ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਬੀਰ ਦਵਿੰਦਰ, ਗੌਤਮਬੀਰ ਸਿੰਘ, ਅਰਵਿੰਦਰ ਕੌਰ ਓਬਰਾਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ

January 31, 2017 | By

ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਸੋਮਵਾਰ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਸਿੰਘ ਅਤੇ ਸੀਨੀਅਰ ਆਗੂ ਜੱਸੀ ਜਸਰਾਜ ਦੀ ਮੌਜੂਦਗੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ। ਬੀਰ ਦਵਿੰਦਰ ਸਿੰਘ ਨੂੰ ਖਰੀਆਂ ਗੱਲਾਂ ਆਖਣ ਵਾਲੇ ਆਗੂ ਵਜੋਂ ਜਾਣਿਆ ਜਾਂਦਾ ਹੈ।

AAP joining 03

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ‘ਆਪ’ ‘ਚ ਸ਼ਾਮਲ

ਇਸ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਮੀਡੀਆ ਇੰਚਾਰਜ ਅਤੇ ਟੀ.ਐੱਮ.ਸੀ. ਦੇ ਸੂਬਾ ਮੁਖੀ ਜਗਮੀਤ ਸਿੰਘ ਬਰਾੜ ਦੇ ਨੇੜਲੇ ਸਾਥੀ ਗੌਤਮਬੀਰ ਸਿੰਘ ਆਪਣੇ ਸਾਥੀ ਅਮਰਜੀਤ ਸਿੰਘ ਨਾਲ ਸੋਮਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਸੰਜੇ ਸਿੰਘ ਮੌਜੂਦ ਸਨ। ਗੌਤਮਬੀਰ ਸਿੰਘ ਸੂਬੇ ਵਿੱਚ ਟੀ.ਐੱਮ.ਸੀ. ਦੀ 6 ਮੈਂਬਰੀ ਕਮੇਟੀ ਦੇ ਮੈਂਬਰ ਸਨ।

AAP joining 02

ਤ੍ਰਿਣਮੂਲ ਕਾਂਗਰਸ ਦੇ ਮੀਡੀਆ ਇੰਚਾਰਜ ਗੌਤਮਬੀਰ ਸਿੰਘ ਆਪਣੇ ਸਾਥੀ ਅਮਰਜੀਤ ਸਿੰਘ ਨਾਲ ‘ਆਪ’ ‘ਚ ਸ਼ਾਮਲ

ਜਲੰਧਰ ’ਚ ਬਾਦਲ ਦਲ ਦੇ ਸੀਨੀਅਰ ਆਗੂ ਅਤੇ ਡਿਪਟੀ ਮੇਅਰ ਅਰਵਿੰਦਰ ਕੌਰ ਓਬਰਾਏ ਵੀ ਸੋਮਵਾਰ ਨੂੰ ਹੀ ਆਪਣੇ ਪਤੀ ਤੇ ਸਾਬਕਾ ਕੌਂਸਲਰ ਕੁਲਦੀਪ ਸਿੰਘ ਓਬਰਾਏ ਬਾਦਲ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

AAP joining

ਜਲੰਧਰ ਦੀ ਡਿਪਟੀ ਮੇਅਰ ਅਰਵਿੰਦਰ ਕੌਰ ਓਬਰਾਏ ਬਾਦਲ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਨਵੇਂ ਆਗੂਆਂ ਦਾ ਸੁਆਗਤ ਕਰਦਿਆਂ ਸੰਜੇ ਸਿੰਘ ਨੇ ਕਿਹਾ ਕਿ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੇ ਕੰਮ ਕਰਨ ਦੇ ਰਵਾਇਤੀ ਤਰੀਕੇ ਤੋਂ ਅੱਕੇ ਹੋਏ ਹਨ ਅਤੇ ਉਹ ਸੂਬੇ ਦੀ ਸਿਆਸੀ ਪ੍ਰਣਾਲੀ ਵਿੱਚ ਤਬਦੀਲੀ ਚਾਹੁੰਦੇ ਹਨ। ਉਨਾਂ ਕਿਹਾ ਕਿ ਸਮਾਜ ਦੀ ਸੇਵਾ ਕਰਨ ਲਈ ਆਮ ਆਦਮੀ ਪਾਰਟੀ ਇੱਕ ਵੱਡਾ ਮੰਚ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,