ਸਿੱਖ ਖਬਰਾਂ

ਸਿੱਖਾਂ ਦੀ ਘੱਟਦੀ ਆਬਾਦੀ ਚਿੰਤਾ ਦਾ ਵਿਸ਼ਾ: ਗਿਆਨੀ ਗੁਰਬਚਨ ਸਿੰਘ

August 26, 2015 | By

ਜੱਥੇਦਾਰ ਗਿਆਨੀ ਗੁਰਬਚਨ ਸਿੰਘ

ਜੱਥੇਦਾਰ ਗਿਆਨੀ ਗੁਰਬਚਨ ਸਿੰਘ

ਸ੍ਰੀ ਆਨੰਦਪੁਰ ਸਾਹਿਬ (25 ਅਗਸਤ, 2015): ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਗਿਆਨੀ ਗੁਰਬਚਨ ਸਿੰਘ ਨੇ ਭਾਰਤ ਸਰਕਾਰ ਵੱਲੋਂ ਧਰਮ ’ਤੇ ਅਧਾਰਿਤ ਕਰਵਾੲੀ ਗਈ ਜਨਗਣਨਾ ਦੇ ਜਾਰੀ ਅੰਕੜਿਆਂ ਵਿੱਚ ਸਿੱਖਾਂ ਦੀ ਅਬਾਦੀ ਵਿੱਚ 0.2 ਫੀਸਦੀ ਘਟਣ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ ਅਤੇ ਇਹ ਸਮੁੱਚੀ ਸਿੱਖ ਕੌਮ ਲਈ ਚਿੰਤਾ ਦਾ ਵਿਸ਼ਾ ਹੈ।

ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ੳੁਹ ਪਿਛਲੇ ਕਾਫ਼ੀ ਸਮੇਂ ਤੋਂ ਕੌਮ ਨੂੰ ਕਹਿ ਰਹੇ ਹਨ ਕਿ ਸਿੱਖ ਕੌਮ ਦੀ ਅਾਬਾਦੀ ਲਗਾਤਾਰ ਘਟਦੀ ਜਾ ਰਹੀ ਹੈ ਅਤੇ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ। ੳੁਨ੍ਹਾਂ ਪਹਿਲਾਂ ਵੀ ਕਈ ਵਾਰੀ ਕਿਹਾ ਹੈ, ਜਦੋਂਕਿ ਤਖ਼ਤ ਕੇਸਗੜ੍ਹ ਸਾਹਿਬ ਤੋਂ ਵੀ ਖ਼ਾਲਸਾ ਪੰਥ ਨੂੰ ਅਪੀਲ ਕੀਤੀ ਹੈ ਕਿ ਸਿੱਖ ਕੌਮ ਦੀ ਘੱਟ ਰਹੀ ਅਾਬਾਦੀ ਨੂੰ ਕਾਬੂ ਕੀਤਾ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,