ਵੀਡੀਓ

ਬਾਦਲ ਨੂੰ ਦਿੱਤੀ “ਫ਼ਖਰ-ਏ-ਕੌਮ” ਦੀ ਉਪਾਧੀ ਵਾਪਸ ਨਹੀਂ ਲਈ ਜਾ ਸਕਦੀ: ਗਿਆਨੀ ਗੁਰਬਚਨ ਸਿੰਘ

August 27, 2015 | By

ਅੰਮਿ੍ਤਸਰ (26 ਅਗਸਤ, 2015): ਬੰਦੀ ਸਿੰਘ ਰਿਹਾਈ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਪੰਜਾਬ ਦੇ ਮੱਖ ਮੰਤਰੀ ਅਤੇ ਬਾਦਲ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਦਿੱਤੀ ਗਈ “ਫ਼ਖਰ-ਏ-ਕੌਮ” ਦੀ ਉਪਾਧੀ ਵਾਪਸ ਲੈਣ ਦੀ ਕੀਤੀ ਮੰਗ ਦੇ ਜਵਾਬ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਫ਼ਖਰ-ਏ-ਕੌਮ ਦੀ ਉਪਾਧੀ ਵਾਪਿਸ ਨਹੀਂ ਲਈ ਜਾ ਸਕਦੀ।

ਬਾਦਲ ਨੂੰ ਦਿੱਤੀ "ਫ਼ਖਰ-ਏ-ਕੌਮ" ਦੀ ਉਪਾਧੀ ਵਾਪਸ ਨਹੀਂ ਲਈ ਜਾ ਸਕਦੀ

ਬਾਦਲ ਨੂੰ ਦਿੱਤੀ “ਫ਼ਖਰ-ਏ-ਕੌਮ” ਦੀ ਉਪਾਧੀ ਵਾਪਸ ਨਹੀਂ ਲਈ ਜਾ ਸਕਦੀ

ਉਨ੍ਹਾਂ ਕਿਹਾ ਕਿ ਇਕੱਲੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਹੀਂ ਬਲਕਿ ਪੰਜ ਤਖ਼ਤ ਸਾਹਿਬਾਨਾਂ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਫ਼ੈਸਲਾ ਕਰਕੇ ਦਿੱਤਾ ਗਿਆ ਹੈ ।

ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਤੋਂ ਇਕ ਬਿਆਨ ਰਾਹੀਂ ਸਿੰਘ ਸਾਹਿਬ ਗਿ: ਗੁਰਬਚਨ ਸਿੰਘ ਨੇ ਕਿਹਾ ਕਿ ਕੁਝ ਸਿੱਖ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੇ ਗਏ ‘ਫ਼ਖਰ-ਏ-ਕੌਮ’ ਐਵਾਰਡ ਨੂੰ ਵਾਪਸ ਲੈਣ ਲਈ ਕਿਹਾ ਗਿਆ ਹੈ ।

ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਹ ਐਵਾਰਡ ਇਕੱਲੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਹੀਂ ਦਿੱਤਾ ਗਿਆ । ਇਸ ਸਬੰਧੀ ਪੰਜ ਸਿੰਘ ਸਾਹਿਬਾਨ ਵੱਲੋਂ ਸਰਬ ਸੰਮਤੀ ਨਾਲ ਫ਼ੈਸਲਾ ਕਰਕੇ ਇਹ ਐਵਾਰਡ ਬਾਦਲ ਨੂੰ ਦਿੱਤਾ ਗਿਆ ਹੈ, ਜਿਸ ਉਪਰ ਕੋਈ ਵੀ ਕਿੰਤੂ ਪ੍ਰੰਤੂ ਨਹੀਂ ਕੀਤਾ ਜਾ ਸਕਦਾ ।

ਗਿਆਨੀ ਗੁਰਬਚਨ ਸਿੰਘ ਨੇ ਇਹ ਵੀ ਕਿਹਾ ਕਿ ਉਹ ਹਮੇਸ਼ਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਰਹੇ ਹਨ ਤੇ ਭਵਿੱਖ ਵਿਚ ਰਹਿਣਗੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,