ਸਿਆਸੀ ਖਬਰਾਂ » ਸਿੱਖ ਖਬਰਾਂ

ਬਾਦਲ ਦਲ-ਡੇਰਾ ਸਿਰਸਾ ਭਾਈਵਾਲੀ: ਹੋਰਨਾਂ ਨੂੰ ਵੀ “ਜਾਂਚ” ਦੇ ਘੇਰੇ ‘ਚ ਲੈਣ ਦੀਆਂ ਤਿਆਰੀਆਂ

February 26, 2017 | By

ਪਟਿਆਲਾ: ਬਾਦਲ ਦਲ ਦੇ ਆਗੂਆਂ ਵਲੋਂ ਡੇਰਾ ਸਿਰਸਾ ਦੀਆਂ ਵੋਟਾਂ ਹਾਸਲ ਕਰਨ ਲਈ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣ ਕਰਨ ਦੀ “ਜਾਂਚ” ਲਈ ਬਣੀ ਤਿੰਨ ਮੈਂਬਰੀ ਕਮੇਟੀ ਦੇ ਇੱਕ ਮੈਂਬਰ ਵੱਲੋਂ ਇਸ ਗੱਲ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ ਕਿ 2007 ‘ਚ ਜਾਰੀ ਹੁਕਮਨਾਮੇ ਤੋਂ ਬਾਅਦ ਜੋ ਵੀ ਸਿੱਖ ਆਗੂ ਡੇਰੇ ਦੇ ਸੰਪਰਕ ਵਿੱਚ ਰਿਹਾ ਹੈ, ਉਸ ਨੂੰ ਵੀ ਪੜਤਾਲ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।

kirpal-singh-badungar-1

ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬੰਡੂਗਰ ਨੇ ਮੰਨਿਆ ਹੈ ਕਿ ਤਿੰਨ ਮੈਂਬਰੀ ਜਾਂਚ ਕਮੇਟੀ ਦੀ ਅਜਿਹੀ ਮੰਗ ਸੀ ਕਿ ਪੜਤਾਲ ਹੁਕਮਨਾਮੇ ਦੇ ਵੇਲੇ ਤੋਂ ਹੀ ਕੀਤੀ ਜਾਵੇ ਤੇ ਅਜਿਹੇ ਵਿੱਚ ਜਾਂਚ ਕਮੇਟੀ ਨੂੰ ਖੁੱਲ੍ਹ ਦੇ ਦਿੱਤੀ ਹੈ ਕਿ ਉਹ 2017 ਹੀ ਨਹੀਂ, ਬਲਕਿ 2012 ਜਾਂ ਇਸ ਪਿੱਛੋਂ ਵੀ 2007 ਤੱਕ ਜਾਂਚ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਕੌਮ ਲਈ ਇਹ ਮਸਲਾ ਗੰਭੀਰ ਤੇ ਵੱਡੇ ਦਾਇਰੇ ਦਾ ਹੋਣ ਦੀ ਵਜ੍ਹਾ ਨਾਲ ਹੀ ਜਾਂਚ ਕਮੇਟੀ ਦਾ ਸਮਾਂ ਵਧਾ ਕੇ 7 ਮਾਰਚ ਤੱਕ ਤੈਅ ਕੀਤਾ ਗਿਆ ਹੈ।

ਇਹ ਪੁੱਛਣ ’ਤੇ ਕਿ ਕੀ ਕੈਪਟਨ ਅਮਰਿੰਦਰ ਸਿੰਘ ਵੀ 2012 ਦੀਆਂ ਚੋਣਾਂ ਦੌਰਾਨ ਡੇਰਾ ਸਿਰਸਾ ਗਏ ਸਨ, ਬਾਰੇ ਆਖਿਆ ਕਿ ਇਸ ਮਾਮਲੇ ਨੂੰ ਹੁਣ ਤਿੰਨ ਮੈਂਬਰੀ ਜਾਂਚ ਕਮੇਟੀ ਨੇ ਵੇਖਣਾ ਹੈ। ਉਨ੍ਹਾਂ ਆਖਿਆ ਕਿ ਹੁਣ ਤੱਕ 22 ਅਜਿਹੇ ਸਿੱਖ ਉਮੀਦਵਾਰਾਂ ਦੀ ਸ਼ਨਾਖ਼ਤ ਹੋਈ ਹੈ, ਜੋ ਇਨ੍ਹਾਂ ਚੋਣਾਂ ਦੌਰਾਨ ਡੇਰੇ ਸਿਰਸਾ ਤੋਂ ਸਿਆਸੀ ਹਮਾਇਤ ਲੈਣ ਦੀ ਹੋੜ ਵਿੱਚ ਰਹੇ ਹਨ। ਉਂਜ ਜਾਂਚ ਕਮੇਟੀ ਮਸਲੇ ਨੂੰ ਘੋਖ ਰਹੀ ਹੈ। ਬਡੂੰਗਰ ਨੇ ਦੱਸਿਆ ਕਿ ਤਿੰਨ ਮੈਂਬਰੀ ਜਾਂਚ ਕਮੇਟੀ ਨਿਰਪੱਖਤਾ ਨਾਲ ਪੜਤਾਲ ਕਰ ਰਹੀ ਹੈ ਤੇ 7 ਮਾਰਚ ਨੂੰ ਰਿਪੋਰਟ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪ ਦੇਵੇਗੀ।

ਸਬੰਧਤ ਖ਼ਬਰ:

ਡੇਰਾ ਸਿਰਸਾ ਤੋਂ ਹਮਾਇਤ ਲੈਣ ਵਾਲੇ ਆਗੂਆਂ ਦੇ ਬਾਈਕਾਟ ਦਾ ਸੱਦਾ ਦੇਣ ਤੋਂ ਭੱਜੇ ਗਿਆਨੀ ਗੁਰਬਚਨ ਸਿੰਘ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,