ਸਿਆਸੀ ਖਬਰਾਂ » ਸਿੱਖ ਖਬਰਾਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਫਰਵਰੀ ਦੇ ਅਖੀਰ ‘ਚ ਹੋਣ ਦੀ ਆਸ: ਮੀਡੀਆ ਰਿਪੋਰਟ

January 31, 2017 | By

ਨਵੀਂ ਦਿੱਲੀ: ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 26 ਫਰਵਰੀ ਨੂੰ ਹੋਣ ਦੀਆਂ ਸੰਭਾਵਨਾਵਾਂ ਹਨ। ਮੁੱਖ ਮੁਕਾਬਲਾ ਭਾਜਪਾ ਦੇ ਸਮਰਥਨ ਵਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਸਰਨਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵਿਚ ਹੈ।

ਕਿਆਸਅਰਾਈਆਂ ਲਈਆਂ ਜਾ ਰਹੀਆਂ ਹਨ ਕਿ ਇਸ ਵਾਰ ਹੋਰ ਧਿਰਾਂ ਵੀ ਗੁਰਦੁਆਰਾ ਚੋਣਾਂ ‘ਚ ਹਿੱਸਾ ਲੈਣਗੀਆਂ। ਹਾਲਾਂਕਿ ਆਮ ਆਦਮੀ ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਨਾ ਤਾਂ ਖੁਦ ਗੁਰਦੁਆਰਾ ਚੋਣਾਂ ‘ਚ ਹਿੱਸਾ ਲਏਗੀ ਨਾ ਕਿਸੇ ਨੂੰ ਹਮਾਇਤ ਦੇਵੇਗੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਕੁਲ 55 ਮੈਂਬਰ ਹੁੰਦੇ ਹਨ ਜਿਨ੍ਹਾਂ ਵਿਚੋਂ 46 ਮੈਂਬਰ ਸਿੱਖ ਸੰਗਤ ਦੀਆਂ ਵੋਟਾਂ ਨਾਲ ਚੁਣੇ ਜਾਂਦੇ ਹਨ। ਦਿੱਲੀ ਕਮੇਟੀ ਦੇ ਪ੍ਰਬੰਧ ਅਧੀਨ 10 ਇਤਿਹਾਸਕ ਗੁਰਦੁਆਰੇ ਅਤੇ 30 ਵਿਦਿਅਕ ਅਦਾਰੇ ਹਨ। ਮੌਜੂਦਾ ਕਮੇਟੀ 2013 ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਅਗਵਾਈ ‘ਚ ਕੰਮ ਕਰ ਰਹੀ ਹੈ।

ਪ੍ਰਤੀਕਾਤਮਕ ਤਸਵੀਰ

ਪ੍ਰਤੀਕਾਤਮਕ ਤਸਵੀਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਜੋ ਕਿ ਬਾਦਲ ਦਲ ਦੀ ਦਿੱਲੀ ਇਕਾਈ ਦੇ ਵੀ ਪ੍ਰਧਾਨ ਹਨ, ਨੇ ਟਾਈਮਸ ਆਫ ਇੰਡੀਆ (ToI) ਨਾਲ ਗੱਲ ਕਰਦਿਆਂ ਦੱਸਿਆ, “ਅਸੀਂ ਘਰ-ਘਰ ਜਾ ਕੇ ਵੋਟਰਾਂ ਤਕ ਪ੍ਰਚਾਰ ਕਰ ਰਹੇ ਹਾਂ ਕਿ ਅਸੀਂ ਪਿਛਲੇ ਚਾਰ ਸਾਲਾਂ ‘ਚ ਪ੍ਰਬੰਧ ‘ਚ ਕੀ ਸੁਧਾਰ ਲਿਆਂਦਾ ਹੈ।” ਮਨਜੀਤ ਸਿੰਘ ਨੇ ਅੱਗੇ ਦੱਸਿਆ ਕਿ ਮੌਜੂਦਾ ਕਮੇਟੀ ਨੇ ਸਿੱਖ ਇਤਿਹਾਸ ਅਤੇ ਵਿਰਸੇ ਦੀ ਸੰਭਾਲ ਅਤੇ ਪ੍ਰਚਾਰ ਲਈ ਕੀ ਕੰਮ ਕੀਤੇ ਹਨ।

ਦੂਜੇ ਪਾਸੇ, ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦਾ ਕਹਿਣਾ ਹੈ ਕਿ ਉਹ ਸੰਗਤ ਸਾਹਮਣੇ ਇਨ੍ਹਾਂ ਵਲੋਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਨੂੰ ਨਸ਼ਰ ਕਰਨਗੇ ਜੋ ਬਾਦਲ ਦਲ ਨੇ 2013 ਚੋਣਾਂ ਵੇਲੇ ਕੀਤੇ ਸਨ। ਜ਼ਿਕਰਯੋਗ ਹੈ ਕਿ ਸਰਨਾ ਧੜੇ ਕੋਲ ਦਿੱਲੀ ਕਮੇਟੀ ਦਾ ਪ੍ਰਬੰਧ 2002 ਤੋਂ 2013 ਤਕ ਰਿਹਾ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Delhi Committee (DSGMC) Polls Expected by February End: Media Report …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,