ਸਿੱਖ ਖਬਰਾਂ

ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਦੇ ਮਾਮਲੇ ‘ਤੇ ਪ੍ਰਕਾਸ਼ ਸਿੰਘ ਬਾਦਲ ਨਾਲ ਕਰਾਂਗਾ ਵਿਚਾਰ-ਵਟਾਂਦਰਾ: ਰਾਜਨਾਥ ਸਿੰਘ

January 8, 2015 | By

Rajnath

ਭਾਰਤੀ ਗ੍ਰਹਿ ਮੰਤਰੀ ਰਾਜਨਾਥ ਸਿੰਘ

ਨਵੀਂ ਦਿੱਲੀ (7 ਜਨਵਰੀ 2015): ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਬਾਰੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ 5 ਰਾਜਾਂ ਦੇ ਮੁੱਖ ਮੰਤਰੀਆਂ ਨੂੰ ਜੇਲ੍ਹਾਂ ਵਿਚ ਬੰਦ 13 ਸਿੰਘਾਂ ਦੀ ਰਿਹਾਈ ਸਬੰਧੀ ਲਿਖੇ ਪੱਤਰ ਬਾਰੇ ਪੁੱਛੇ ਇਕ ਪ੍ਰਸ਼ਨ ਦਾ ਉੱਤਰ ਵਿੱਚ ਭਾਰਤੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਹੈ ਕਿ ਉਹ 13 ਬੰਦੀ ਸਿੰਘਾਂ ਦੀ ਰਿਹਾਈ ਬਾਰੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕਰਨਗੇ ।

ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਕਰਨਾਟਕ, ਰਾਜਸਥਾਨ ਤੇ ਗੁਜਰਾਤ ਦੇ ਮੁੱਖ ਮੰਤਰੀਆਂ ਨੂੰ ਲਿਖੇ ਪੱਤਰਾਂ ਵਿਚ ਬਾਦਲ ਨੇ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਪਹਿਲਾਂ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਹੈ।

ਇਨ੍ਹਾਂ ਵਿਚ ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ ਤੇ ਗੁਰਮੀਤ ਸਿੰਘ ਵੀ ਸ਼ਾਮਿਲ ਹਨ ਜੋ ਸਾਬਕਾ ਮੁੱਖ ਮੰਤਰੀ ਬਿਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਤਹਿਤ ਜੇਲ੍ਹ ਵਿਚ ਹਨ ।

ਬਾਦਲ ਨੇ ਇਸ ਕਿਸਮ ਦਾ ਪੱਤਰ ਹੀ ਦਿੱਲੀ ਦੇ ਲੈਫਟੀਨੈਂਟ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਵੀ ਲਿਖਿਆ ਹੈ। ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਸਿੱਖ ਕੈਦੀਆਂ ਦੀ ਰਿਹਾਈ ਲਈ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,