ਆਮ ਖਬਰਾਂ

ਐਮ ਕੇ ਕਲੋਹੀਆ ਬਣੇ ਪੰਜਾਬ ਸਕੂਲ ਬੋਰਡ ਦੇ ਚੇਅਰਮੈਨ

February 27, 2018 | By

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਤੋਂ ਐਨ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਨੂੰ ਅਚਾਨਕ ਲਾਂਭੇ ਕਰ ਕੇ ਉਨ੍ਹਾਂ ਦੀ ਥਾਂ ’ਤੇ ਸਾਬਕਾ ਆਈਏਐਸ ਅਫ਼ਸਰ ਮਨੋਹਰ ਕਾਂਤ ਕਲੋਹੀਆ ਨੂੰ ਬੋਰਡ ਦਾ ਨਵਾਂ ਚੇਅਰਮੈਨ ਲਾਇਆ ਗਿਆ ਹੈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਨਵੇਂ ਚੇਅਰਮੈਨ ਦੀ ਨਿਯੁਕਤੀ ਸਬੰਧੀ ਹੁਕਮ ਵੀ ਖ਼ੁਦ ਕ੍ਰਿਸ਼ਨ ਕੁਮਾਰ ਨੇ ਆਪਣੇ ਦਸਤਖ਼ਤਾਂ ਹੇਠ ਜਾਰੀ ਕੀਤੇ ਹਨ।

ਕਲੋਹੀਆ 1983 ਬੈਚ ਦੇ ਰਾਜਸਥਾਨ ਕੇਡਰ ਦੇ ਆਈਏਐਸ ਸਨ। ਉਹ ਕੁਝ ਸਮਾਂ ਪਹਿਲਾਂ ਲੇਬਰ ਕਮਿਸ਼ਨਰ ਜੈਪੁਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਇਸ ਤੋਂ ਪਹਿਲਾਂ ਉਹ ਸ਼ਹਿਰੀ ਵਿਕਾਸ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਸਕੱਤਰ ਰਹੇ ਹਨ। ਨਵੇਂ ਚੇਅਰਮੈਨ ਦੀ ਨਿਯੁਕਤੀ ਬਾਰੇ ਹੁਕਮਾਂ ਵਿੱਚ ਲਿਿਖਆ ਹੈ ਕਿ ਇਸ ਸਬੰਧੀ ਨਿਯਮ ਅਤੇ ਸ਼ਰਤਾਂ ਬਾਅਦ ਵਿੱਚ ਤੈਅ ਕੀਤੀਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਪਹਿਲਾਂ ਬਾਦਲ ਸਰਕਾਰ ਵੇਲੇ ਹੁਕਮਰਾਨਾਂ ਨੇ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਬੋਰਡ ਮੁਖੀ ਡਾ. ਤੇਜਿੰਦਰ ਕੌਰ ਧਾਲੀਵਾਲ ਨੂੰ ਲਾਂਭੇ ਕਰ ਕੇ ਉਨ੍ਹਾਂ ਦੀ ਥਾਂ ’ਤੇ ਤਤਕਾਲੀ ਡੀਪੀਆਈ ਬਲਬੀਰ ਸਿੰਘ ਢੋਲ ਨੂੰ 25 ਦਸੰਬਰ 2016 ਨੂੰ ਬੋਰਡ ਦਾ ਨਵਾਂ ਚੇਅਰਮੈਨ ਲਗਾਇਆ ਗਿਆ ਸੀ। ਰਾਜ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਦਸਵੀਂ ਅਤੇ ਬਾਰ੍ਹਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰਨ ਮਗਰੋਂ ਢੋਲ ਨੇ 25 ਮਈ 2017 ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਪ੍ਰੰਤੂ ਬਾਅਦ ਵਿੱਚ ਪੰਜਾਬ ਕੈਬਨਿਟ ਵੱਲੋਂ ਇਹ ਨੇਮ ਬਣਾਏ ਗਏ ਸਨ ਕਿ ਪੰਜਾਬ ਸਕੂਲ ਸਿਿਖਆ ਬੋਰਡ ਨੂੰ ਸਿਆਸੀ ਤਾਣੇ ਤੋਂ ਮੁਕਤ ਕਰਨ ਲਈ ਭਵਿੱਖ ਵਿੱਚ ਕਿਸੇ ਸੀਨੀਅਰ ਆਈਏਐਸ ਅਧਿਕਾਰੀ ਨੂੰ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਜਾਵੇਗਾ। ਇਸ ਸਬੰਧੀ ਬਾਕਾਇਦਾ ਨਿਯਮਾਂ ਵਿੱਚ ਸੋਧ ਵੀ ਕੀਤੀ ਗਈ ਸੀ ਲੇਕਿਨ ਹੁਣ ਕੈਪਟਨ ਸਰਕਾਰ ਨੇ ਆਪਣੇ ਚਹੇਤੇ ਅਫ਼ਸਰ ਨੂੰ ਬੋਰਡ ਦਾ ਮੁਖੀ ਲਗਾਉਣ ਲਈ ਖ਼ੁਦ ਹੀ ਇਹ ਨੇਮ ਤੋੜ ਦਿੱਤੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: