ਸਿਆਸੀ ਖਬਰਾਂ

ਤਲਵੰਡੀ ਸਾਬੋ ਤੋਂ ਬਾਦਲ ਦਲ ਦੇ ਜੀਤਮਹਿੰਦਰ ਸਿੰਘ ਨੇ ਚੋਣ ਜਿੱਤੀ

August 25, 2014 | By

jeet mohinderਤਲਵੰਡੀ ਸਾਬੋ ( 25 ਅਗਸਤ 2014): ਪੰਜਾਬ ਵਿੱਚ ਹੋਈਆਂ ਦੋ ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਦੇ ਨਤੀਜ਼ੇ ਆ ਚੁੱਕੇ ਹਨ। ਦੋਹਾਂ ਸੀਟਾਂ ਵਿੱਚੋਂ ਇੱਕ ਇੱਕ ‘ਤੇ ਬਾਦਲ ਦਲ ਅਤੇ ਕਾਂਗਰਸ ਜਿੱਤ ਪ੍ਰਾਪਤ ਕਰਕੇ ਬਰਾਬਰ ਰਹੀਆਂ ਹਨ, ਜਦੋਕਿ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚੋਂ ਚਾਰ ਸੀਟਾਂ ਜਿੱਤਣ ਵਾਲੀ ਆਮ ਆਦਮੀ ਪਾਰਟੀ ਲਈ ਇਸ ਚੋਣਾਂ ਦੇ ਨਤੀਜ਼ੇ ਨਿਰਾਸ਼ਾਜਨਕ ਰਹੇ।

ਤਲਵੰਡੀ ਸਾਬੋ ‘ਚ ਹੋਈਆਂ ਉਪ ਚੋਣਾਂ ‘ਚ ਅਕਾਲੀ ਦਲ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਨੇ 46,642 ਵੋਟਾਂ ਨਾਲ ਜਿੱਤ ਹਾਸਲ ਕਰ ਲਈ ਹੈ। ਜੀਤ ਮਹਿੰਦਰ ਸਿੰਘ ਦਾ ਮੁੱਖ ਮੁਕਾਬਲਾ ਕਾਂਗਰਸ ਦੇ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਅਤੇ ਆਪ ਦੀ ਉਮੀਦਵਾਰ ਬਲਜਿੰਦਰ ਕੌਰ ਨਾਲ ਸੀ। ਇਨ੍ਹਾਂ ਉਮੀਦਵਾਰਾਂ ਨੂੰ ਹਰਾ ਕੇ ਜੀਤ ਮਹਿੰਦਰ ਸਿੰਘ ਨੇ ਇਹ ਸੀਟ ਅਕਾਲੀ ਦਲ ਦੀ ਝੋਲੀ ਪਾ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਜੀਤ ਮਹਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਅਕਾਲੀ ਦਲ ‘ਚ ਸ਼ਾਮਲ ਹੋ ਗਏ ਸਨ, ਜਿਸ ਕਾਰਨ ਤਲਵੰਡੀ ਸਾਬੋ ਸੀਟ ਖਾਲੀ ਹੋ ਗਈ ਸੀ। ਇਸ ਸੀਟ ਤੋਂ ਹਾਰੇ ਕਾਂਗਰਸ ਦੇ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਜਾਅਲੀ ਵੋਟਾਂ ਦੇ ਸਹਾਰੇ ਇਹ ਸੀਟ ਜਿੱਤੀ ਹੈ। ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਬੀਬੀ ਪਰਨੀਤ ਕੌਰ ਨੇ ਆਪਣੇ ਨੇੜਲੇ ਵਿਰੋਧੀ ਬਾਦਲ ਦਲ ਦੇ ਭਗਵਾਨਦਾਸ ਨੂੰ 23000 ਤੋਂ ਵੱਧ ਵੋਟਾਂ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: