ਸਿਆਸੀ ਖਬਰਾਂ » ਸਿੱਖ ਖਬਰਾਂ

ਹੁਕਮਨਾਮੇ ਜਾਰੀ ਕਰਨ ਦੀ ਬਜ਼ਾਏ ਨਿਰਪੱਖ ਫੈਸਲਾ ਲੈਣ ਲਈ ਜੱਥੇਦਾਰ ਸਿੱਖ ਕਨਵੈਨਸ਼ਨ ਬੁਲਾਵੇ: ਨਲਵੀ

July 28, 2014 | By

Didar sIngh Nalviਕਰਨਾਲ( 28 ਜੁਲਾਈ 2014): ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ( ਐੱਡਹਾਕ) ਦੇ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਹੁਕਮਨਾਮਾ ਜਾਰੀ ਕਰਨ ਦੀ ਬਜ਼ਾਏ ਕਮੇਟੀ ਦੇ ਮਾਮਲੇ ਦੇ ਹੱਲ ਲਈ ਨਿਰਪੱਖ ਫੈਸਲਾ ਲੈਣ ਲਈ “ਸਿੱਖ ਕਾਨਫਰੰਸ” ਬੁਲਾਉਣ।

ਗਿਆਨੀ ਗੁਰਬਚਨ ਸਿੰਘ ਨੂੰ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੀ ਕਾਨੂੰਨੀ ਹੋਂਦ ਸਵੀਕਾਰ ਕਰ ਲੈਣੀ ਚਾਹੀਦੀ ਹੈ ਅਤੇ ਪਹਿਲਾਂ ਵਰਗੀਆਂ ਜਾਰੀ ਕੀਤੀਆਂ ਹਦਾਇਤਾਂ ਤੋਂ ਬਚਣਾ ਚਾਹੀਦਾ ਹੈ।

ਨਲਵੀ ਨੇ ਕਿਹਾ ਕਿ ਜੱਥੇਦਾਰ ਗੁਰਦੁਆਰਾ ਸਾਹਿਬਾਨ ਵਿੱਚ ਕਬਜ਼ਾ ਜਮਾਈ ਬੈਠੇ ਹਥਿਆਰਬੰਦ ਅਕਾਲੀਆਂ ਨੂੰ ਗੁਰਦੂਆਰਾ ਸਾਹਿਬਾਨਾਂ ਦੀ ਪਵਿੱਤਰਤਾ ਬਣਾਈ ਰੱਖਣ ਲਈ ਗੁਰਦੁਆਰਾ ਸਹਿਬ ਖਾਲੀ ਕਰਨ ਨੂੰ ਕਹਿਣ।

ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਅਕਾਲ ਤਖਤ ਸਾਹਿਬ ਦੀ ਕਿਸੇ ਅਪੀਲ ‘ਤੇ ਵੀਚਾਰ ਕਰ ਸਕਦੀ ਹੈ ਪਰ ਇਸਦਾ ਇਹ ਮਤਲਬ ਨਹੀਂ ਕਿ ਹਰਿਆਣਾ ਦੇ ਸਿੱਖ ਆਪਣੇ ਅਧਿਕਾਰ ਛੱਡ ਦੇਣਗੇ।

ਉਨ੍ਹਾਂ ਕਿਹਾ ਕਿ ਹੁਣ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਨੂੰ ਪੰਜਾਬ ਅਤੇ ਹਰਿਆਣਾ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ, ਇਸ ਕਰਕੇ ਜੱਥੇਦਾਰ ਨੂੰ ਅਜਿਹੀ ਬਿਆਨਬਾਜ਼ੀ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,