ਵਿਦੇਸ਼ » ਸਿਆਸੀ ਖਬਰਾਂ

ਚੀਨ ਨੇ ਕਿਹਾ; ਜੇ ਦਲਾਈ ਲਾਮਾ ਵਿਵਾਦਤ ਅਰੁਣਾਚਲ ਪ੍ਰਦੇਸ਼ ਜਾਂਦਾ ਹੈ ਤਾਂ ਰਿਸ਼ਤੇ ਵਿਗੜਨਗੇ

October 30, 2016 | By

ਪੇਇਚਿੰਗ: ਚੀਨ ਨੇ ਭਾਰਤ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਤਿੱਬਤੀ ਆਗੂ ਦਲਾਈ ਲਾਮਾ ਨੂੰ ਅਰੁਣਾਚਲ ਪ੍ਰਦੇਸ਼ ਜਾਣ ਦੀ ਇਜਾਜ਼ਤ ਦਿੱਤੀ ਗਈ ਤਾਂ ਸਰਹੱਦੀ ਇਲਾਕਿਆਂ ’ਚ ਸ਼ਾਂਤੀ ਅਤੇ ਸਥਿਰਤਾ ਨੂੰ ਨੁਕਸਾਨ ਪਹੁੰਚ ਸਕਦਾ ਹੈ। ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਸੱਦੇ ’ਤੇ ਦਲਾਈ ਲਾਮਾ ਨੂੰ ਉਥੇ ਜਾਣ ਦੀ ਭਾਰਤ ਵੱਲੋਂ ਦਿੱਤੀ ਗਈ ਮਨਜ਼ੂਰੀ ਦੀਆਂ ਰਿਪੋਰਟਾਂ ਤੋਂ ਬਾਅਦ ਪੁੱਛੇ ਗਏ ਸਵਾਲ ਦੇ ਜਵਾਬ ’ਚ ਚੀਨੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਲੂ ਕਾਂਗ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ।

(ਫਾਈਲ ਫੋਟੋ)

(ਫਾਈਲ ਫੋਟੋ)

ਕਾਂਗ ਨੇ ਕਿਹਾ ਕਿ ਚੀਨ ਦੀ ਪੂਰਬੀ ਹਿੱਸੇ ’ਚ ਭਾਰਤ ਨਾਲ ਲਗਦੀ ਸਰਹੱਦ ਬਾਰੇ ਪੁਜ਼ੀਸ਼ਨ ਜਿਉਂ ਦੀ ਤਿਉਂ ਅਤੇ ਸਪੱਸ਼ਟ ਹੈ। ਉਨ੍ਹਾਂ ਕਿਹਾ, “ਦਲਾਈ ਲਾਮਾ ਚੀਨ ਵਿਰੋਧੀ ਸਰਗਰਮੀਆਂ ਨਾਲ ਜੁੜੇ ਹੋਏ ਹਨ ਅਤੇ ਚੀਨ-ਭਾਰਤ ਸਰਹੱਦ ਨਾਲ ਸਬੰਧਤ ਮੁੱਦਿਆਂ ’ਤੇ ਉਨ੍ਹਾਂ ਦਾ ਵਤੀਰਾ ਨਿੰਦਣਯੋਗ ਹੈ।”

ਚੀਨੀ ਤਰਜਮਾਨ ਨੇ ਕਿਹਾ ਕਿ ਭਾਰਤ ਨੂੰ ਅਜਿਹੀ ਕੋਈ ਕਾਰਵਾਈ ਨਹੀਂ ਕਰਨੀ ਚਾਹੀਦੀ, ਜਿਸ ਨਾਲ ਦੋਹਾਂ ਮੁਲਕਾਂ ਦੇ ਰਿਸ਼ਤਿਆਂ ’ਚ ਕੋਈ ਤਣਾਅ ਪੈਦਾ ਹੋਵੇ। ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਵਿਕਾਸ ਸਵਰੂਪ ਵੱਲੋਂ ਆਖਿਆ ਜਾਣਾ ਕਿ ਦਲਾਈ ਲਾਮਾ ਪਹਿਲਾਂ ਵੀ ਸੂਬੇ ਦੇ ਦੌਰੇ ’ਤੇ ਜਾ ਚੁੱਕੇ ਹਨ, ਕਾਂਗ ਨੇ ਕਿਹਾ ਕਿ ਪਹਿਲਾਂ ਇਕ ਗਲਤੀ ਕਰਨ ਦਾ ਇਹ ਮਤਲਬ ਨਹੀਂ ਕਿ ਉਸ ਗਲਤੀ ਨੂੰ ਦੁਹਰਾਇਆ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,