ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਬਾਦਲ ਅਕਾਲ ਤਖ਼ਤ ਵਿਖੇ ਸਹੁੰ ਚੁੱਕਣ ਕਿ ਉਹ ਐਸਵਾਈਐਲ ‘ਤੇ ਇਮਾਨਦਾਰ ਹਨ: ਕੈਪਟਨ

July 31, 2016 | By

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਲਿੰਕ ਨਹਿਰ ਦੇ ਮੁੱਦੇ ’ਤੇ ਅਕਾਲ ਤਖ਼ਤ ਅੱਗੇ ਪੇਸ਼ ਹੋ ਕੇ ਸਹੁੰ ਚੁੱਕਣ ਦੀ ਚੁਣੌਤੀ ਦਿੰਦਿਆਂ ਸਵਾਲ ਕੀਤਾ ਕਿ ਕੀ ਉਨ੍ਹਾਂ ਦੀ ਸਰਕਾਰ ਨੇ 1978 ਵਿੱਚ ਐਸਵਾਈਐਲ ਦੇ ਨਿਰਮਾਣ ਵਾਸਤੇ ਭੌਂ ਪ੍ਰਾਪਤੀ ਲਈ ਆਦੇਸ਼ ਨਹੀਂ ਦਿੱਤੇ ਸਨ।

ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)

ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)

ਮੁੱਖ ਮੰਤਰੀ ਵੱਲੋਂ ਦਿੱਤੇ ਗਏ ਬਿਆਨ ਕਿ ਕੈਪਟਨ ਐਸ.ਵਾਈ.ਐਲ. ’ਤੇ ਗਲਤ ਜਾਣਕਾਰੀ ਫੈਲਾ ਰਹੇ ਹਨ, ’ਤੇ ਪ੍ਰਤੀਕਿਰਿਆ ਕਰਦਿਆਂ ਕੈਪਟਨ ਨੇ ਕਿਹਾ ਹੈ ਕਿ ਬਾਦਲ ਨੇ ਹੀ 1978 ਵਿੱਚ ਐਸਵਾਈਐਲ ਵਾਸਤੇ ਜ਼ਮੀਨ ਹਾਸਲ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਅਤੇ ਹੁਣ ਆਪਣੇ ਸੌੜੇ ਹਿੱਤਾਂ ਲਈ ਜਾਣਬੁੱਝ ਕੇ ਸੁਪਰੀਮ ਕੋਰਟ ਵਿੱਚ ਐਸਵਾਈਐਲ ’ਤੇ ਪੰਜਾਬ ਦੇ ਪੱਖ ਨੂੰ ਕਮਜ਼ੋਰ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਦਹਾਕੇ ਦੇ ਕਾਰਜਕਾਲ ਦੌਰਾਨ ਕੀਤੀਆਂ ਗਲਤੀਆਂ ਤੋਂ ਬਚਣਾ ਚਾਹੁੰਦੇ ਹਨ, ਇਸ ਲਈ ਹੁਣ ਉਹ ਅਸਤੀਫ਼ਾ ਦੇਣ ਵਾਸਤੇ ਸੁਪਰੀਮ ਕੋਰਟ ਦੇ ਪੰਜਾਬ ਖ਼ਿਲਾਫ਼ ਆਦੇਸ਼ ਨੂੰ ਇੱਕ ਬਹਾਨਾ ਬਣਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਇਸੇ ਕਾਰਨ ਬਾਦਲ ਸਰਕਾਰ ਨੇ ਸੂਬੇ ਦਾ ਕੇਸ ਕਮਜ਼ੋਰ ਕੀਤਾ ਹੈ ਅਤੇ ਸਹੀ ਤਰੀਕੇ ਨਾਲ ਸੂਬੇ ਦਾ ਪੱਖ ਨਹੀਂ ਰੱਖਿਆ ਗਿਆ।

ਕੈਪਟਨ ਨੇ ਕਿਹਾ ਕਿ ਬਾਦਲ ਨੂੰ ਇਹ ਗਲਤਫਹਿਮੀ ਹੈ ਕਿ ‘ਆਪ’ ਨੂੰ ਪ੍ਰਮੋਟ ਕਰਨ ਨਾਲ ਕਾਂਗਰਸ ਦਾ ਨੁਕਸਾਨ ਹੋਏਗਾ ਅਤੇ ਅਸੀਂ (ਬਾਦਲ) ਵਿਚ ਸੱਤਾ ‘ਤੇ ਕਾਬਜ਼ ਹੋ ਜਾਵਾਂਗੇ। ਇਹੋ ਕਾਰਨ ਹੈ ਕਿ ਬਾਦਲ ਪਰਿਵਾਰ ਵਾਰ-ਵਾਰ ‘ਆਪ’ ਦਾ ਜ਼ਿਕਰ ਕਰਕੇ ਉਨ੍ਹਾਂ ਨੂੰ ਚਰਚਾ ਵਿਚ ਰੱਖਦੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,