ਗਿਆਨੀ ਹਰਪ੍ਰੀਤ ਸਿੰਘ

ਸਿੱਖ ਖਬਰਾਂ

ਗੁਰੂ ਸਾਹਿਬ ਬਾਰੇ ਮੰਦ-ਟਿੱਪਣੀ ਕਰਨ ਵਾਲੇ ਵਿਰੁਧ ਸ਼੍ਰੋ.ਗੁ.ਪ੍ਰ.ਕ. ਮਾਮਲਾ ਦਰਜ਼ ਕਰਵਾਏ: ਗਿਆਨੀ ਹਰਪ੍ਰੀਤ ਸਿੰਘ

By ਸਿੱਖ ਸਿਆਸਤ ਬਿਊਰੋ

April 24, 2019

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਵਲੋਂ ਲਾਏ ਗਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਅੱਜ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਜੋ ਨਿਸ਼ਾਨ ਸਿੰਘ (ਸੂਬਾ ਪ੍ਰਧਾਨ ਜਨ ਨਾਇਕ ਜਨਤਾ ਪਾਰਟੀ ਅਤੇ ਸਾਬਕਾ ਐਮ.ਐਲ.ਏ ਹਰਿਆਣਾ) ਨੇ ਡੇਰਾ ਸਿਰਸਾ ਪ੍ਰੇਮੀਆਂ ਦੇ ਸਮਾਗਮ (ਟੋਹਾਣਾ ਜ਼ਿਲ੍ਹਾ ਫਤਿਆਬਾਦ ਹਰਿਆਣਾ) ਵਿਖੇ ਬੋਲਦਿਆਂ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਬਲਾਤਕਾਰੀ ਸਾਧ ਗੁਰਮੀਤ ਰਾਮ ਰਹੀਮ ਨਾਲ ਕਰਕੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਉਕਤ ਮਾਮਲੇ ਤੇ ਕਾਰਵਾਈ ਕਰਦਿਆਂ ਸ਼੍ਰੋ.ਗੁ.ਪ੍ਰ.ਕ., ਸ੍ਰੀ ਅੰਮ੍ਰਿਤਸਰ ਨੂੰ ਆਦੇਸ਼ ਕੀਤਾ ਹੈ ਕਿ ਇਸ ਦੋਸ਼ੀ ਵਿਅਕਤੀ ’ਤੇ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ ਤਹਿਤ ਭਾਰਤੀ ਸਜ਼ਾਵਲੀ ਦੀ ਧਾਰਾ 295-ਏ ਹੇਠ ਪਰਚਾ ਦਰਜ਼ ਕਰਵਾਇਆ ਜਾਵੇ ਤਾਂ ਜੋ ਦੁਬਾਰਾ ਕੋਈ ਵਿਅਕਤੀ ਐਸੀ ਗਲਤੀ ਨਾ ਕਰੇ।

ਬਿਆਨ ਵਿਚ ਅੱਗੇ ਕਿਹਾ ਗਿਆ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਚੋਣ ਰੈਲੀਆਂ ਵਿਚ ਧਰਮ ਸਬੰਧੀ ਬੋਲਣ ਲੱਗਿਆ ਸੰਕੋਚ ਕੀਤਾ ਜਾਵੇ ਤਾਂ ਕੇ ਗਲਤ ਬੋਲਣ ਨਾਲ ਕਿਸੇ ਦੀ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪੁੱਜੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: