ਸਿਆਸੀ ਖਬਰਾਂ

“ਮੈਨੂੰ ਨਹੀਂ ਲਗਦਾ ਕਿ ਭਗਵੰਤ ਮਾਨ ਵੱਖਰੀ ਪਾਰਟੀ ਬਣਾਉਣਗੇ”: ਫੂਲਕਾ

April 30, 2017 | By

ਜਗਰਾਉਂ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਐੱਚ ਐੱਸ ਫੂਲਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਵੈ-ਪੜਚੋਲ ਕਰਕੇ ਜ਼ਮੀਨੀ ਪੱਧਰ ’ਤੇ ਮੁੜ ਮਿਹਨਤ ਕਰੇਗੀ। ਫੂਲਕਾ ਨੇ ਜਗਰਾਉਂ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਸੰਸਦ ਮੈਂਬਰ ਭਗਵੰਤ ਮਾਨ ਬਾਰੇ ਟਿੱਪਣੀ ਕਰਨ ਤੋਂ ਸੰਕੋਚ ਕੀਤਾ। ਭਗਵੰਤ ਮਾਨ ਦੇ ਸਿਆਸੀ ਭਵਿੱਖ ਬਾਰੇ ਪੁੱਛਣ ’ਤੇ ਪਹਿਲਾਂ ਫੂਲਕਾ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਪਰ ਬਾਅਦ ਵਿੱਚ ਆਖਿਆ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਮਾਨ ਵੱਖਰੀ ਪਾਰਟੀ ਬਣਾਉਣਗੇ।

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਐੱਚ ਐੱਸ ਫੂਲਕਾ (ਫਾਈਲ ਫੋਟੋ)

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਐੱਚ ਐੱਸ ਫੂਲਕਾ (ਫਾਈਲ ਫੋਟੋ)

ਫੂਲਕਾ ਦਾ ਮੰਨਣਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨੇ ਜਾਣ ਤੋਂ ਵਧੇਰੇ ਨੁਕਸਾਨ ਮਨਪ੍ਰੀਤ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ, ਪਰਗਟ ਸਿੰਘ ਤੇ ਜਗਮੀਤ ਸਿੰਘ ਬਰਾੜ ਵਰਗੇ ਚੰਗੇ ਅਕਸ ਵਾਲੇ ਲੀਡਰਾਂ ਨੂੰ ਪਾਰਟੀ ਵਿੱਚ ਸ਼ਾਮਲ ਨਾ ਕਰਨ ਨਾਲ ਹੋਇਆ। ਜਦੋਂ ਫੂਲਕਾ ਨੂੰ ਪੁੱਛਿਆ ਗਿਆ ਕਿ ਇਨ੍ਹਾਂ ਆਗੂਆਂ ਦੇ ਸ਼ਾਮਲ ਹੋਣ ਵਿੱਚ ਅੜਿੱਕਾ ਕੌਣ ਬਣਿਆ ਤਾਂ ਉਨ੍ਹਾਂ ਜਵਾਬ ਦੇਣ ਤੋਂ ਟਾਲਾ ਵੱਟ ਲਿਆ। ਫੂਲਕਾ ਨੇ ਖ਼ੁਲਾਸਾ ਕੀਤਾ ਕਿ ‘ਆਪ’ ਪਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਸੂਬੇ ਵਿੱਚ ਦਰਜਨਾਂ ਲਾਇਬ੍ਰੇਰੀਆਂ ਖੋਲ੍ਹਣ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਜਗਰਾਉਂ ਤੋਂ ਹੋਵੇਗੀ। ਇਸ ਮੌਕੇ ‘ਆਪ’ ਦੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ (ਜਗਰਾਉਂ), ਜਗਤਾਰ ਸਿੰਘ ਹਿੱਸੋਵਾਲ (ਰਾਏਕੋਟ) ਤੇ ਮੀਤ ਹੇਅਰ (ਬਰਨਾਲਾ) ਵੀ ਹਾਜ਼ਰ ਸਨ।

ਸਬੰਧਤ ਖ਼ਬਰ:

ਭਗਵੰਤ ਮਾਨ ਵਲੋਂ ਕੇਜਰੀਵਾਲ ਨੂੰ ਖਰੀਆਂ ਸੁਣਾਉਣ ਦੇ ਮਾਮਲੇ ‘ਚ ਦੀ ਹਮਾਇਤ ‘ਚ ਆਏ ਧਰਮਵੀਰ ਗਾਂਧੀ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,