Site icon Sikh Siyasat News

ਚੀਨ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪ੍ਰਕਾਸ਼ਿਤ ਕਰਵਾ ਕੇ ਹੋਰ ਮੁਲਕਾਂ ਵਿੱਚ ਭੇਜਣ ਵਾਲੇ ਖਿਲਾਫ ਪਰਚਾ ਦਰਜ਼

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਮ੍ਰਿਤਸਰ ( 29 ਨਵੰਬਰ, 2014): ਇੱਕ ਚੀਨੀ ਨਾਗਰਿਕ ਧਮਿੰਦਰ ਨੰਦ ਵੱਲੋਂ ਸ਼੍ਰੀ ਗੁਰ ਗ੍ਰੰਥ ਸਾਹਿਬ ਦੇ ਸਰੂਪ ਚੀਨ ਵਿੱਚੋਂ ਛਪਵਾਕੇ ਹੋਰ ਮੁਲਕਾਂ ਵਿੱਚ ਭੇਜਣ ਦੇ ਮਾਮਲੇ ਵਿੱਚ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਦੀ ਲਿਖਤੀ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਕੋਤਵਾਲੀ ‘ਚ ਧਾਰਾ 295 ਏ ਤਹਿਤ ਪਰਚਾ ਹੋਇਆ ਹੈ।

ਚੀਨ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਛਾਪਣ ਦਾ ਮਾਮਲਾ ਸਾਹਮਣੇ ਆਉਂਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ ‘ਚ ਪਰਚਾ ਦਰਜ ਕਰਵਾ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਮਰੀਕਾ ਤੋਂ ਸੂਚਨਾ ਮਿਲੀ ਸੀ ਕਿ ਚੀਨੀ ਨਾਗਰਿਕ ਥਮਿੰਦਰ ਨੰਦ ਨਾਮਕ ਵਿਅਕਤੀ ਭਾਰੀ ਮਾਤਰਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਛਪਾਈ ਕਰਕੇ ਵਿਦੇਸ਼ਾਂ ਵਿਚ ਭੇਜ ਰਿਹਾ ਹੈ।

ਜਦੋਂ ਅਮਰੀਕਾ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਇਸ ਥਮਿੰਦਰ ਨੰਦ ਦੇ ਨਾਲ ਸੰਪਰਕ ਕੀਤਾ ਤਾਂ ਉਸ ਨੇ ਉਸ ਨੂੰ ਘੱਟ ਤੋਂ ਘੱਟ ਇਕ ਹਜ਼ਾਰ ਸਰੂਪ ਛਾਪਣ ਦਾ ਆਰਡਰ ਦਿੱਤੇ ਜਾਣ ਦੀ ਗੱਲ ਕਹੀ, ਜਿਸ ਦੀ ਸੂਚਨਾ ਉਸ ਨੇ ਤੁਰੰਤ ਐੱਸ. ਜੀ. ਪੀ. ਸੀ. ਨੂੰ ਦਿੱਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version