ਹਸਪਤਾਲ ਵਿੱਚ ਜੇਰੇ ਇਲਾਜ ਜਰਨੈਲ ਸਿੰਘ

ਪੰਜਾਬ ਦੀ ਰਾਜਨੀਤੀ

ਮਲੂਕਾ ਦੇ ਥੱਪੜ ਮਾਰਨ ਵਾਲਾ ਜਰਨੈਲ ਸਿੰਘ ਮੈਡੀਕਲ ਕਾਲੇਜ ਫਰੀਦਕੋਟ ਦਾਖਲ

By ਸਿੱਖ ਸਿਆਸਤ ਬਿਊਰੋ

November 20, 2015

ਫਰੀਦਕੋਟ: ਅੱਜ ਪਿੰਡ ਹਮੀਰਗੜ੍ਹ ਵਿੱਚ ਪੰਜਾਬ ਸਰਕਾਰ ਦੇ ਮੰਤਰੀ ਅਤੇ ਅਕਾਲੀ ਦਲ ਬਾਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੇ ਥੱਪੜ ਮਾਰਨ ਵਾਲੇ ਜਰਨੈਲ ਸਿੰਘ ਨੂੰ ਮੈਡੀਕਲ ਕਾਲੇਜ ਫਰੀਦਕੋਟ ਵਿਖੇ ਦਾਖਲ ਕਰਵਾਏ ਜਾਣ ਦੀ ਖਬਰ ਆ ਰਹੀ ਹੈ।ਜਰਨੈਲ ਸਿੰਘ ਦੀ ਉਮਰ 65 ਸਾਲ ਦੇ ਕਰੀਬ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦੋਂ ਜਰਨੈਲ ਸਿੰਘ ਨੇ ਸਿਕੰਦਰ ਸਿੰਘ ਮਲੂਕਾ ਦੇ ਥੱਪੜ ਮਾਰਿਆ ਤਾਂ ਮੌਕੇ ਤੇ ਮੋਜੂਦ ਮਲੂਕਾ ਦੇ ਸਮਰਥਕਾਂ ਵੱਲੋਂ ਜਰਨੈਲ ਸਿੰਘ ਨਾਲ ਕਾਫੀ ਕੁੱਟਮਾਰ ਕੀਤੀ ਗਈ ਜਿਸ ਕਾਰਨ ਜਰਨੈਲ ਸਿੰਘ ਗੰਭੀਰ ਜਖਮੀ ਹੋ ਗਿਆ ਸੀ।

ਸਿੱਖ ਸਿਆਸਤ ਵੱਲੋਂ ਪਿੰਡ ਹਮੀਰਗੜ੍ਹ ਦੇ ਵਸਨੀਕਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜਖਮੀ ਹਾਲਤ ਵਿੱਚ ਜਰਨੈਲ ਸਿੰਘ ਨੂੰ ਪੁਲਿਸ ਵੱਲੋਂ ਸਰਕਾਰੀ ਹਸਪਤਾਲ ਭਗਤਾ ਭਾਈਕਾ ਵਿਖੇ ਦਾਖਲ ਕਰਵਾਇਆ ਗਿਆ ਸੀ।ਪਰ ਪੁਲਿਸ ਉਸ ਨੂੰ ਗੰਭੀਰ ਜਖਮੀ ਹਾਲਤ ਵਿੱਚ ਉੱਥੇ ਹੀੌ ਛੱਡ ਕੇ ਚਲੀ ਗਈ।ਜਦੋਂ ਪਿੰਡ ਵਾਸੀਆਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਹ ਜਰਨੈਲ ਸਿੰਘ ਨੂੰ ਮੈਡੀਕਲ ਕਾਲੇਜ ਫਰੀਦਕੋਟ ਲਿਆਏ ਹਨ ਜਿੱਥੇ ਉਸ ਦਾ ਇਲਾਜ ਚਲ ਰਿਹਾ ਹੈ।

READ THIS NEWS IN ENGLISH:  Elderly man who spalled Sikandar Maluka beaten up badly; Admitted to Faridot Medical College in unconscious state

ਇਸ ਸੰਬੰਧੀ ਸਿੱਖ ਸਿਆਸਤ ਵੱਲੋਂ ਬਠਿੰਡਾ ਦੇ ਐਸ.ਐਸ.ਪੀ ਸਵਪਨ ਸ਼ਰਮਾ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਜਰਨੈਲ ਸਿੰਘ ਦੀ ਮਾਰ ਕੁੱਟ ਪਿੰਡ ਵਾਲਿਆਂ ਵੱਲੋਂ ਹੀ ਕੀਤੀ ਗਈ ਹੈ ਕਿਉਂਕਿ ਉਸ ਨੇ ਪਿੰਡ ਦੇ ਪ੍ਰੋਗਰਾਮ ਨੂੰ ਖਰਾਬ ਕੀਤਾ ਸੀ।ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਇਸ ਮਾਰਕੁੱਟ ਲਈ ਕਿਸੇ ਨੂੰ ਨਾਮਜਦ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਜਾਂਚ ਚੱਲ ਰਹੀ ਹੈ, ਉਸ ਤੋਂ ਬਾਅਦ ਹੀ ਮਾਮਲਾ ਦਰਜ ਕੀਤਾ ਜਾਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: