ਬਾਦਲ ਨੇ ਗ੍ਰਹਿ ਮੰਤਰੀ ਰਾਜਨਾਥ ਨੂੰ ਮਿਲਕੇ 84 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਸਪਰੀਮ ਕੋਰਟ ਦੇ ਜੱਜ ਦੀ ਅਗਵਾਈ ਵਿੱਚ ਕਮਿਸ਼ਨ ਬਣਾਉਣ ਦੀ ਕੀਤੀ ਮੰਗ
June 13, 2014 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ (3 ਜੂਨ 2014) : ਪੰਜਾਬ ਦੇਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਕੇਂਦਰ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੀਟਿੰਗ ਕਰਕੇ 1984 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਜੱਜ ਦੀ ਅਗਵਾਈ ਵਿੱਚ ਇੱਕ ਜਾਂਚ ਕਮਿਸ਼ਨ ਸਥਾਪਿਤ ਕਰਨ ਲਈ ਨਿੱਜੀ ਦਖਲ ਦੀ ਮੰਗ ਕੀਤੀ ਹੈ ਤਾਂ ਜੋ ਇਸ ਕਤਲੇਆਮ ਦੇ ਪਿੱਛੇ ਸਿਆਸੀ ਅਤੇ ਸਰਕਾਰੀ ਪੁਸ਼ਤਪਨਾਹੀ ਦੀ ਸਾਜਿਸ਼ ਨੰਗੀ ਹੋ ਸਕੇ।
ਮੁੱਖ ਮੰਤਰੀ ਰਾਜ ਨਾਥ ਸਿੰਘ ਨੂੰ ਅੱਜ ਦੁਪਹਿਰ ਉਨ੍ਹਾਂ ਦੇ ਦਫਤਰ ਵਿਖੇ ਮਿਲੇ ਅਤੇ ਮੰਗ ਕੀਤੀ ਕਿ ਪ੍ਰਸਤਾਵਿਤ ਕਮਿਸ਼ਨ ਨੂੰ ਛੇ ਮਹੀਨਿਆਂ ਦੇ ਅੰਦਰ ਰਿਪੋਰਟ ਦੇਣ ਲਈ ਆਖਿਆ ਜਾਵੇ। ਇਸੇ ਤਰ੍ਹਾਂ ਹੀ ਮੁੱਖ ਮੰਤਰੀ ਨੇ ਇਹ ਵੀ ਮੰਗ ਕੀਤੀ ਕਿ ਜਿਨ੍ਹਾਂ ਮਾਮਲਿਆਂ ਵਿੱਚ ਐਫ ਆਈ ਆਰ ਦਰਜ ਹੋ ਚੁੱਕੀ ਹੈ ਅਤੇ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ ਉਨ੍ਹਾਂ ਵਿੱਚ ਤੇਜ਼ੀ ਨਾਲ ਨਿਆਂ ਦੁਆਉਣ ਲਈ ਵਿਸ਼ੇਸ਼ ਸਮਰਪਤ ਅਦਾਲਤ ਸਥਾਪਤ ਕੀਤੀ ਜਾਵੇ।
ਉਨ੍ਹਾਂ ਨੇ ਇਸ ਸਬੰਧ ਵਿੱਚ ਪਿਛਲੀ ਕਾਂਗਰਸ ਸਰਕਾਰ ਦੇ ਉਦਾਸੀਨ ਵਤੀਰੇ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਇਸ ਘਟਨਾ ਨੂੰ ਤਿੰਨ ਦਹਾਕੇ ਬੀਤ ਜਾਣ ਦੇ ਬਾਵਜੂਦ ਪ੍ਰਭਾਵਿਤ ਪਰਿਵਾਰ ਨਿਆਂ ਲਈ ਭਟਕ ਰਹੇ ਹਨ ਅਤੇ ਉਨ੍ਹਾਂ ਨੂੰ ਨਿਆਂ ਤੋਂ ਵਾਂਝੇ ਰੱਖਿਆ ਗਿਆ ਹੈ।
ਉਨ੍ਹਾਂ ਨੇ ਸਿੱਖ ਕਤਲੇਆਮ ਨਾਲ ਸਬੰਧਿਤ ਬੰਦ ਕਰ ਦਿੱਤੇ ਕੇਸਾਂ ਜਾਂ ਜਿਨ੍ਹਾਂ ਕੇਸਾਂ ਵਿੱਚ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਹੈ ਊਨ੍ਹਾਂ ਕੇਸਾਂ ਨੂੰ ਮੁੜ ਖੋਲ੍ਹਣ ਅਤੇ ਇਨ੍ਹਾਂ ਦੀ ਮੁੜ ਜਾਂਚ ਕਰਨ ਦੀ ਮੰਗ ਕੀਤੀ ਅਤੇ ਇਨ੍ਹਾਂ ਨੂੰ ਹੁਣ ਚਲਾਨ ਪੇਸ਼ ਕਰਕੇ ਵਿਸ਼ੇਸ਼ ਸਮਰਪਤ ਅਦਾਲਤ ਨੂੰ ਦੇਣ ਲਈ ਕਿਹਾ। ਉਨ੍ਹਾਂ ਨੇ ਮੰਤਰੀ ‘ਤੇ ਪ੍ਰਭਾਵਿਤਾਂ ਨੂੰ ਜਲਦੀ ਮੁੜਬਸੇਵਾ ਪੈਕਜ ਐਲਾਨ ਕਰਨ ਲਈ ਵੀ ਜੋਰ ਪਾਇਆ।
ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:
ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।
Related Topics: Parkash Singh Badal, Rajnath Singh, ਸਿੱਖ ਨਸਲਕੁਸ਼ੀ 1984 (Sikh Genocide 1984)