ਪੰਜਾਬ ਦੀ ਰਾਜਨੀਤੀ » ਸਿਆਸੀ ਖਬਰਾਂ

ਫੂਲਕਾ ਨੇ ਆਮ ਆਦਮੀ ਪਾਰਟੀ ਵੱਲੋਂ ਨਜ਼ਰ ਅੰਦਾਜ਼ ਕਰਨ ਦਾ ਦਿੱਤਾ ਇਸ਼ਾਰਾ

April 30, 2016 | By

 ਐਚ.ਐਸ. ਫੂਲਕਾ

ਐਚ.ਐਸ. ਫੂਲਕਾ

ਜਲੰਧਰ: ਆਮ ਆਦਮੀ ਪਾਰਟੀ ਦੇ ਮੁੱਖ ਆਗੂਆਂ ਵਿੱਚੋਂ ਸੀਨੀਅਰ ਐਡਵੋਕੇਟ  ਐਚ.ਐਸ. ਫੂਲਕਾ ਵੱਲੋਂ ਆਪਣੇ ਫੇਸਬੁੱਕ ਖਾਤੇ ‘ਤੇ ਜਾਰੀ ਕੀਤੀ ਵੀਡੀਓੁ ਵਿੱਚ ਉਨ੍ਹਾਂ ਨੇ ਪਾਰਟੀ ਵੱਲੋਂ ਨਜ਼ਰ ਅੰਦਾਜ਼ ਕਰਨ ਦਾ ਇਸ਼ਾਰਾ ਕੀਤਾ ਹੈ।

ਸ੍ਰ. ਫੂਲਕਾ ਨੇ ਦੁਪਹਿਰ ਵੇਲੇ ਆਪਣੇ ਫੇਸਬੁੱਕ ਅਕਾਊਂਟ ’ਤੇ ਅੱਪਲੋਡ ਕੀਤੀ ਵੀਡੀਓ ਵਿੱਚ ਇਸ ਗੱਲ ਦਾ ਇਸ਼ਾਰਾ ਕੀਤਾ ਹੈ ਕਿ ਟਿਕਟਾਂ ਦੇ ਚਾਹਵਾਨ ਉਨ੍ਹਾਂ ਤੱਕ ਕੋਈ ਪਹੁੰਚ ਨਾ ਕਰਨ ਕਿਉਂਕਿ ਟਿਕਟਾਂ ਵੰਡਣ ਦੇ ਮਾਮਲੇ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਨਹੀਂ ਹੋਵੇਗੀ। ਉਨ੍ਹਾਂ ਨੇ ਇਹ ਇਸ਼ਾਰਾ ਵੀ ਕੀਤਾ ਹੈ ਕਿ ਟਿਕਟਾਂ ਦੀ ਵੰਡ ਵਿੱਚ ਚਾਹਵਾਨ ਸਿਰਫ਼ ਪੰਜਾਬ ਦੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨਾਲ ਹੀ ਸੰਪਰਕ ਕਰਨ। ਇਹ ਵੀਡੀਓ ਏਨੀ ਤੇਜ਼ੀ ਨਾਲ ਵਾਇਰਲ ਹੋਈ ਹੈ ਕਿ ਇਸ ਨੇ ਵਿਦੇਸ਼ਾਂ ਵਿੱਚ ਵੀ ‘ਆਪ’ ਦੇ ਸਮਰਥਕਾਂ ਵਿਚ ਤਰਥੱਲੀ ਮਚਾ ਦਿੱਤੀ ਹੈ।a

ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ‘ਆਪ’ ਵੱਲੋਂ ਬਣਾਈ ਗਈ ਨੈਸ਼ਨਲ ਐਗਜ਼ੀਕਿਊਟਿਵ ਕਮੇਟੀ ਵਿਚ ਵੀ ਐਚ.ਐਸ. ਫੂਲਕਾ ਨੂੰ ਸ਼ਾਮਲ ਨਾ ਕੀਤੇ ਜਾਣ ’ਤੇ ਪਾਰਟੀ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਪਈਆਂ ਸਨ ਕਿ ਸ੍ਰੀ ਫੂਲਕਾ ਨੂੰ ‘ਆਪ’ ਨੇ ਪੰਜਾਬ ਦੀ ਸਿਆਸਤ ਤੋਂ ਹਾਸ਼ੀਏ ’ਤੇ ਧੱਕ ਦਿੱਤਾ ਹੈ।

ਇਸ ਖ਼ਬਰ ਨੂੰ ਅੰਗਰੇਜ਼ੀ ਵਿੱਚ ਪੜ੍ਹਨ ਲਈ ਵੇਖੋ:

H S Phoolka hints at being marginalised in Aam Aadmi Party

ਉਨ੍ਹਾਂ ਵੱਲੋਂ ਜਾਰੀ ਕੀਤੀ ਗਈ ਵੀਡੀਓ ਵਿੱਚ ਉਨ੍ਹਾਂ ਕਿਹਾ ਕਿ ਨਾ ਤਾਂ ਉਹ ਚੋਣ ਮੁਹਿੰਮ ਕਮੇਟੀ ਦੇ ਮੈਂਬਰ ਹਨ ਤੇ ਨਾ ਹੀ ਚੋਣ ਮੈਨੀਫੈਸਟੋ ਕਮੇਟੀ, ਪੀ.ਏ.ਸੀ. ਦੇ ਮੈਂਬਰ ਹਨ। ਨਾ ਹੀ ਉਹ ਸਕਰੀਨਿੰਗ ਕਮੇਟੀ ਦੇ ਮੈਂਬਰ ਹਨ ਤੇ ਹਾਲ ਹੀ ਵਿੱਚ ਬਣਾਈ ਗਈ ਨੈਸ਼ਨਲ ਐਗਜ਼ੈਕੇਟਿਵ ਕਮੇਟੀ ਦੇ ਵੀ ਉਹ ਮੈਂਬਰ ਨਹੀਂ ਹਨ। ਇਸ ਲਈ ਜਿਹੜੇ ਆਗੂ ‘ਆਪ’ ਦੀਆਂ ਟਿਕਟਾਂ ਲੈਣਾ ਚਾਹੁੰਦੇ ਹਨ ਉਹ ਉਨ੍ਹਾਂ ਦੇ ਲੁਧਿਆਣਾ ਜਾਂ ਦਿੱਲੀ ਵਿਚਲੇ ਦਫਤਰ ਗੇੜੇ ਨਾ ਮਾਰਨ।

ਉਨ੍ਹਾਂ ਸਪੱਸ਼ਟ ਕੀਤਾ ਕਿ ਸੁੱਚਾ ਸਿੰਘ ਛੋਟੇਪੁਰ ਹੀ ਪੰਜਾਬ ਵਿੱਚ ‘ਆਪ’ ਦੇ ਸੁਪਰੀਮ ਲੀਡਰ ਹਨ, ਜਿਨ੍ਹਾਂ ਨੇ ਚੋਣ ਲੜਨੀ ਹੈ ਉਹ ਉਨ੍ਹਾਂ ਤੱਕ ਹੀ ਪਹੁੰਚ ਕਰਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,