ਸਿੱਖ ਖਬਰਾਂ

“ਕੌਣ ਬਣੇਗਾ ਦਸ਼ਮੇਸ਼ ਦਾ ਲਾਡਲਾ” ਫਾਈਨਲ ਮੁਕਾਬਲਾ 4 ਜੂਨ ਨੂੰ

May 31, 2015 | By

ਸ੍ਰੀ ਅਨੰਦਪੁਰ ਸਾਹਿਬ (30 ਮਈ,2015): ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ”ਕੌਣ ਬਣੇਗਾ ਦਸਮੇਸ਼ ਦਾ ਲਾਡਲਾ” ਫਾਇਨਲ ਭਾਸ਼ਣ ਮੁਕਾਬਲੇ 4 ਜੂਨ 2015 ਦਿਨ ਵੀਰਵਾਰ ਸਵੇਰੇ 10 ਵਜੇ ਵਿਰਾਸਤ-ਏ-ਖ਼ਾਲਸਾ ਦੇ ਆਡੀਟੋਰੀਅਮ ਵਿਖੇ ਕਰਵਾਏ ਜਾਣਗੇ ।

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ, ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇੜ੍ਹ ਸਾਹਿਬ ਅਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਉਕਤ ਮੁਕਾਬਲਿਆਂ ਦੇ ਮੁੱਖ ਮਹਿਮਾਨ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਹੋਣਗੇ ।

ਫਾਇਨਲ ਮੁਕਾਬਲੇ ‘ਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਪ੍ਰਤੀਯੋਗੀਆਂ ਨੂੰ 11,000/- ਰੁਪਏ, 5100/- ਰੁਪਏ ਅਤੇ 3,100/- ਰੁਪਏ ਅਤੇ ਯਾਦਗਰੀ ਚਿੰਨ੍ਹ ਦਿੱਤੇ ਜਾਣਗੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: