Site icon Sikh Siyasat News

ਡਿਜ਼ੀਟਲ ਮੀਡੀਆ ਐਸੋਸੀਏਸ਼ਨ ਪੰਜਾਬ ਵੱਲੋਂ ਪੱਤਰਕਾਰ ਮਨਦੀਪ ਪੂਨੀਆ ਦਾ ਚੈਨਲ ਤੇ ਟਵਿੱਟਰ ਖਾਤਾ ਬੰਦ ਕਰਨ ਦੀ ਨਿਖੇਧੀ

ਚੰਡੀਗੜ੍ਹ – ਡਿਜ਼ੀਟਲ ਮੀਡੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਗਤਾਰ ਸਿੰਘ ਭੁੱਲਰ ਦੀ ਅਗਵਾਈ ਹੇਠ ਵੱਲੋਂ ਕੱਲ ਮੀਟਿੰਗ ਦੌਰਾਨ ਦੇਸ਼ ਦੇ ਨਿਰਪੱਖ ਪੱਤਰਕਾਰ ਮਨਦੀਪ ਪੂਨੀਆ ਦਾ ਸਰਕਾਰ ਵੱਲੋਂ ਹੱਕ ਸੱਚ ਦੀ ਅਵਾਜ਼ ਦਬਾਉਣ ਲਈ ਚੈਨਲ ਗਾਓਂ ਸਵੇਰਾ ਅਤੇ ਟਵਿੱਟਰ ਅਕਾਊਂਟ ਬੰਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਮੰਗ ਕੀਤੀ ਕਿ ਜਲਦ ਉਸਨੂੰ ਮੁੜ ਬਹਾਲ ਕੀਤਾ ਜਾਵੇ।

ਪੱਤਰਕਾਰ ਮਨਦੀਪ ਪੂਨੀਆ

ਜਥੇਬੰਦੀ ਦੇ ਪ੍ਰੈਸ ਸਕੱਤਰ ਰਣਜੀਤ ਸਿੰਘ ਗਿੱਲ ਨੇ ਜਾਰੀ ਬਿਆਨ ਵਿਚ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਦੇਸ਼ ਅੰਦਰ ਮੀਡੀਆ ਨੂੰ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ ਜੋ ਸਰਾਸਰ ਲੋਕਤੰਤਰ ਦੇ ਚੌਥੇ ਪਿੱਲਰ ਨੂੰ ਦਬਾਏ ਜਾਣ ਦੀਆਂ ਅਣਥੱਕ ਕੋਸ਼ਿਸ਼ਾਂ ਹੋ ਰਹੀਆਂ ਹਨ। ਇਸ ਤਰਾਂ ਪੱਤਰਕਾਰਾਂ ਦੀ ਅਵਾਜ਼ ਨੂੰ ਬੰਦ ਕਰਨਾ ਲੋਕਤੰਤਰ ਦਾ ਘਾਣ ਹੈ ਅਤੇ ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡਿਜ਼ੀਟਲ ਮੀਡੀਆ ਐਸੋਸੀਏਸ਼ਨ ਪੰਜਾਬ, ਦੇ ਪੱਤਰਕਾਰਾਂ ਦੀ ਸਾਂਝੀ ਤਸਵੀਰ

ਅਖੀਰ ਵਿਚ ਡਿਜ਼ੀਟਲ ਮੀਡੀਆ ਐਸੋਸੀਏਸ਼ਨ ਪੰਜਾਬ ਦੇ ਪੱਤਰਕਾਰਾਂ ਨੇ ਕਿਹਾ ਕਿ ਅਸੀਂ ਪੱਤਰਕਾਰ ਮਨਦੀਪ ਪੂਨੀਆ ਸਮੇਤ ਹਰੇਕ ਨਿਰਪੱਖ ਪੱਤਰਕਾਰ ਦਾ ਪੂਰਾ ਸਾਥ ਦੇਵਾਂਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version