂਕਤਾ ਅਤੇ ਪ੍ਰਸ਼ੰਸਾ ਮਹੀਨੇ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਸਰਕਾਰੀ ਤੌਰ ਉੱਤੇ ਅਪ੍ਰੈਲ ਮਹੀਨੇ ਵਿੱਚ ਸਿੱਖ ਧਰਮ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ। ਨਿਊਜਰਸੀ ਵਿਧਾਨ ਸਭਾ ਨੇ ਇਸ ਸਬੰਧੀ ਸਾਂਝਾ ਅੈਲਾਨਨਾਮਾ ਤਿਆਰ ਕੀਤਾ ਹੈ। ਇਸ ਵਿੱਚ ਸਿੱਖਾਂ ਵਿਰੁੱਧ ਅਸਹਿਣਸ਼ੀਲਤਾ ਘਟਾਉਣ ਲਈ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮਤੇ ਨੂੰ ਨਿਊਜਰਸੀ ਵਿਧਾਨ ਸਭਾ ਦੇ ਦੋਵੇਂ ਸਦਨਾਂ ਪ੍ਰਤੀਨਿਧ ਸਭਾ ਅਤੇ ਸੈਨੇਟ ਨੇ ਸਰਬਸੰਮਤੀ ਦੇ ਨਾਲ ਪ੍ਰਵਾਨ ਕਰ ਲਿਆ ਹੈ।

ਇਸ ਸਬੰਧੀ ਜਾਰੀ ਪ੍ਰੈਸ ਬਿਆਨ ਸਿੱਖਾਂ ਵਲੋਂ ਨਿਊਜਰਸੀ ਦੀ ਤਰੱਕੀ ਵਿਚ ਪਾਏ ਗਏ ਯੋਗਦਾਨ ਦੀ ਪ੍ਰਸ਼ੰਸਾ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਇਸੇ ਤਰ੍ਹਾਂ ਦੇ ਮਤੇ ਇੰਡੀਆਨਾ ਅਤੇ ਡੇਲਾਵੇਅਰ ਦੀਆਂ ਵਿਧਾਨ ਸਭਾਵਾਂ ਵਿਚ ਵੀ ਪਾਸ ਕੀਤੇ ਜਾ ਚੁੱਕੇ ਹਨ। ਇੰਡੀਆਨਾ ਵਿਚ ਅਪ੍ਰੈਲ ਮਹੀਨੇ ਨੂੰ ‘ਸਿੱਖ ਵਿਰਾਸਤੀ ਮਹੀਨੇ’ ਅਤੇ ਡੇਲਾਵੇਅਰ ਵਿਚ ‘ਸਿੱਖ ਜਾਗਰੂਕਤਾ ਮਹੀਨੇ’ ਵਜੋਂ ਮਨਾਇਆ ਜਾ ਰਿਹਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version