ਆਮ ਖਬਰਾਂ » ਸਿਆਸੀ ਖਬਰਾਂ

ਭਾਈ ਧਿਆਨ ਸਿੰਘ ਮੰਡ ਫਿਰੋਜ਼ਪੁਰ ਪੁਲਿਸ ਵਲੋਂ ਘਰ ਵਿੱਚ ਨਜ਼ਰਬੰਦ; ਮਾਨ ਨੇ ਸੁਖਬੀਰ ਨੂੰ ਚਿੱਠੀ ਲਿਖੀ

October 30, 2016 | By

ਅੰਮ੍ਰਿਤਸਰ: ਭਾਈ ਧਿਆਨ ਸਿੰਘ ਮੰਡ ਨੂੰ ਬੀਤੀ ਰਾਤ ਫਿਰੋਜ਼ਪੁਰ ਪੁਲਿਸ ਵੱਲੋਂ ਘਰ ਵਿੱਚ ਨਜ਼ਰਬੰਦ ਕਰਨ ਨਾਲ ਭਲਕੇ 30 ਅਕਤੂਬਰ ਨੂੰ ਉਨ੍ਹਾਂ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਦੀ ਸੰਭਾਵਨਾ ਖ਼ਤਮ ਹੋ ਗਈ ਹੈ। ਮਿਲੇ ਵੇਰਵਿਆਂ ਅਨੁਸਾਰ ਭਾਈ ਧਿਆਨ ਸਿੰਘ ਮੰਡ ਨੂੰ ਬੀਤੀ ਰਾਤ ਫਿਰੋਜ਼ਪੁਰ ਤੋਂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਪੁਲਿਸ ਉਨ੍ਹਾਂ ਨੂੰ ਪਹਿਲਾਂ ਥਾਣੇ ਲੈ ਗਈ ਅਤੇ ਮਗਰੋਂ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ।

mand-detailed-by-police

ਭਾਈ ਧਿਆਨ ਸਿੰਘ ਮੰਡ ਫਿਰੋਜ਼ਪੁਰ ਪੁਲਿਸ ਵਲੋਂ ਘਰ ਵਿੱਚ ਨਜ਼ਰਬੰਦ

ਪੁਲਿਸ ਵੱਲੋਂ ਇਹ ਕਾਰਵਾਈ ਉਨ੍ਹਾਂ ਵੱਲੋਂ ਸੰਦੇਸ਼ ਜਾਰੀ ਕਰਨ ਤੋਂ ਰੋਕਣ ਲਈ ਕੀਤੀ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਗੁਰਦੀਪ ਸਿੰਘ ਬਠਿੰਡਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਜਰਨੈਲ ਸਿੰਘ ਸਖੀਰਾ ਨੇ ਦੱਸਿਆ ਕਿ ਭਾਈ ਮੰਡ ਨੂੰ ਪੁਲਿਸ ਨੇ ਘਰ ਵਿਚ ਨਜ਼ਰਬੰਦ ਕਰਨ ਮਗਰੋਂ ਉਨ੍ਹਾਂ ਦੇ ਮੋਬਾਈਲ ਫੋਨ ਵੀ ਕਬਜ਼ੇ ਵਿੱਚ ਲੈ ਲਏ ਹਨ ਅਤੇ ਸਾਰੇ ਸੰਪਰਕ ਤੋੜ ਦਿੱਤੇ ਹਨ। ਪੁਲਿਸ ਵੱਲੋਂ ਉਨ੍ਹਾਂ ਨੂੰ ਕੱਲ੍ਹ ਰਾਤ ਤੱਕ ਨਜ਼ਰਬੰਦ ਰੱਖਿਆ ਜਾਵੇਗਾ।

ਭਾਈ ਮੰਡ ਦੀ ਗ੍ਰਿਫ਼ਤਾਰੀ ਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਸ ਨੂੰ ਗ਼ੈਰ ਸੰਵਿਧਾਨਕ ਕਰਾਰ ਦਿੱਤਾ। ਇਸ ਦੌਰਾਨ ਸਖੀਰਾ ਨੇ ਆਖਿਆ ਕਿ ਸਿੱਖ ਸੰਗਤ ਵੱਲੋਂ ਰੱਦ ਕੀਤੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਜੇਕਰ ਕੱਲ੍ਹ ਦਰਸ਼ਨੀ ਡਿਉਢੀ ਤੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਤਾਂ ਸਿੱਖ ਸੰਗਤ ਇਸ ਦਾ ਵਿਰੋਧ ਕਰੇਗੀ। ਇਸ ਦੌਰਾਨ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਮਨੁੱਖਤਾ ਦੇ ਭਲੇ ਲਈ ਪਟਾਕਿਆਂ ਆਦਿ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Bhai Dhian Singh Mand Detained by Firozepur Police; Mann writes to Sukhbir Badal …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , , , ,