January 9, 2015 | By ਸਿੱਖ ਸਿਆਸਤ ਬਿਊਰੋ
ਨਵੀਂ ਦਿੱਲੀ (8 ਜਨਵਰੀ, 2015): ਸਜ਼ਾ ਪੂਰੀ ਕਰ ਚੁੱਕੇ ਸਿੱਖ ਰਾਜਸੀ ਨਜ਼ਰਬੰਦਾਂ ਦੀ ਰਿਹਾਈ ਲਈ ਅੱਜ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਇਕ ਵਫ਼ਦ ਨੇ ਅੱਜ ਨਵੀਂ ਦਿੱਲੀ ‘ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕਰਕੇ ਇਸ ਸਬੰਧ ‘ਚ ਛੇਤੀ ਕਾਰਵਾਈ ਕਰਨ ਦੀ ਮੰਗ ਕੀਤੀ।
ਗ੍ਰਹਿ ਮੰਤਰੀ ਨੇ ਸਿਆਸੀ ਪੱਧਰ ‘ਤੇ ਇਸ ਸਬੰਧੀ ਕਾਰਵਾਈ ਕਰਨ ਬਾਰੇ ਕੋਈ ਸਪੱਸ਼ਟ ਹਾਂ ਜਾਂ ਨਾਂਹ ਨਾ ਨਹੀਂ ਕੀਤੀ ਪਰ ਜਾਣਕਾਰ ਮਾਹਿਰਾਂ ਦਾ ਮੰਨਣਾ ਹੈ ਕਿ ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨਾ ਸਿਰਫ਼ ਮੁਸ਼ਕਿਲ ਸਗੋਂ ਅਸੰਭਵ ਹੈ।
ਗ੍ਰਹਿ ਮੰਤਰਾਲੇ ਨੇ ਦਲੀਲ ਦਿੰ ਦਿਆਂ ਕਿਹਾ ਕਿ ਦੋਸ਼ੀ ਪਾਏ ਗਏ ਮੁਜਰਮਾਂ ਦੀ ਰਿਹਾਈ ਕਿਸੇ ਵੀ ਕੀਮਤ ‘ਤੇ ਸੰਭਵ ਨਹੀਂ ਹੈ । ਅਜਿਹਾ ਹੋਣ ਦੀ ਸੂਰਤ ‘ਚ ਜਨਤਾ ‘ਚ ਸਰਕਾਰ ਪ੍ਰਤੀ ਗ਼ਲਤ ਸੰਦੇਸ਼ ਜਾਵੇਗਾ ।
7 ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਭੁੱਖ-ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖ਼ਾਲਸਾ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਇਸ ਨੂੰ ਵਿਸਤਰਿਤ ਰੂਪ ਦਿੰ ਦਿਆਂ 13 ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਜੋ ਕਿ ਦੇਸ਼ ਦੇ ਵੱਖ-ਵੱਖ ਰਾਜਾਂ ਦੀਆਂ ਜੇਲ੍ਹਾਂ ‘ਚ ਬੰਦ ਹਨ।
ਡੇਢ ਮਹੀਨਾ ਪਹਿਲਾਂ ਲਿਖੀ ਇਸ ਚਿੱਠੀ ਤੋਂ ਬਾਅਦ ਅੱਜ ਇਕ ਵਾਰ ਫਿਰ ਮੰਗ ਦੁਹਰਾਉਂਦਿਆਂ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਬਾਦਲ ਦਲ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਇਸ ਸਬੰਧ ‘ਚ ਗ੍ਰਹਿ ਮੰਤਰੀ ਨੂੰ ਮੰਗ-ਪੱਤਰ ਸੌਪਿਆ।
ਮਾਹਿਰਾਂ ਮੁਤਾਬਿਕ ਸਰਕਾਰ ਜਿਸ ਤਰਾਂ ਸਰਕਾਰ ਨੇ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ, ਅਜਿਹੇ ‘ਚ ਸਿੱਖ ਬੰਦੀਆਂ ਨੂੰ ਛੱਡਣ ਦੀ ਸੰਭਾਵਨਾ ਨਹੀਂ ਹੈ ।
Related Topics: Avtar Singh Makkar, Badal Dal, Rajnath Singh, sukhbir singh badal