November 16, 2015 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ ਸੁੱਚਾ ਸਿੰਘ ਛੋਟੇਪੁਰ ਨੇ ਪੰਜਾਬ ਸਰਕਾਰ ਵੱਲੋਂ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਦੀ ਨਿਖੇਧੀ ਕੀਤੀ ਹੈ।ਸਿੱਖ ਸਿਆਸਤ ਨਾਲ ਫੋਨ ਤੇ ਗੱਲ ਕਰਦਿਆਂ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਸਿੱਖ ਆਗੂਆਂ ਦੀਆਂ ਗ੍ਰਿਫਤਾਰੀਆਂ ਕਰ ਰਹੀ ਹੈ ਇਹ ਸਿੱਧੇ ਤੌਰ ਤੇ ਮਨੁੱਖੀ ਅਧਿਕਾਰਾਂ ਦੀ ਅਵੱਗਿਆ ਹੈ।
ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਨੂੰ ਡਰਾ ਕੇ ਰਾਜ ਨਹੀਂ ਚਲਦੇ ਹੁੰਦੇ ਤੇ ਪੰਜਾਬ ਸਰਕਾਰ ਤੇ ਕਾਬਜ ਮੌਜੂਦਾ ਧਿਰ ਨੂੰ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਇਸਦਾ ਜਵਾਬ ਦੇਣਗੇ।
ਸਰਬੱਤ ਖਾਲਸਾ ਸਮਾਗਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਤੋਂ ਦੁਖੀ ਸਿੱਖ ਸੰਗਤਾਂ ਸਰਬੱਤ ਖਾਲਸਾ ਵਿੱਚ ਪਹੁੰਚੀਆਂ ਤੇ ਸਰਬੱਤ ਖਾਲਸਾ ਸਮਾਗਮ ਵਿੱਚ ਕੋਈ ਵੀ ਮਤਾ ਅਜਿਹਾ ਨਹੀਂ ਸੀ ਜਿਸ ਤੇ ਸਵਾਲ ਚੁੱਕਿਆ ਜਾਵੇ।
Related Topics: Aam Aadmi Party, Punjab Government, Sarbat Khalsa(2015), Sucha Singh Chhotepur