ਸਿੱਖ ਖਬਰਾਂ

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ਼ਾਂ ਵਿੱਚ ਵਿਦਿਆਰਥੀ ਚੋਣਾਂ ‘ਤੇ ਲੱਗੀ ਪਾਬੰਦੀ ਹਟਾਈ ਜਾਵੇ: ਦਲ ਖਾਲਸਾ

August 28, 2015 | By

ਅੰਮ੍ਰਿਤਸਰ ( 27 ਅਗਸਤ, 2015): ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਚੋਣਾਂ ਵਿੱਚ ਬਾਦਲ ਦਲ ਦੇ ਵਿਦਿਆਰਥੀ ਵਿੰਗ ਸੋਈ ਵੱਲੋਂ ਜਿੱਤ ਪ੍ਰਾਪਤ ਕਰਨ ‘ਤੇ ਸਿੱਖ ਜੱਥੇਬੰਦੀ ਦਲ ਖਾਲਸਾ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ਼ਾਂ ਵਿੱਚ ਵਿਦਿਆਰਥੀ ਚੋਣਾਂ ‘ਤੇ 1984 ਤੋਂ ਲੱਗੀ ਗੈਰ ਕਾਨੂੰਨੀ ਪਾਬੰਦੀ ਤੁਰੰਤ ਪਾਬੰਦੀ ਹਟਾਉਣ ਦੀ ਮੰਗ ਕੀਤੀ ਹੈ।

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ

ਯਾਦ ਰਹੇ ਕਿ ਸਿੱਖ ਸੰਘਰਸ਼ ਸ਼ੁਰੂ ਹੋਣ ਤੋਂ ਬਾਅਦ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਮਸਾਂ ਹੀ ਕਿਤੇ ਸਹੀ ਤਰੀਕੇ ਮਾਲ ਵਿਦਿਆਰਥੀ ਚੋਣਾਂ ਹੋਈਆਂ ਹੋਣਗੀਆਂ।

ਦਲ ਦੇ ਬੁਲਾਰੇ ਸ੍ਰ. ਕੰਵਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਦੀ ਬਾਦਲ ਸਰਕਾਰ ਵੱਲੋਂ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਚੋਣਾਂ ‘ਤੇ ਲੱਗੀ ਪਾਬੰਦੀ ਹਟਾਉਣ ਲਈ ਕੋਈ ਯਤਨ ਨਹੀਂ ਕੀਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਉਸ ਸਮੇਂ ਦੀ ਸਰਕਾਰ ਨੇ ਪੰਜਾਬ ਵਿੱਚ ਗੜਬੜ ਦੇ ਨਾਂ ਤੇ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਚੋਣਾਂ ‘ਤੇ ਗੈਰ ਕਾਨੂੰਨੀ ਪਾਬੰਦੀ ਲਾ ਦਿੱਤੀ ਸੀ , ਜੋ ਅਜੇ ਤੱਕ ਜਾਰੀ ਹੈ ਅਤੇ ਸਮੇਂ ਸਮੇਂ ਬਦਲਦੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ।

ਉਨ੍ਹਾਂ ਦੱਸਿਆ ਕਿ ਉਸ ਸਮੇਂ ਪੰਜਾਬ ਵਿੱਚ ਗਵਰਨਰੀ ਰਾਜ ਸੀ ਅਤੇ ਪੰਜਾਬ ਵਿੱਚ ਸਿੱਖ ਸਟੂਡੈਂਟਸ ਦੀ ਚੜਤ ਨੂੰ ਰੋਕਣ ਲਈ ਜਾਣ-ਬੁੱਝ ਕੇ ਇਨਾਂ ਚੋਣਾਂ ਤ’ੇ ਪਾਬੰਦੀ ਲਾਈ ਗਈ ਸੀ।

ਬਾਦਲ ਦਲ ਦੀ ਦੋਗਲੀ ਨੀਤੀ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬਾਦਲ ਦਲ ਦੇ ਵਿਦਿਆਰਥੀ ਵਿੰਗ ਵੱਲੋਂ ਚੋਣਾਂ ਜਿੱਤਣ ਤੋਂ ਬਾਅਦ ਹੁਣ ਉਸਦੀ ਅੱਖ ਦਿੱਲੀ ਯੂਨੀਵਰਸਿਟੀ ਦੀਆਂ ਚੋਣਾਂ ਜਿੱਤਣ ‘ਤੇ ਹੈ।ਪਰ ਦੁਜੇ ਪਾਸੇ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਚੋਣਾਂ ‘ਤੇ ਪਾਬੰਦੀ ਜਿਊ ਦੀ ਤਿਉਂ ਕਾਇਮ ਹੈ।ਉਨ੍ਹਾਂ ਪੰਜਾਬ ਦੇ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਸ ਮੁੱਦੇ ‘ਤੇ ਸਥਿਤੀ ਸਪੱਸ਼ਟ ਕਰਨ ਨੂੰ ਕਿਹਾ।

ਸ੍ਰ. ਕੰਵਰਪਾਲ ਸਿੰਘ ਨੇ ਕਿਹਾ ਕਿ ਰਿਪੋਰਟਾਂ ਜ਼ਾਹਿਰ ਕਰਦੀਆਂ ਹਨ ਕਿ ਬਾਦਲ ਦਲ ਵਿਦਿਆਰਥੀਆਂ ਦੀ ਆਪਣੀ ਜੱਥੇਬੰਦੀ ਦਾ ਘੇਰਾ ਚੰਡੀਗੜ ਅਤੇ ਬਾਹਰ ਵਧਾਉਣਾ ਚਾਹੁੰਦਾ ਹੈ, ਪਰ ਬਦਕਿਸਮਤੀ ਨਾਲ ਪੰਜਾਬ ਦੀਆਂ ਯੁਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਅਜਿਹੇ ਮੌਕਿਆਂ ਤੋਂ ਵਾਝਿਆਂ ਰੱਖਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਾਵਾਨਾਂ ਨੂੰ ਵੀ ਵੱਧਣ-ਫੁੱਲਣ, ਸਿੱਖਣ ਅਤੇ ਵਿਦਿਆਰਥੀ ਜੀਵਨ ਵਿੱਚ ਹੀ ਰਾਜਨੀਤੀ ਸ਼ੁਰੂ ਕਰਨ ਦੀ ਲੋੜ ਹੈ।

ਉਨਾਂ ਦੋਸ਼ ਲਾਇਆ ਕਿ ਬਾਦਲ ਦਲ, ਭਾਜਪਾ ਅਤੇ ਕਾਂਗਰਸ ਵਿਦਿਆਰਥੀ ਚੋਣਾਂ ਵਿੱਚ ਗੈਰ ਕਾਨੂੰਨੀ ਪਾਬੰਦੀ ਲਾ ਕੇ ਆਪਣੇ ਪੁੱਤਰਾਂ ਅਤੇ ਰਿਸ਼ਤੇਦਾਰਾਂ ਨੂੰ ਹੀ ਰਾਜਨੀਤੀ ਵਿੱਚ ਅੱਗੇ ਲਿਆ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,